ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਆਰਐੱਸ ਮਾਈਂਡ ਪਾਵਰ ਆਇਲਟਸ ਸਟੂਡੀਓ ਦਾ ਲਾਇਸੈਂਸ ਰੱਦ
ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ
Publish Date: Thu, 19 Feb 2026 05:21 PM (IST)
Updated Date: Thu, 19 Feb 2026 05:24 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਾਨਸਾ : ਮੈਸਰਜ਼ ਆਰਐੱਸ ਮਾਈਂਡ ਪਾਵਰ ਆਇਲਟਸ ਸਟੂਡੀਓ ਸਾਹਮਣੇ ਦਸਮੇਸ਼ ਪਬਲਿਕ ਸਕੂਲ ਨਵੀਂ ਕਚਹਿਰੀ ਰੋਡ ਮਾਨਸਾ ਜ਼ਿਲ੍ਹਾ ਮਾਨਸਾ ਦਾ ਲਾਇਸੈਂਸ 26.10.2020 ਤੁਰੰਤ ਪ੍ਰਭਾਵ ਨਾਲ ਰੱਦ ਕਰ ਦਿੱਤਾ ਗਿਆ ਹੈ। ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਨਵਜੋਤ ਕੌਰ, ਆਈਏਐੱਸ ਨੇ ਪੰਜਾਬ ਟਰੈਵਲ ਪ੍ਰੋਫੈਸ਼ਨਲਜ਼ ਰੈਗੂਲੇਸ਼ਨ ਐਕਟ- 2012 ਦੇ ਸੈਕਸ਼ਨ 6(1) (g) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦਿਆਂ ਇਹ ਰੱਦ ਕੀਤਾ ਹੈ। ਹੁਕਮ ਵਿਚ ਕਿਹਾ ਗਿਆ ਹੈ ਕਿ ਪੰਜਾਬ ਟਰੈਵਲ ਪ੍ਰੋਫ਼ੈਸ਼ਨਲਜ਼ ਰੈਗੂਲੇਸ਼ਨ ਐਕਟ ਤਹਿਤ ਸਤਵਿੰਦਰ ਸਿੰਘ ਪੁੱਤਰ ਹਰਦੀਪ ਸਿੰਘ, ਵਾਸੀ ਬੀਰੋਕੇ ਕਲਾਂ, ਤਹਿਸੀਲ ਬੁਢਲਾਡਾ, ਜ਼ਿਲ੍ਹਾ ਮਾਨਸਾ ਅਤੇ ਗਿੰਨੀ ਗੋਪਾਲ ਗਰਗ ਪੁੱਤਰ ਓਮ ਨਾਰਾਇਣ ਗਰਗ, ਵਾਸੀ ਵਾਰਡ ਨੰਬਰ 11 ਬੁਢਲਾਡਾ, ਤਹਿਸੀਲ ਬੁਢਲਾਡਾ, ਜ਼ਿਲ੍ਹਾ ਮਾਨਸਾ ਨੂੰ ‘ਮੈਸਰਜ਼ ਆਰਐੱਸ ਮਾਈਂਡ ਪਾਵਰ ਆਇਲਟਸ ਸਟੂਡੀਓ’ ਦੇ ਨਾਮ ’ਤੇ ਆਈਲਟਸ ਕੋਚਿੰਗ ਦਾ ਲਾਇਸੈਂਸ ਜਾਰੀ ਕੀਤਾ ਗਿਆ ਸੀ। ਸੀਨੀਅਰ ਪੁਲਿਸ ਕਪਤਾਨ ਵੱਲੋਂ ਇਸ ਸੈਂਟਰ ਦੇ ਬੰਦ ਹੋਣ ਸਬੰਧੀ ਪ੍ਰਾਪਤ ਰਿਪੋਰਟ ਉਪਰੰਤ ਦੋਵੇਂ ਪ੍ਰਾਰਥੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਸੀ। ਕਾਰਨ ਦੱਸੋ ਨੋਟਿਸ ਦਾ ਜਵਾਬ ਪੇਸ਼ ਕਰਦੇ ਹੋਏ ਸਤਵਿੰਦਰ ਸਿੰਘ ਅਤੇ ਗਿੰਨੀ ਗੋਪਾਲ ਗਰਗ ਵੱਲੋਂ ਅਪੀਲ ਕੀਤੀ ਗਈ ਹੈ ਕਿ ਉਨ੍ਹਾਂ ਵੱਲੋਂ ਉਕਤ ਸੈਂਟਰ ਕਾਫ਼ੀ ਲੰਬੇ ਸਮੇਂ ਤੋਂ ਬੰਦ ਪਿਆ ਹੈ। ਇਸ ਸੈਂਟਰ ਦਾ ਲਾਇਸੈਂਸ ਰੱਦ ਕੀਤਾ ਜਾਵੇ, ਜਿਸ ਲਈ ਉਨ੍ਹਾਂ ਨੂੰ ਕੋਈ ਇਤਰਾਜ਼ ਨਹੀਂ ਹੈ। ਹੁਕਮ ਵਿਚ ਕਿਹਾ ਗਿਆ ਹੈ ਕਿ ਐਕਟ/ਰੂਲਜ਼ ਮੁਤਾਬਿਕ ਕਿਸੇ ਵੀ ਕਿਸਮ ਦੀ ਇਸ ਦੇ ਖੁਦ ਜਾਂ ਇਸ ਦੀ ਫ਼ਰਮ ਖ਼ਿਲਾਫ਼ ਕੋਈ ਵੀ ਸ਼ਿਕਾਇਤ ਆਦਿ ਲਈ ਭਰਪਾਈ ਕਰਨ ਲਈ ਸਤਵਿੰਦਰ ਸਿੰਘ ਅਤੇ ਗਿੰਨੀ ਗੋਪਾਲ ਗਰਗ ਖੁਦ ਜ਼ਿੰਮੇਵਾਰ ਹੋਣਗੇ।