ਨਸ਼ਾ ਦੇਸ਼ ਦੀ ਸ਼ਾਂਤੀ ਤੇ ਸੁਰੱਖਿਆ ’ਚ ਸੰਨ੍ਹ : ਨਸ਼ਾਮੁਕਤੀ ਚੇਤਨਾ ਸੰਘ
ਨਸ਼ਾ ਮੁਕਤੀ ਚੇਤਨਾ ਸੰਘ (ਪੰਜਾਬ) ਵੱਲੋਂ ਨਸ਼ਿਆਂ
Publish Date: Thu, 07 May 2026 06:01 PM (IST)
Updated Date: Thu, 07 May 2026 06:02 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਾਨਸਾ : ਨਸ਼ਾ ਮੁਕਤੀ ਚੇਤਨਾ ਸੰਘ (ਪੰਜਾਬ) ਵੱਲੋਂ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਮੁਹਿੰਮ ਦੇ ਤਹਿਤ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਦਾਤੇਵਾਸ ਬੁਢਲਾਡਾ (ਮਾਨਸਾ) ਵਿੱਚ ਇਕ ਸਮਾਗਮ ਕੀਤਾ ਗਿਆ। ਇਸ ਮੌਕੇ ਡਾ. ਜਸਪਾਲ ਸਿੰਘ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਸੰਬੋਧਨ ਕਰਦਿਆਂ ਨਸ਼ਿਆਂ ਦੇ ਨੁਕਸਾਨ ਅਤੇ ਇਸ ਤੋਂ ਬਚਾਅ ਦੇ ਤਰੀਕਿਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਸਮਾਗਮ ਵਿੱਚ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਹਾਜ਼ਰੀ ਭਰੀ। ਜਿਸ ਵਿਚ ਡਾ. ਜਸਪਾਲ ਸਿੰਘ ਨੇ ਕਿਹਾ ਕਿ ਕਿਸ ਤਰ੍ਹਾਂ ਨਸ਼ਾ ਸਮਾਜ ਦੇ ਰਹਿਣ ਸਹਿਣ, ਸ਼ਾਂਤੀ ਅਤੇ ਸੁਰੱਖਿਆ 'ਚ ਖ਼ਤਰਾ ਬਣ ਰਿਹਾ ਹੈ। ਉਨ੍ਹਾਂ ਕਿਹਾ ਕਿ ਨਸ਼ਾ ਨੌਜਵਾਨ ਪੀੜ੍ਹੀ ਲਈ ਸਭ ਤੋਂ ਵੱਡਾ ਖਤਰਾ ਹੈ ਅਤੇ ਇਸ ਤੋਂ ਬਚਾਅ ਲਈ ਸਿਰਫ਼ ਜਾਗਰੂਕਤਾ ਹੀ ਸੱਚਾ ਹੱਲ ਹੈ। ਲੈਕਚਰ ਦੌਰਾਨ ਵਿਦਿਆਰਥੀਆਂ ਨਾਲ ਸੰਵਾਦ ਵੀ ਕੀਤਾ ਗਿਆ, ਜਿਸ ਨਾਲ ਉਨ੍ਹਾਂ ਦੀਆਂ ਸ਼ੰਕਾਵਾਂ ਦਾ ਨਿਵਾਰਨ ਕੀਤਾ ਗਿਆ। ਕਾਲਜ ਪ੍ਰਬੰਧਕਾਂ ਵੱਲੋਂ ਨਸ਼ਾ ਮੁਕਤੀ ਚੇਤਨਾ ਸੰਘ ਦਾ ਧੰਨਵਾਦ ਕੀਤਾ ਗਿਆ। ਭਵਿੱਖ ਵਿੱਚ ਵੀ ਇਸ ਤਰ੍ਹਾਂ ਦੇ ਜਾਗਰੂਕਤਾ ਪ੍ਰੋਗਰਾਮ ਕਰਵਾਉਣ ਲਈ ਸਹਿਯੋਗ ਦਾ ਭਰੋਸਾ ਦਿੱਤਾ ਗਿਆ। ਇਸ ਸਮੇਂ ਸਕੂਲ ਪ੍ਰਿੰਸੀਪਲ ਅਰੁਣ ਕੁਮਾਰ, ਸਾਹਿਲ ਤਨੇਜਾ ਤੋਂ ਇਲਾਵਾ ਸਮੂਹ ਅਧਿਆਪਕ ਮੌਜੂਦ ਸਨ, ਜਿਨ੍ਹਾਂ ਦੁਆਰਾ ਸਮੂਹਿਕ ਰੂਪ ਵਿਚ ਨਸ਼ਾ ਮੁਕਤੀ ਚੇਤਨਾ ਸੰਘ (ਪੰਜਾਬ) ਦਾ ਸਾਥ ਦੇਣ ਦਾ ਵਾਅਦਾ ਕੀਤਾ ਗਿਆ।