ਸਰਕਾਰੀ ਸਕੂਲ ਫੱਤਾ ਮਾਲੋਕਾ ਵਿਖੇ ਮਨਾਇਆ ਧਰਤੀ ਦਿਵਸ
ਸਰਕਾਰੀ ਸੈਕੰਡਰੀ ਸਮਾਰਟ ਸਕੂਲ ਫੱਤਾ
Publish Date: Mon, 27 Apr 2026 05:18 PM (IST)
Updated Date: Tue, 28 Apr 2026 04:07 AM (IST)
ਰਮਨਦੀਪ ਸਿੰਘ ਸੰਧੂ, ਪੰਜਾਬੀ ਜਾਗਰਣ, ਝੁਨੀਰ : ਸਰਕਾਰੀ ਸੈਕੰਡਰੀ ਸਮਾਰਟ ਸਕੂਲ ਫੱਤਾ ਮਾਲੋਕਾ ਵਿਖੇ ਵਿਸ਼ਵ ਧਰਤੀ ਦਿਵਸ ਮਨਾਇਆ ਗਿਆ। ਸਕੂਲ ਇੰਚਾਰਜ ਸੁਰਿੰਦਰ ਕੌਰ ਨੇ ਦੱਸਿਆ ਕਿ ਵਿਦਿਆਰਥੀਆਂ ’ਚ ਵਾਤਾਵਰਨ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਹੁਣ ਸਮੇਂ ਦੀ ਲੋੜ ਬਣ ਚੁੱਕਿਆ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸੂਰਜੀ ਉਰਜ਼ਾ, ਆਰਗੈਨਿਕ ਖੇਤੀਬਾੜੀ, ਕੁਦਰਤੀ ਸਾਧਨਾਂ ਦੀ ਵਰਤੋਂ ਕਰਨਾ, ਵਾਯੂਮੰਡਲ ਵਿੱਚ ਤਬਦੀਲੀਆਂ ਆਦਿ ਬਾਰੇ ਜਾਣੂ ਕਰਵਾਇਆ। ਇਸ ਮੌਕੇ ਇਸ ਪ੍ਰੋਗਰਾਮ ਦੇ ਨੋਡਲ ਅਫ਼ਸਰ ਜਸਵੀਰ ਵੱਲੋਂ ਵਿਦਿਆਰਥੀਆਂ ਦੇ ਵੱਖ-ਵੱਖ ਮੁਕਾਬਲੇ ਜਿਵੇਂ ਪੋਸਟਰ ਮੇਕਿੰਗ, ਸਲੋਗਨ ਲਿਖਣ ਅਤੇ ਭਾਸ਼ਣ ਮੁਕਾਬਲੇ ਕਰਵਾਏ ਗਏ ਅਤੇ ਇਨਾਂ ਮੁਕਾਬਲਿਆਂ ਵਿਚ ਜੇਤੂ ਵਿਦਿਆਰਥੀਆਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਸਕੂਲ ਦੇ ਈਕੋ ਕਲੱਬ ਦੇ ਇੰਚਾਰਜ ਕਰਮਜੀਤ ਕੌਰ ਅਤੇ ਰਣਜੀਤ ਸਿੰਘ ਵੱਲੋਂ ਸਕੂਲ ਵਿੱਚ ਬੂਟੇ ਲਗਾ ਕੇ ਵਾਤਾਵਰਨ ਦੀ ਸੁਰੱਖਿਆ ਅਤੇ ਸੰਭਾਲ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਸਮੂਹ ਸਟਾਫ ਹਾਜ਼ਰ ਸਨ।