ਨਸ਼ੀਲੇ ਪਦਾਰਥ ਸਮੇਤ 6 ਕਾਬੂ
ਨਸ਼ੀਲੇ ਪਦਾਰਥ ਸਮੇਤ 6 ਕਾਬੂ
Publish Date: Thu, 30 Apr 2026 04:38 PM (IST)
Updated Date: Fri, 01 May 2026 04:06 AM (IST)

ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਥਾਵਾਂ ਤੋਂ 3 ਵਿਅਕਤੀਆਂ ਨੂੰ ਨਸ਼ੀਲੇ ਪਦਾਰਥਾਂ ਸਮੇਤ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਫੜ੍ਹੇ ਗਏ ਇਨ੍ਹਾਂ ਮੁਲਜ਼ਮਾਂ ਕੋਲੋਂ 195 ਪਾਬੰਦੀਸ਼ੁਦਾ ਕੈਪਸੂਲ ਅਤੇ 19 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ। ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਨੇਹੀਆਂਵਾਲਾ ਪੁਲਿਸ ਨੇ ਗੋਨਿਆਣਾ ਮੰਡੀ ਵਿਚ ਗੁਪਤ ਸੂਚਨਾ ਦੇ ਅਧਾਰ ’ਤੇ ਛਾਪੇਮਾਰੀ ਕਰਦਿਆਂ ਸੁਨੀਲ ਕੁਮਾਰ ਨੂੰ 120 ਪਾਬੰਦੀਸ਼ੁਦਾ ਕੈਪਸੂਲਾਂ ਸਮੇਤ ਫੜਿਆ ਹੈ ਜਦੋਂਕਿ ਥਾਣਾ ਨਥਾਣਾ ਦੀ ਪੁਲਿਸ ਨੇ ਲਵਜੀਤ ਸਿੰਘ ਵਾਸੀ ਬੁਰਜ ਕਾਹਨ ਸਿੰਘ ਵਾਲਾ ਨੂੰ 75 ਪਾਬੰਦੀਸ਼ੁਦਾ ਕੈਪਸੂਲਾਂ ਸਮੇਤ ਕਾਬੂ ਕੀਤਾ ਹੈ। ਇਸ ਤਰ੍ਹਾਂ ਹੀ ਥਾਣਾ ਰਾਮਾਂ ਮੰਡੀ ਦੀ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਛਾਪੇਮਾਰੀ ਕਰਦਿਆਂ ਰਜਿੰਦਰ ਸਿੰਘ ਨੂੰ 19 ਨਸ਼ੀਲੀਆਂ ਗੋਲੀਆਂ ਸਮੇਤ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਖਿਲਾਫ ਐੱਨਡੀਪੀਐੱਸ ਐਕਟ ਦੀਆਂ ਧਰਾਵਾਂ ਤਹਿਤ ਕੇਸ ਦਰਜ ਕੀਤੇ ਹਨ। ਇਸੇ ਤਰ੍ਹਾਂ ਥਾਣਾ ਨੰਦਗੜ੍ਹ ਦੀ ਪੁਲਿਸ ਨੇ ਪਿੰਡ ਘੁੱਦਾ ਨੇੜੇ ਬੌਬੀ ਸਿੰਘ ਵਾਸੀ ਘੁੱਦਾ ਨੂੰ 30 ਪਾਬੰਦੀਸ਼ੁਦਾ ਕੈਪਸੂਲਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਸ ਤੋਂ ਇਲਾਵਾ ਥਾਣਾ ਕੈਨਾਲ ਕਲੋਨੀ ਦੀ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਵੇਰਕਾ ਮਿਲਕ ਪਲਾਂਟ ਫਲਾਈ ਓਵਰ ਹੇਠਾਂ ਨਾਕੇਬੰਦੀ ਕਰਦਿਆਂ ਸ਼ੱਕ ਦੇ ਅਧਾਰ ’ਤੇ ਦੋ ਵਿਅਕਤੀਆਂ ਦੀ ਤਲਾਸ਼ੀ ਲਈ ਤਾਂ ਉਨ੍ਹਾਂ ਕੋਲੋ 6 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਸ ਨੇ ਮੁਲਜ਼ਮਾਂ ਨੂੰ ਮੌਕੇ ’ਤੇ ਗ੍ਰਿਫ਼ਤਾਰ ਕਰ ਲਿਆ। ਮੁਲਜ਼ਮਾਂ ਦੀ ਪਛਾਣ ਪਰਵਿੰਦਰ ਸਿੰਘ ਅਤੇ ਰੁਪਿੰਦਰ ਸਿੰਘ ਵਾਸੀ ਬਾਬਾ ਦੀਪ ਸਿੰਘ ਨਗਰ ਬਠਿੰਡਾ ਵਜੋਂ ਹੋਈ। ਪੁਲਸ ਨੇ ਮੁਲਜ਼ਮਾਂ ਖ਼ਿਲਾਫ਼ ਐੱਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ।