ਡੀਏਵੀ ਸਕੂਲ ’ਚ 12ਵੀਂ ਦਾ ਨਤੀਜਾ ਰਿਹਾ ਸ਼ਾਨਦਾਰ
ਡੀ ਏ ਵੀ ਪਬਲਿਕ ਸਕੂਲ ਮਾਨਸਾ ਦਾ ਬਾਰ੍ਹਵੀਂ
Publish Date: Wed, 13 May 2026 06:41 PM (IST)
Updated Date: Thu, 14 May 2026 04:07 AM (IST)
ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ, ਮਾਨਸਾ : ਸਥਾਨਕ ਡੀਏਵੀ ਪਬਲਿਕ ਸਕੂਲ ਦਾ ਬਾਰ੍ਹਵੀਂ ਦਾ ਨਤੀਜਾ ਸ਼ਾਨਦਾਰ ਰਿਹਾ। ਵਿਦਿਆਰਥੀਆਂ ਨੇ ਵਧੀਆ ਅੰਕ ਪ੍ਰਾਪਤ ਕਰਕੇ ਸਕੂਲ ਅਤੇ ਆਪਣੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ। ਸਾਇੰਸ, ਕਾਮਰਸ ਅਤੇ ਆਰਟਸ ਤਿੰਨਾਂ ਸਟ੍ਰੀਮਾਂ ਦੇ ਵਿਦਿਆਰਥੀਆਂ ਨੇ ਬਿਹਤਰੀਨ ਪ੍ਰਦਰਸ਼ਨ ਕਰਦਿਆਂ ਵੱਡੀ ਉਪਲਬਧੀ ਹਾਸਲ ਕੀਤੀ। ਆਰਟਸ ਸਟ੍ਰੀਮ ਵਿੱਚ ਸ਼੍ਰੇਯਾਂਸ਼ ਨੇ 97.6 ਫ਼ੀਸਦੀ ਅੰਕ ਲੈ ਕੇ ਪਹਿਲਾ ਸਥਾਨ ਪ੍ਰਾਪਤ ਕੀਤਾ। ਕਾਮਰਸ ਸਟ੍ਰੀਮ ਵਿੱਚ ਭਾਵਿਕਾ ਗੋਯਲ ਨੇ 93.2 ਫੀ਼ਸਦੀ ਅੰਕ ਹਾਸਲ ਕਰਕੇ ਪਹਿਲਾ ਸਥਾਨ ਪ੍ਰਾਪਤ ਕੀਤਾ, ਜਦਕਿ ਸਾਇੰਸ ਸਟ੍ਰੀਮ ਵਿੱਚ ਜਸ਼ਨਦੀਪ ਸਿੰਘ ਨੇ 96.8 ਫ਼ੀਸਦੀ ਅੰਕ ਲੈ ਕੇ ਪਹਿਲਾ ਸਥਾਨ ਹਾਸਲ ਕੀਤਾ। ਸਕੂਲ ਦੇ ਪ੍ਰਿੰਸੀਪਲ ਵਿਨੋਦ ਰਾਣਾ ਨੇ ਵਿਦਿਆਰਥੀਆਂ, ਮਾਪਿਆਂ ਅਤੇ ਅਧਿਆਪਕਾਂ ਨੂੰ ਇਸ ਸ਼ਾਨਦਾਰ ਨਤੀਜੇ ਲਈ ਦਿਲੋਂ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀ ਮਿਹਨਤ, ਅਧਿਆਪਕਾਂ ਦੀ ਰਹਿਨੁਮਾਈ ਅਤੇ ਮਾਪਿਆਂ ਦੇ ਸਹਿਯੋਗ ਨਾਲ ਇਹ ਵਧੀਆ ਨਤੀਜਾ ਸੰਭਵ ਹੋਇਆ ਹੈ। ਅਧਿਆਪਕਾਂ ਨੇ ਵੀ ਵਿਦਿਆਰਥੀਆਂ ਦੇ ਚੰਗੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਅੱਗੇ ਵੀ ਇਸੇ ਤਰ੍ਹਾਂ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ।