‘ਆਪ’ ਨੂੰ ਛੱਡ ਕੇ ਭਾਜਪਾ ’ਚ ਸ਼ਾਮਲ ਸੱਤ ਰਾਜ ਸਭਾ ਮੈਂਬਰਾਂ ਦਾ ਫੂਕਿਆ ਪੁਤਲਾ
ਪਿਛਲੇ ਦਿਨੀਂ ਆਮ ਆਦਮੀ ਪਾਰਟੀ ਦੇ ਸੱਤ
Publish Date: Sun, 26 Apr 2026 06:20 PM (IST)
Updated Date: Mon, 27 Apr 2026 04:13 AM (IST)

ਬੁੱਧਰਾਮ ਬਾਂਸਲ, ਪੰਜਾਬੀ ਜਾਗਰਣ, ਸਰਦੂਲਗੜ੍ਹ : ਪਿਛਲੇ ਦਿਨੀਂ ‘ਆਪ’ ਦੇ ਸੱਤ ਰਾਜ ਸਭਾ ਮੈਂਬਰਾਂ ਨੇ ਪਾਰਟੀ ਨੂੰ ਛੱਡ ਕੇ ਭਾਜਪਾ ਵਿੱਚ ਸ਼ਮੂਲੀਅਤ ਕਰ ਲਈ ਸੀ, ਜਿਸ ਨੂੰ ਲੈ ਕੇ ਸਰਦੂਲਗੜ੍ਹ ਦੇ ਬੱਸ ਅੱਡੇ ਸਾਹਮਣੇ ‘ਆਪ’ ਦੇ ਆਗੂਆਂ ਨੇ ਹਲਕਾ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਦੀ ਅਗਵਾਈ ਵਿੱਚ ਰਾਗਵ ਚੱਢਾ ਸਮੇਤ ਇੰਨ੍ਹਾਂ ਸੱਤ ਰਾਜ ਸਭਾ ਮੈਂਬਰਾਂ ਦਾ ਪੁਤਲਾ ਫੂਕਿਆ। ਇਸ ਮੌਕੇ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੱਤੀ ਕਿ ਇਹ ਰਾਜ ਸਭਾ ਮੈਂਬਰ ਜੋ ਪਾਰਟੀ ਨੂੰ ਛੱਡ ਕੇ ਗਏ ਹਨ। ਇੰਨ੍ਹਾਂ ਨੇ ਪਾਰਟੀ ਦੇ ਨਾਲ ਨਾਲ ਪੰਜਾਬ ਦੇ ਲੋਕਾਂ ਨਾਲ ਵੀ ਦਗਾ ਕਮਾਇਆ ਹੈ। ਇਹ ਸਭ ਉਨ੍ਹਾਂ ਨੇ ਈਡੀ ਅਤੇ ਜੇਲ੍ਹ ਤੋਂ ਡਰ ਕੇ ਕੀਤਾ ਹੈ ਪਰ ਪੰਜਾਬ ਦੇ ਲੋਕਾਂ ਨਾਲ ਕੀਤੀ ਗ਼ਦਾਰੀ ਲਈ ਲੋਕ ਉਨ੍ਹਾਂ ਨੂੰ ਕਦੇ ਵੀ ਮੁਆਫ਼ ਨਹੀਂ ਕਰਨਗੇ। ਭਾਜਪਾ ’ਚ ਸ਼ਾਮਲ ਹੋ ਕੇ ਇਨ੍ਹਾਂ ਨੇ ਸਿਆਸੀ ਕਰੀਅਰ ਖ਼ਤਮ ਕਰ ਲਿਆ ਹੈ। ਭਾਜਪਾ ਸਿਰਫ਼ ਸ਼ਾਮਲ ਹੋਣ ਵੇਲੇ ਹੀ ਸਵਾਗਤ ਕਰਦੀ ਹੈ। ਬਾਅਦ ਵਿਚ ਅਜਿਹੇ ਲੋਕਾਂ ਨੂੰ ਸਾਇਡ ਲਾਇਨ ਕਰ ਕੇ ਰੱਖਦੀ ਹੈ। ਅੱਜ ਤੱਕ ਜਿਨ੍ਹਾਂ ਨੇ ਵੀ ਆਪਣੀ ਪਾਰਟੀ ਨਾਲ ਗ਼ਦਾਰੀ ਕੀਤੀ ਹੈ ਉਹ ਕਦੇ ਵੀ ਆਪਣੇ ਸਿਆਸੀ ਕਰੀਅਰ ’ਚ ਸਫਲ ਨਹੀਂ ਹੋਏ। ਇਸ ਮੌਕੇ ਉਨ੍ਹਾਂ ਨਾਲ ਆਪ ਆਗੂ ਪੰਕਜ ਗਰਗ ਟਾਟਾ, ਆੜ੍ਹਤੀ ਯੂਨੀਅਨ ਦੇ ਪ੍ਰਧਾਨ ਦਰਸ਼ਨ ਮਿੱਤਲ, ਕੌਂਸਲਰ ਵਿਰਸਾ ਸਿੰਘ, ਕੌਂਸਲਰ ਨਵਿੰਦਰ ਸਿੰਘ, ਕੌਂਸਲਰ ਸੁਖਵਿੰਦਰ ਸਿੰਘ ਜੈਂਕ, ਬਲਾਕ ਪ੍ਰਧਾਨ ਆਤਮ ਪ੍ਰਕਾਸ਼ ਲੱਛੀ ਵਪਾਰ ਮੰਡਲ ਦੇ ਚੇਅਰਮੈਨ ਬਲਵਿੰਦਰ ਸਿੰਘ, ਯੂਥ ਪ੍ਰਧਾਨ ਖੇਮਕਰਨ ਸਿੰਗਲਾ, ਹਲਕਾ ਕੋਆਰਡੀਨੇਟਰ ਮਲਕੀਤ ਕੌਰ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਆਪ ਵਰਕਰ ਹਾਜ਼ਰ ਸਨ।