ਵਿਧਾਇਕ ਸਿੰਗਲਾ ਵੱਲੋਂ ਉਮੀਦਵਾਰ ਸੁਨੀਲ ਕੁਮਾਰ ਦੇ ਦਫ਼ਤਰ ਦਾ ਉਦਘਾਟਨ
ਵਿਧਾਇਕ ਡਾ. ਵਿਜੇ ਸਿੰਗਲਾ
Publish Date: Tue, 19 May 2026 08:29 PM (IST)
Updated Date: Wed, 20 May 2026 04:10 AM (IST)
ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ, ਮਾਨਸਾ : ਵਿਧਾਇਕ ਡਾ. ਵਿਜੇ ਸਿੰਗਲਾ ਨੇ ਆਪ ਦੇ ਉਮੀਦਵਾਰ ਸੁਨੀਲ ਕੁਮਾਰ ਨੀਨੂ ਦੇ ਦਫ਼ਤਰ ਦਾ ਅੱਜ ਉਦਘਾਟਨ ਕੀਤਾ। ਇਸ ਮੌਕੇ ਵਿਧਾਇਕ ਡਾ. ਵਿਜੇ ਸਿੰਗਲਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਵਿਕਾਸ ਦੇ ਕਾਰਜ ਲਗਾਤਾਰ ਕਰਵਾਏ ਜਾ ਰਹੇ ਹਨ ਅਤੇ ਸਰਕਾਰ ਵੱਲੋਂ ਆਪਣੇ ਵਾਅਦੇ ਪੂਰੇ ਕੀਤੇ ਗਏ ਹਨ। ਮਾਨਸਾ ’ਚ ਵੀ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਹੁਣ ਨਗਰ ਕੌਂਸਲ ਦੀਆਂ ਚੋਣਾਂ ਆ ਗਈਆਂ ਹਨ ਅਤੇ ਵਾਰਡ ਨੰਬਰ. 14 ਵਿੱਚੋਂ ਸੁਨੀਲ ਕੁਮਾਰ ਨੀਨੂ ਨੂੰ ਆਪ ਦੇ ਉਮੀਦਵਾਰ ਵੱਜੋਂ ਖੜ੍ਹਾ ਕੀਤਾ ਗਿਆ ਹੈ। ਉਨ੍ਹਾਂ ਦੇ ਦਫ਼ਤਰ ‘ਚੋਂ ਇਸ ਚੋਣ ਮੁਹਿੰਮ ਦੀ ਸ਼ੁਰੂਆਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਨੀਨੂ ਨੇ ਨਗਰ ਕੌਂਸਲ ਦੇ ਪ੍ਰਧਾਨ ਬਣਦਿਆਂ ਕਈ ਸ਼ਹਿਰ ਦੇ ਵਿਕਾਸ ਕਾਰਜ ਕੀਤੇ ਅਤੇ ਹੁਣ ਕੌਂਸਲਰ ਦੀ ਚੋਣ ਲੜ ਰਹੇ ਹਨ। ਇਸ ਲਈ ਉਨ੍ਹਾਂ ਦਾ ਸਾਥ ਦਿਉ। ਇਸ ਦੌਰਾਨ ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ ਸਿੰਘ ਭੁੱਚਰ ਨੇ ਵੀ ਸੁਨੀਲ ਕੁਮਾਰ ਨੀਨੂ ਲਈ ਵੋਟਾਂ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸੁਨੀਲ ਕੁਮਾਰ ਨੀਨੂ ਗਰੀਬ ਪਰਿਵਾਰ ਤੋਂ ਉੱਠੇ ਹੋਏ ਹਨ ਅਤੇ ਉਨ੍ਹਾਂ ਵੱਲੋਂ ਸ਼ਹਿਰ ਦੇ ਵਿਕਾਸ ਕੰਮਾਂ ’ਚ ਅੱਗੇ ਆ ਕੇ ਕੰਮ ਕੀਤੇ ਗਏ। ਇਸ ਮੌਕੇ ਮਾਰਕੀਟ ਕਮੇਟੀ ਦੇ ਚੇਅਰਮੈਨ ਵਰਿੰਦਰ ਸੋਨੀ, ਭੀਮ ਸੈਨ, ਸਰਬਜੀਤ ਸੋਨੀ, ਯੁਵਰਾਜ ਸਿੰਘ ਵੀ ਮੌਜੂਦ ਸਨ।