ਕੁੜੀ ਨੂੰ ਬਲੈਕਮੇਲ ਕਰਨ ਦੇ ਮਾਮਲੇ ’ਚ ਦੋ ਖ਼ਿਲਾਫ਼ ਕੇਸ
ਸਾਈਬਰ ਕਰਾਈਮ ਮਾਨਸਾ ਪੁਲਿਸ
Publish Date: Sat, 25 Apr 2026 06:06 PM (IST)
Updated Date: Sun, 26 Apr 2026 04:11 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਾਨਸਾ : ਸਾਈਬਰ ਕਰਾਈਮ ਮਾਨਸਾ ਪੁਲਿਸ ਵੱਲੋਂ ਲੜਕੀ ਨੂੰ ਗਲਤ ਵੀਡੀਓ ਤੇ ਆਡੀਓ ਭੇਜ ਕੇ ਬਲੈਕਮੇਲ ਕਰਨ ਦੇ ਮਾਮਲੇ ’ਚ ਦੋ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਜਾਂਚ ਅਧਿਕਾਰੀ ਇੰਸਪੈਕਟਰ ਪਰਮਿੰਦਰ ਕੌਰ ਨੇ ਦੱਸਿਆ ਕਿ ਇੱਕ ਕੁੜੀ ਵੱਲੋਂ ਜਸਵਿੰਦਰ ਸਿੰਘ ਉਰਫ਼ ਜੱਸਾ ਵਾਸੀ ਨੇੜੇ ਬਿਜਲੀ ਗਰਿੱਡ ਤਿੰਨ ਕੋਨੀ ਮਾਨਸਾ ਤੇ ਤਲਵਿੰਦਰ ਸਿੰਘ ਉਰਫ਼ ਪਿੰਦੂ ਵਾਸੀ ਮਹਿਲ ਖੁਰਦ ਖ਼ਿਲਾਫ਼ ਸੋਸ਼ਲ ਮੀਡੀਆ ’ਤੇ ਗਲਤ ਵੀਡੀਓ ਤੇ ਆਡੀਓ ਭੇਜ ਕੇ ਬਲੈਕਮੇਲ ਕਰਨ ਸਬੰਧੀ ਬਣਦੀ ਕਾਨੂੰਨੀ ਕਾਰਵਾਈ ਕਰਨ ਸਬੰਧੀ ਅਤੇ ਜਾਤੀ ਸਬੰਧੀ ਅਪਸ਼ਬਦਾਵਲੀ ਬੋਲਣ ਸਬੰਧੀ ਕਾਨੂੰਨੀ ਕਾਰਵਾਈ ਕਰਨ ਲਈ ਸੀਨੀਅਰ ਕਪਤਾਨ ਪੁਲਿਸ ਮਾਨਸਾ ਭਾਗੀਰਥ ਸਿੰਘ ਮੀਨਾ ਨੂੰ ਸ਼ਿਕਾਇਤ ਦਿੱਤੀ ਸੀ। ਇਸ ਦੀ ਪੜਤਾਲ ਉਪ-ਕਪਤਾਨ ਪੁਲਿਸ ਅਪਰਾਧ ਔਰਤਾਂ ਤੇ ਬੱਚੇ ਮਾਨਸਾ ਵੱਲੋਂ ਕੀਤੀ ਗਈ। ਜਾਂਚ ਅਧਿਕਾਰੀ ਇੰਸਪੈਕਟਰ ਪਰਮਿੰਦਰ ਕੌਰ ਨੇ ਦੱਸਿਆ ਕਿ ਇਸ ਮਾਮਲੇ ’ਚ ਜਸਵਿੰਦਰ ਸਿੰਘ ਅਤੇ ਤਲਵਿੰਦਰ ਸਿੰਘ ਖ਼ਿਲਾਫ਼ ਕੇਸ ਦਰਜ ਕਰ ਲਿਆ।