ਧੂਮਧਾਮ ਨਾਲ ਮਨਾਈ ਡਾ. ਅੰਬੇਡਕਰ ਜੈਅੰਤੀ
ਸਰਦੂਲਗੜ੍ਹ ਦੇ ਪਿੰਡ ਸਾਧੂ ਵਾਲਾ
Publish Date: Fri, 17 Apr 2026 08:05 PM (IST)
Updated Date: Sat, 18 Apr 2026 04:13 AM (IST)

ਬੁੱਧਰਾਮ ਬਾਂਸਲ, ਪੰਜਾਬੀ ਜਾਗਰਣ, ਸਰਦੂਲਗੜ੍ਹ : ਇੱਥੋਂ ਨੇੜਲੇ ਪਿੰਡ ਸਾਧੂ ਵਾਲਾ ਵਿਖੇ ਰਵਿਦਾਸ ਧਰਮਸ਼ਾਲਾ ਵਿੱਚ ਡਾ. ਭੀਮ ਰਾਓ ਅੰਬੇਡਕਰ ਜੈਅੰਤੀ ਮਨਾਈ ਗਈ। ਇਸ ਵਿੱਚ ਪਿੰਡ ਦੇ ਤਿੰਨ ਨੌਜਵਾਨਾਂ ਜਸਵੀਰ ਸਿੰਘ, ਰਮੇਸ਼ ਕੁਮਾਰ ਉਰਫ਼ ਰਾਜੂ ਅਤੇ ਬਹਾਲ ਸਿੰਘ ਫ਼ੌਜੀ ਵੱਲੋਂ ਸਰਕਾਰੀ ਸਕੂਲ ਵਿੱਚ ਸਿੱਖਿਆ ਪ੍ਰਾਪਤ ਕਰ ਰਹੇ ਬੱਚਿਆਂ ਨੂੰ ਕਾਪੀਆਂ ਅਤੇ ਸਟੇਸ਼ਨਰੀ ਵੰਡੀ ਗਈ। ਇਸ ਮੌਕੇ ਡਾ. ਬਿਕਰਜੀਤ ਸਿੰਘ ਨੇ ਡਾਕਟਰ ਭੀਮ ਰਾਓ ਅੰਬੇਦਕਰ ਦੁਆਰਾ ਦੱਬੇ ਕੁਚਲੇ ਅਤੇ ਬਹੁਜਨ ਸਮਾਜ ਨੂੰ ਜੋ ਕਿ ਸਦੀਆਂ ਤੋਂ ਜਾਤੀ ਵਿਤਕਰੇ ਦਾ ਸ਼ਿਕਾਰ ਹੋ ਰਹੇ ਸਨ, ਲਈ ਕੀਤੇ ਯਤਨਾਂ ਬਾਰੇ ਸਾਰਿਆਂ ਨੂੰ ਜਾਣੂ ਕਰਵਾਇਆ ਅਤੇ ਡਾ. ਅੰਬੇਡਕਰ ਦੁਆਰਾ ਬਣਾਏ। ਇਸ ਸੰਵਿਧਾਨ ਨੂੰ ਤੋੜਨ ਲਈ ਕੀਤੇ ਜਾ ਰਹੇ ਯਤਨਾਂ ਦੀ ਨਿਖੇਧੀ ਕੀਤੀ। ਮਨਰੇਗਾ ਵਰਗੇ ਕੰਮ ਦੇ ਮੌਲਿਕ ਅਧਿਕਾਰ ਨੂੰ ਖ਼ਤਮ ਕਰਕੇ ਅਤੇ ਲੇਬਰ ਸੋਧ ਬਿਲ ਵਰਗੇ ਕਾਲੇ ਕਾਨੂੰਨ ਪਾਸ ਕਰਕੇ ਡਾਕਟਰ ਅੰਬੇਡਕਰ ਦੁਆਰਾ ਕੀਤੀਆਂ ਵਿਵਸਥਾਵਾਂ ਨੂੰ ਖ਼ਤਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਡਾਕਟਰ ਭੀਮ ਰਾਓ ਅੰਬੇਦਕਰ ਦੇ ਸਿਧਾਂਤਾਂ ਤੇ ਅੱਜ ਪਹਿਰਾ ਦੇਣ ਦੀ ਲੋੜ ਹੈ। ਇਸ ਮੌਕੇ ਪਿੰਡ ਦੇ ਨੌਜਵਾਨਾਂ ਵੱਲੋਂ ਨਸ਼ਿਆਂ ਤੋਂ ਦੂਰ ਰਹਿਣ ਅਤੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਬੱਚਿਆਂ ਦੇ ਲਈ ਕਿਤਾਬਾਂ ਸਟੇਸ਼ਨਰੀ ਆਦਿ ਦਾ ਪ੍ਰਬੰਧ ਕਰਨ ਦਾ ਪ੍ਰਣ ਵੀ ਕੀਤਾ। ਇਸ ਮੌਕੇ ਤੇ ਪਿੰਡ ਦੇ ਸਾਬਕਾ ਸਰਪੰਚ ਸਰਦਾਰ ਗੁਰਨਾਮ ਸਿੰਘ ਸੰਧੂ, ਸਾਬਕਾ ਸਰਪੰਚ ਜਸਵੀਰ ਸਿੰਘ, ਸੰਦੀਪ ਕੁਮਾਰ, ਓਮ ਪ੍ਰਕਾਸ਼ ਪੁਜਾਰੀ, ਕਵਿਤਾ, ਸੁਮਨ ਰਾਣੀ, ਪੰਚ ਰਾਜਪਾਲ ਸਿੰਘ ਅਤੇ ਗੁਰਦੀਪ ਕੌਰ ਆਦਿ ਹਾਜ਼ਰ ਸਨ।