ਕੁੱਟਮਾਰ ਕਰਨ ਵਾਲੇ 7 ਵਿਅਕਤੀਆਂ ਖਿਲਾਫ਼ ਕੇਸ ਦਰਜ
ਕੁੱਟਮਾਰ ਕਰਨ ਵਾਲੇ 7 ਵਿਅਕਤੀਆਂ ਖਿਲਾਫ਼ ਕੇਸ ਦਰਜ
Publish Date: Thu, 30 Apr 2026 04:39 PM (IST)
Updated Date: Fri, 01 May 2026 04:08 AM (IST)
ਸੀਨੀਅਰ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਥਾਣਾ ਸੰਗਤ ਮੰਡੀ ਦੀ ਪੁਲਿਸ ਨੇ ਕੁੱਟਮਾਰ ਕਰਨ ਦੇ ਦੋਸ਼ ਹੇਠ 7 ਵਿਅਕਤੀਆਂ ਖਿਲਾਫ ਕੇਸ ਦਰਜ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਕੋਲ ਦਰਜ ਕਰਵਾਏ ਬਿਆਨਾਂ ’ਚ ਬਲਜਿੰਦਰ ਸਿੰਘ ਵਾਸੀ ਪਿੰਡ ਪਥਰਾਲਾ ਨੇ ਦੱਸਿਆ ਕਿ ਪੁਰਾਣੇ ਝਗੜੇ ਦੇ ਚਲਦਿਆਂ ਗਗਨ ਸਿੰਘ, ਤਦਾ, ਪੁਰਸ਼ੋਤਮ ਸਿੰਘ, ਨਿੱਕੂ ਸਿੰਘ, ਹਨੀ ਵਾਸੀਆਨ ਪਿੰਡ ਪਥਰਾਲਾ ਨੇ ਆਪਣੇ ਦੋ ਅਣਪਛਾਤੇ ਸਾਥੀਆਂ ਨਾਲ ਪਹਿਲਾਂ ਉਸ ਦੀ ਤੇ ਉਸ ਦੇ ਲੜਕੇ ਬਲਜਿੰਦਰ ਸਿੰਘ ਦੀ ਕੁੱਟਮਾਰ ਕੀਤੀ ਅਤੇ ਇਸ ਤੋਂ ਬਾਅਦ ਉਸਦੇ ਘਰ ਦਾਖਲ ਹੋ ਕੇ ਉਸ ਦੀ ਘਰਵਾਲੀ ਗਗਨਦੀਪ ਕੌਰ ਦੀ ਕੁੱਟਮਾਰ ਕੀਤੀ। ਥਾਣਾ ਸੰਗਤ ਮੰਡੀ ਦੇ ਸਹਾਇਕ ਥਾਣੇਦਾਰ ਸੁਖਜੰਟ ਸਿੰਘ ਨੇ ਦੱਸਿਆ ਕਿ ਮੁਲਜਮਾਂ ਖਿਲਾਫ ਕੇਸ ਦਰਜ ਕਰ ਲਿਆ ਗਿਆ ਹੈ ਪਰ ਅਜੇ ਤਕ ਕਿਸੇ ਦੀ ਗ੍ਰਿਫ਼ਤਾਰੀ ਨਹੀਂ ਹੋਈ।