ਬੁਢਲਾਡਾ ’ਚ ਜ਼ਿਲ੍ਹਾ ਵੁਸ਼ੂ ਚੈਂਪੀਅਨਸ਼ਿਪ ਕਰਵਾਈ
5 ਪੀ.ਆਰ. ਸਪੋਰਟਸ ਅਕੈਡਮੀ, ਬੁਢਲਾਡਾ
Publish Date: Thu, 07 May 2026 05:47 PM (IST)
Updated Date: Thu, 07 May 2026 05:50 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਬੁਢਲਾਡਾ : 5 ਪੀਆਰ ਸਪੋਰਟਸ ਅਕੈਡਮੀ ਬੁਢਲਾਡਾ ਵਿਖੇ 14ਵੀਂ ਜ਼ਿਲ੍ਹਾ ਵੁਸ਼ੂ ਚੈਂਪੀਅਨਸ਼ਿਪ ਸ਼ਾਨੋ-ਸ਼ੌਕਤ ਨਾਲ ਸਮਾਪਤ ਹੋਈ। ਚੈਂਪੀਅਨਸ਼ਿਪ ਵਿੱਚ ਵੱਖ-ਵੱਖ ਸਕੂਲਾਂ ਦੇ ਤਕਰੀਬਨ 300 ਖਿਡਾਰੀਆਂ ਨੇ ਹਿੱਸਾ ਲਿਆ ਆਪਣੀ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਸਮਾਪਤੀ ਸਮਾਗਮ ਦੇ ਮੁੱਖ ਮਹਿਮਾਨ ਵਜੋਂ ਹਲਕਾ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਨੇ ਜੇਤੂ ਖਿਡਾਰੀਆਂ ਨੂੰ ਮੈਡਲ ਅਤੇ ਸ਼ੀਲਡਾਂ ਵੰਡ ਕੇ ਉਨ੍ਹਾਂ ਦੀ ਹੌਸਲਾ ਅਫਜ਼ਾਈ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਖੇਡਾਂ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਵਿਸ਼ੇਸ਼ ਉਪਰਾਲੇ ਕਰ ਰਹੀ ਹੈ। ਉਨ੍ਹਾਂ ਨੇ ਖਿਡਾਰੀਆਂ ਦੇ ਉਤਸ਼ਾਹ ਨੂੰ ਦੇਖਦਿਆਂ ਨਵੀਂ ਤਕਨੀਕ ਵਾਲੇ ਮੈਟ ਦੇਣ ਦਾ ਭਰੋਸਾ ਵੀ ਦਿੱਤਾ। ਜ਼ਿਲ੍ਹਾ ਵੁਸ਼ੂ ਐਸੋਸੀਏਸ਼ਨ ਦੇ ਪ੍ਰਧਾਨ ਸ਼ਾਮ ਲਾਲ ਦਲੇਵਾਂ ਅਤੇ ਸਕੱਤਰ ਕਰਮਜੀਤ ਸਿੰਘ ਸਿੱਧੂ ਦੀ ਅਣਥੱਕ ਮਿਹਨਤ ਸਦਕਾ ਨੇਪਰੇ ਚੜ੍ਹੇ। ਇਸ ਟੂਰਨਾਮੈਂਟ ਲਈ ਉਨ੍ਹਾਂ ਭਵਿੱਖ ਚ ਹੋਰ ਸਹਿਯੋਗ ਦਾ ਭਰੋਸਾ ਦਿੱਤਾ। ਅਕੈਡਮੀ ਦੇ ਸਰਪ੍ਰਸਤ ਪੰਕਜ ਕੁਮਾਰ, ਸੁਦਰਸ਼ਨ ਕੁਮਾਰ, ਕੋਚ ਗੁਰਦੀਪ ਸਿੰਘ ਕੀਪਾ ਨੇ ਚੈਂਪੀਅਨਸ਼ਿਪ ਦੀ ਸਫਲਤਾ ਲਈ ਸਭਨਾਂ ਕੋਚ ਸਾਹਿਬਾਨ ਤੇ ਸਹਿਯੋਗੀਆਂ ਦਾ ਧੰਨਵਾਦ ਕੀਤਾ।