ਸਾਬਕਾ ਕੌਂਸਲਰ ਪੰਮੀ ਨੇ ਵਾਰਡ-2 ’ਚ ਚੋਣ ਲੜਨ ਲਈ ਵਧਾਈ ਸਰਗਰਮੀ
ਨਗਰ ਕੌਂਸਲ ਚੋਣਾਂ ਨੂੰ ਲੈ ਕੇ ਸ਼ਹਿਰ ਵਿੱਚ ਸਰਗਰਮੀਆਂ
Publish Date: Wed, 13 May 2026 07:34 PM (IST)
Updated Date: Thu, 14 May 2026 04:12 AM (IST)
ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ, ਮਾਨਸਾ : ਨਗਰ ਕੌਂਸਲ ਚੋਣਾਂ ਨੂੰ ਲੈ ਕੇ ਸ਼ਹਿਰ ਵਿੱਚ ਸਰਗਰਮੀਆਂ ਲਗਾਤਾਰ ਤੇਜ਼ ਹੋ ਰਹੀਆਂ ਹਨ। ਚਾਹਵਾਨ ਉਮੀਦਵਾਰਾਂ ਵੱਲੋਂ ਆਪਣੇ ਆਪਣੇ ਵਾਰਡਾਂ ਵਿੱਚ ਲੋਕਾਂ ਨਾਲ ਰਾਬਤਾ ਕਰਨਾ ਸ਼ੁਰੂ ਕਰ ਦਿੱਤਾ ਹੈ। ਕਈਆਂ ਵੱਲੋਂ ਡੋਰ ਟੂ ਡੋਰ ਵੀ ਕੀਤਾ ਜਾ ਰਿਹਾ ਹੈ। ਇਸੇ ਤਹਿਤ ਵਾਰਡ ਨੰਬਰ. 2 ਤੋਂ ਅਕਾਲੀ ਦਲ ਦੇ ਸਾਬਕਾ ਕੌਂਸਲਰ ਹਰਬੰਸ ਸਿੰਘ ਪੰਮੀ ਵੱਲੋਂ ਵੀ ਚੋਣ ਮੈਦਾਨ ਵਿੱਚ ਉਤਰਣ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਹਰਬੰਸ ਸਿੰਘ ਪੰਮੀ ਨੇ ਕਿਹਾ ਕਿ ਕੌਂਸਲਰ ਰਹਿੰਦਿਆਂ ਉਨ੍ਹਾਂ ਵੱਲੋਂ ਵਾਰਡ ਵਿੱਚ ਕਈ ਵਿਕਾਸ ਕਾਰਜ ਕਰਵਾਏ ਗਏ ਸਨ ਅਤੇ ਹੁਣ ਵੀ ਉਹ ਲੋਕਾਂ ਦੀ ਸੇਵਾ ਲਈ ਪੂਰੀ ਤਰ੍ਹਾਂ ਵਚਨਬੱਧ ਹਨ। ਉਨ੍ਹਾਂ ਦੱਸਿਆ ਕਿ ਆਉਣ ਵਾਲੀਆਂ ਚੋਣਾਂ ਵਿੱਚ ਦੁਆਰਾ ਵਾਰਡ ਨੰਬਰ. 2 ਤੋਂ ਚੋਣ ਲੜਨ ਦੀ ਤਿਆਰੀ ਕੀਤੀ ਜਾ ਰਹੀ ਹੈ ਅਤੇ ਇਸ ਸੰਬੰਧੀ ਲੋਕਾਂ ਨਾਲ ਲਗਾਤਾਰ ਮੀਟਿੰਗਾਂ ਕਰਕੇ ਸਹਿਯੋਗ ਮੰਗਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਲੋਕਾਂ ਨੇ ਸੇਵਾ ਦਾ ਮੌਕਾ ਦਿੱਤਾ ਤਾਂ ਵਾਰਡ ਦੀਆਂ ਗਲੀਆਂ ਅਤੇ ਨਾਲੀਆਂ ਨੂੰ ਵਧੀਆ ਢੰਗ ਨਾਲ ਬਣਾਇਆ ਜਾਵੇਗਾ। ਇਸ ਤੋਂ ਇਲਾਵਾ ਸਟ੍ਰੀਟ ਲਾਈਟਾਂ ਦਾ ਪੂਰਾ ਪ੍ਰਬੰਧ ਕਰਕੇ ਰੌਸ਼ਨੀ ਦੀ ਸਮੱਸਿਆ ਹੱਲ ਕੀਤੀ ਜਾਵੇਗੀ ਅਤੇ ਸੀਵਰੇਜ਼ ਦੀ ਲੰਬੇ ਸਮੇਂ ਤੋਂ ਚੱਲ ਰਹੀ ਸਮੱਸਿਆ ਨੂੰ ਵੀ ਪਹਿਲ ਦੇ ਆਧਾਰ ’ਤੇ ਦੂਰ ਕੀਤਾ ਜਾਵੇਗਾ।