ਕਿਸਾਨਾਂ ਨੂੰ ਅੱਗ ਨਾ ਲਾਉਣ ਸਬੰਧੀ ਕੀਤਾ ਜਾਗਰੂਕ
ਜ਼ਿਲ੍ਹਾ ਪੁਲਿਸ ਮੁਖੀ ਭਾਗੀਰਥ ਸਿੰਘ
Publish Date: Sun, 03 May 2026 05:41 PM (IST)
Updated Date: Mon, 04 May 2026 04:09 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਾਨਸਾ : ਡੀਐੱਸਪੀ ਮਾਨਸਾ ਕਮਲਜੀਤ ਸਿੰਘ ਅਤੇ ਥਾਣਾ ਬਰੇਟਾ ਦੇ ਮੁਖੀ ਕੁਲਵੰਤ ਸਿੰਘ ਔਜਲਾ ਵੱਲੋਂ ਆਪਣੀ ਪੁਲਿਸ ਟੀਮ ਸਮੇਤ ਅਕਬਰਪੁਰ ਖੁਡਾਲ, ਸ਼ੇਖੂਪੁਰ ਖੁਡਾਲ, ਸੰਘਰੇੜੀ, ਗੋਬਿੰਦਦਪੁਰਾ ਅਤੇ ਵੱਖ-ਵੱਖ ਪਿੰਡਾਂ ਦੇ ਖੇਤਾਂ ਵਿੱਚ ਜਾ ਕੇ ਕਿਸਾਨਾਂ ਨੂੰ ਕਣਕ ਦੇ ਨਾੜ ਨੂੰ ਨਾ ਅੱਗ ਲਈ ਜਾਗਰੂਕ ਕੀਤਾ ਗਿਆ। ਡੀਐੱਸਪੀ ਨੇ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਖੇਤਾਂ ਵਿੱਚ ਜਾ ਕੇ ਕਿਸਾਨਾਂ ਨੂੰ ਅੱਗ ਨਾ ਲਗਾਉਣ ਸਬੰਧੀ ਜਾਗਰੂਕ ਕੀਤਾ ਗਿਆ ਅਤੇ ਅੱਗੇ ਵੀ ਇਸੇ ਤਰ੍ਹਾਂ ਹੀ ਜਾਗਰੂਕ ਕਰਦੇ ਰਹਿਣਗੇ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਕਿਸਾਨਾਂ ਵੱਲੋਂ ਅੱਗ ਨਾ ਲਗਾਉਣ ਦਾ ਭਰੋਸਾ ਦਿੱਤਾ ਗਿਆ ਹੈ ਅਤੇ ਪੁਲਿਸ ਦਾ ਬਣਦਾ ਸਹਿਯੋਗ ਕਰਨ ਬਾਰੇ ਵੀ ਕਿਹਾ ਗਿਆ ਹੈ। ਥਾਣਾ ਬਰੇਟਾ ਦੇ ਮੁਖੀ ਕਲਵੰਤ ਸਿੰਘ ਔਜਲਾ ਨੇ ਕਣਕ ਦੇ ਨਾੜ ਨੂੰ ਅੱਗ ਲਾਉਣ ਦੇ ਨੁਕਸਾਨ ਅਤੇ ਕਾਨੂੰਨੀ ਕਾਰਵਾਈ ਸਬੰਧੀ ਕਿਸਾਨਾਂ ਨੂੰ ਜਾਣਕਾਰੀ ਦਿੱਤੀ।