ਮਾਤਾ ਸੁੰਦਰੀ ਕਾਲਜ ’ਚ ਡਾ. ਪਰਮਵੀਰ ਸਿੰਘ ਤੇ ਹੋਰ ਸਨਮਾਨਿਤ
ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ
Publish Date: Mon, 01 Dec 2025 08:43 PM (IST)
Updated Date: Tue, 02 Dec 2025 04:12 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਾਨਸਾ : ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਨੂੰ ਸਮਰਪਿਤ ਮਾਤਾ ਸੁੰਦਰੀ ਯੂਨੀਵਰਸਿਟੀ ਗਰਲਜ਼ ਕਾਲਜ ਮਾਨਸਾ ਵਿਖੇ ਧਰਮ ਅਧਿਐਨ ਵਿਭਾਗ ਵੱਲੋਂ ਵਿਸ਼ੇਸ਼ ਲੈਕਚਰ ਕਰਵਾਇਆ ਗਿਆ। ਇਸ ਦੀ ਸ਼ੁਰੂਆਤ ਕਾਲਜ ਵਿੱਚ ਪ੍ਰਿੰਸੀਪਲ ਡਾ. ਬਰਿੰਦਰ ਕੌਰ ਵੱਲੋਂ ਕਾਲਜ ਦੀਆਂ ਗਤੀਵਿਧੀਆਂ ਦੇ ਨਾਲ ਆਈਆਂ ਸ਼ਖਸੀਅਤਾਂ ਨੂੰ ਜੀ ਆਇਆਂ ਨੂੰ ਕਿਹਾ ਗਿਆ। ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸਿੱਖ ਵਿਸ਼ਵਕੋਸ਼ ਵਿਭਾਗ ਦੇ ਡਾ. ਪਰਮਵੀਰ ਸਿੰਘ ਵੱਲੋਂ ਮੁੱਖ ਵਕਤਾ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਨਾਲ ਸੰਬੰਧਿਤ ਸਥਾਨਾਂ ਅਤੇ ਸ਼ਹਾਦਤ ਬਾਰੇ ਜਾਣਕਾਰੀ ਭਰਪੂਰ ਤੇ ਸ਼ਰਧਾ ਨਾਲ ਵਿਚਾਰ ਕਾਲਜ ਦੀਆਂ ਵਿਦਿਆਰਥਣਾਂ ਨਾਲ ਸਾਂਝੇ ਕੀਤੇ ਗਏ। ਮੁੱਖ ਮਹਿਮਾਨ ਵਿਜੇ ਸਿੰਗਲਾ ਵਿਧਾਇਕ ਮਾਨਸਾ ਅਤੇ ਪ੍ਰਿੰਸੀਪਲ ਬੁੱਧ ਰਾਮ ਵਿਧਾਇਕ ਬੁਢਲਾਡਾ ਵਿਸ਼ੇਸ਼ ਤੌਰ ’ਤੇ ਪਹੁੰਚੇ।
ਵਿਧਾਇਕ ਡਾ. ਸਿੰਗਲਾ ਨੇ ਸ਼ਹਾਦਤ ਦੇ ਪ੍ਰਸੰਗ ਵਿੱਚ ਸ੍ਰੀ ਗੁਰੂ ਤੇਗ ਬਹਾਦਰ ਦੀ ਲਾਸਾਨੀ ਸ਼ਹਾਦਤ ਦੀ ਚਰਚਾ ਕਰਦਿਆਂ ਸਮੁੱਚੀ ਮਾਨਵਤਾ ਲਈ ਪਾਏ ਯੋਗਦਾਨ ’ਤੇ ਚਰਚਾ ਕੀਤੀ। ਬੁਢਲਾਡਾ ਦੇ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਵੱਲੋਂ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਬਾਣੀ ਅਤੇ ਇਤਿਹਾਸ ਵਿੱਚੋਂ ਆਈਆਂ ਸ਼ਖਸੀਅਤਾਂ ਨਾਲ ਵਿਚਾਰ ਸਾਂਝੇ ਅਤੇ ਭਾਈ ਜੈਤਾ ਜੀ ਦੇ ਪਾਏ ਵਡਮੁੱਲੇ ਯੋਗਦਾਨ ਦੀ ਸ਼ਲਾਘਾ ਕੀਤੀ। ਉੱਘੇ ਸਮਾਜ ਸੇਵੀ ਐਨਆਰਆਈ ਹਰਜੀਤ ਸਿੰਘ ਅਤੇ ਸਟੇਟ ਬੈਂਕ ਆਫ਼ ਇੰਡੀਆ ਤੇ ਬੈਂਕ ਮੈਨੇਜਰ ਹਰਤੇਜ ਸਿੰਘ ਵਿਸ਼ੇਸ਼ ਮਹਿਮਾਨ ਦੇ ਰੂਪ ਵਿੱਚ ਸ਼ਾਮਿਲ ਹੋਏ। ਸਟੇਜ ਸੰਚਾਲਨ ਦੀ ਸੇਵਾ ਧਰਮ ਅਧਿਐਨ ਵਿਭਾਗ ਦੇ ਅਸਿਸਟੈਂਟ ਪ੍ਰੋਫ਼ੈਸਰ ਅਵਤਾਰ ਸਿੰਘ ਪੰਜਤੂਰ ਵੱਲੋਂ ਨਿਭਾਈ ਗਈ। ਇਸ ਮੌਕੇ ਮਾਨਸਾ ਦੀਆਂ ਧਾਰਮਿਕ ਸ਼ਖਸੀਅਤਾਂ ਵੱਲੋਂ ਬੱਚਿਆਂ ਨੂੰ ਅਸ਼ੀਰਵਾਦ ਦਿੱਤਾ ਗਿਆ, ਜਿਸ ਵਿੱਚ ਗੁਰਦੁਆਰਾ ਗੁਰਮਤਿ ਪ੍ਰਕਾਸ਼ ਸਾਹਿਬ ਦੇ ਮੁੱਖ ਗ੍ਰੰਥੀ ਹਰਜੀਤ ਸਿੰਘ, ਗੁਰਦੁਆਰਾ ਭਗਤ ਨਾਮਦੇਵ ਜੀ ਦੇ ਮੁੱਖ ਗਰੰਥੀ ਕਰਮਜੀਤ ਸਿੰਘ, ਵੈਦ ਹਰਲੋਚਨ ਸਿੰਘ, ਗੁਰਜੰਟ ਸਿੰਘ ਆਦਿ ਸ਼ਾਮਿਲ ਸਨ। ਸ਼ਿਰਕਤ ਕਰਨ ਵਾਲੀਆਂ ਸਾਰੀਆਂ ਸ਼ਖਸੀਅਤਾਂ ਦਾ ਕਾਲਜ ਪ੍ਰਿੰਸੀਪਲ ਵੱਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ। ਸਾਰੇ ਪ੍ਰੋਗਰਾਮ ਵਿੱਚ ਕਾਲਜ ਦੀਆਂ ਵਿਦਿਆਰਥਣਾਂ ਵੱਡੀ ਗਿਣਤੀ ਵਿੱਚ ਹਾਜ਼ਿਰ ਸਨ। ਇਸ ਪ੍ਰੋਗਰਾਮ ਨੂੰ ਸਫਲ ਬਣਾਉਣ ਵਿੱਚ ਕਾਲਜ ਦੇ ਵੱਖ-ਵੱਖ ਪ੍ਰੋਫੈਸਰ ਸਾਹਿਬਾਨ, ਜਿਸ ਵਿੱਚ ਡਾ. ਜਸਪਾਲ ਸਿੰਘ, ਡਾ. ਬੱਲਮ ਲੀਂਬਾ, ਡਾ. ਰਾਮ ਕ੍ਰਿਸ਼ਨ, ਪ੍ਰੋ. ਬਿੰਦਰ ਕੌਰ, ਪ੍ਰੋ. ਹਰਜੀਤ ਸਿੰਘ, ਡਾ. ਰੁਪਿੰਦਰ ਕੌਰ, ਡਾ. ਅਮਨਦੀਪ ਕੌਰ, ਪ੍ਰੋ. ਅਮਨਦੀਪ ਕੌਰ, ਪ੍ਰੋ. ਦੀਦਾਰ ਸਿੰਘ, ਪ੍ਰੋ. ਪੁਸ਼ਵਿੰਦਰ ਕੌਰ, ਲੱਖਾ ਸਿੰਘ, ਪ੍ਰੋ. ਰਮਿੰਦਰ ਸਿੰਘ ਆਦਿ ਦਾ ਵਿਸ਼ੇਸ਼ ਯੋਗਦਾਨ ਰਿਹਾ।