ਡੀਸੀ ਮਾਨਸਾ ਵੱਲੋਂ ਸਿਵਲ ਹਸਪਤਾਲ ਦਾ ਅਚਨਚੇਤ ਦੌਰਾ
ਐਂਕਰ : ਡਿਪਟੀ ਕਮਿਸ਼ਨਰ ਮਾਨਸਾ ਵੱਲੋਂ ਸਿਵਲ
Publish Date: Thu, 30 Oct 2025 08:49 PM (IST)
Updated Date: Fri, 31 Oct 2025 04:13 AM (IST)
-ਵੱਖ-ਵੱਖ ਮਰੀਜ਼ਾਂ ਨੇ ਹਸਪਤਾਲ ਪ੍ਰਬੰਧਕਾਂ ਦੀਆਂ ਡੀਸੀ ਨੂੰ ਕੀਤੀਆਂ ਸ਼ਿਕਾਇਤਾਂ
 ਜੀਵਨ ਸਿੰਘ ਕ੍ਰਾਂਤੀ, ਪੰਜਾਬੀ ਜਾਗਰਣ, ਮਾਨਸਾ
  ਸਿਵਲ ਹਸਪਤਾਲ ਦਾ ਡਿਪਟੀ ਕਮਿਸ਼ਨਰ ਮਾਨਸਾ ਨਵਜੋਤ ਕੌਰ ਵੱਲੋਂ ਅਚਨਚੇਤ ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਹਸਪਤਾਲ ਵਿੱਚ ਮਰੀਜ਼ਾਂ ਨੂੰ ਮਿਲਣ ਵਾਲੀਆਂ ਸਿਹਤ ਸੇਵਾਵਾਂ ਦਾ ਨਿਰੀਖਣ ਕੀਤਾ। ਮਰੀਜ਼ਾਂ ਵੱਲੋਂ ਹਸਪਤਾਲ ਵਿੱਚ ਆ ਰਹੀਆਂ ਸਮੱਸਿਆਵਾਂ ਨੂੰ ਲੈ ਕੇ ਵੀ ਡਿਪਟੀ ਕਮਿਸ਼ਨਰ ਨੇ ਹਸਪਤਾਲ ਦੇ ਪ੍ਰਬੰਧਕਾਂ ਨੂੰ ਆਦੇਸ਼ ਜਾਰੀ ਕੀਤੇ ਕਿ ਕਿਸੇ ਵੀ ਮਰੀਜ਼ ਨੂੰ ਕੋਈ ਸਮੱਸਿਆ ਨਾ ਆਵੇ। 
ਡਿਪਟੀ ਕਮਿਸ਼ਨਰ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਹਸਪਤਾਲ ਦੇ ਪ੍ਰਬੰਧਾਂ ਦਾ ਉਨ੍ਹਾਂ ਵੱਲੋਂ ਜਾਇਜ਼ਾ ਲਿਆ ਗਿਆ ਹੈ, ਜਿਸ ਦੌਰਾਨ ਉਨ੍ਹਾਂ ਐਮਰਜੈਂਸੀ ਸੇਵਾਵਾਂ ਓਪੀਡੀ ਅਤੇ ਮੈਡੀਕਲ ਸੇਵਾਵਾਂ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਐਮਰਜੈਂਸੀ ਅਤੇ ਜਰਨਲ ਵਾਰਡਾਂ ਵਿੱਚ ਦਾਖਲ ਮਰੀਜ਼ ਸੁਤੰਤਰ ਨੇ ਉਨ੍ਹਾਂ ਨੂੰ ਦੱਸਿਆ ਕਿ ਕਈ ਮਰੀਜ਼ਾਂ ਵੱਲੋਂ ਗੋਡੇ ਬਦਲਣ ਤੇ ਪ੍ਰਬੰਧਕਾਂ ਦੇ ਰਵਈਏ ਨੂੰ ਲੈ ਕੇ ਸ਼ਿਕਾਇਤਾਂ ਮਿਲੀਆਂ ਹਨ। ਜਿਸ ਸਬੰਧੀ ਹਸਪਤਾਲ ਦੇ ਡਾਕਟਰਾਂ ਨੂੰ ਆਦੇਸ਼ ਜਾਰੀ ਕੀਤੇ ਗਏ ਹਨ ਕਿ ਕਿਸੇ ਵੀ ਮਰੀਜ਼ ਨਾਲ ਕੋਈ ਦੁਰਵਿਵਹਾਰ ਨਾ ਕੀਤਾ ਜਾਵੇ ਅਤੇ ਉਨ੍ਹਾਂ ਦਾ ਸਹੀ ਤਰੀਕੇ ਦੇ ਨਾਲ ਇਲਾਜ ਕੀਤਾ ਜਾਵੇ।
   
ਸਿਵਿਲ ਹਸਪਤਾਲ ਦੇ ਵਿੱਚ ਕਲਾਸ ਫੋਰ ਮੁਲਾਜ਼ਮਾਂ ਵੱਲੋਂ ਜਖਮੀਆਂ ਦਾ ਇਲਾਜ ਕਰਨ ਸਬੰਧੀ ਅਤੇ ਜੱਚਾ ਬੱਚਾ ਹਸਪਤਾਲ ਵਿੱਚ ਬੱਚਾ ਪੈਦਾ ਹੋਣ ਤੇ ਵਧਾਈ ਲੈਣ ਸਬੰਧੀ ਕੀਤੇ ਸਵਾਲ ਤੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਨਹੀਂ ਹੈ ਅਤੇ ਇਸ ਸਬੰਧੀ ਜਾਂਚ ਕਰਨਗੇ। 
ਉਧਰ, ਸਿਵਲ ਹਸਪਤਾਲ ਵਿੱਚ ਡਿਪਟੀ ਕਮਿਸ਼ਨਰ ਕੋਲ ਸ਼ਿਕਾਇਤ ਲੈ ਕੇ ਪਹੁੰਚੇ ਮਰੀਜ਼ ਗੁਰਦਰਸ਼ਨ ਸਿੰਘ ਉੱਭਾ ਨੇ ਕਿਹਾ ਕਿ ਹਸਪਤਾਲ ਦੇ ਐਸਐਮਓ ਵੱਲੋਂ ਉਨ੍ਹਾਂ ਨਾਲ ਮਾੜਾ ਵਰਤਾਰਾ ਕੀਤਾ ਗਿਆ ਹੈ, ਜਿਸ ਸਬੰਧੀ ਉਨ੍ਹਾਂ ਵੱਲੋਂ ਡਿਪਟੀ ਕਮਿਸ਼ਨਰ ਨੂੰ ਸ਼ਿਕਾਇਤ ਦਿੱਤੀ ਗਈ ਹੈ। ਇਸ ਦੌਰਾਨ ਸੁਖਵਿੰਦਰ ਸਿੰਘ ਨਾਂ ਦੇ ਇਕ ਵਿਅਕਤੀ ਨੇ ਕਿਹਾ ਕਿ ਉਹ ਲੰਬੇ ਸਮੇਂ ਤੋਂ ਹਸਪਤਾਲ ਵਿੱਚ ਆਪਣੀ ਅਪੰਗ ਭਰਜਾਈ ਨੂੰ ਲੈ ਕੇ ਘੁੰਮ ਰਿਹਾ ਹੈ ਪਰ ਕਦੇ ਫ਼ਰੀਦਕੋਟ ਕਦੇ ਮਾਨਸਾ ਦੇ ਉਨ੍ਹਾਂ ਦੇ ਚੱਕਰ ਲਗਾਏ ਜਾ ਰਹੇ ਹਨ ਪਰ ਉਨ੍ਹਾਂ ਦਾ ਕੰਮ ਨਹੀਂ ਹੋ ਰਿਹਾ।