ਸੜਕ ’ਤੇ ਵਾਪਰਿਆ ਕਹਿਰ! ਬੱਸ ਹੇਠਾਂ ਆਉਣ ਕਾਰਨ ਬਜ਼ੁਰਗ ਔਰਤ ਦੀਆਂ ਲੱਤਾਂ ਕੁਚਲੀਆਂ, ਹਾਲਤ ਬੇਹੱਦ ਗੰਭੀਰ
ਸਥਾਨਕ ਬੱਸ ਸਟੈਂਡ ਵਿੱਚ ਅੱਜ ਉਸ ਸਮੇਂ ਹਫੜਾ-ਦਫੜੀ ਮਚ ਗਈ ਜਦੋਂ ਪੀਆਰਟੀਸੀ ਡਿਪੂ ਨੇੜੇ ਇਕ ਬੱਸ ਦੀ ਲਪੇਟ ਵਿੱਚ ਆਉਣ ਕਾਰਨ ਇਕ ਬਜ਼ੁਰਗ ਔਰਤ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਈ। ਹਾਦਸੇ ਦੌਰਾਨ ਔਰਤ ਦੀਆਂ ਦੋਵੇਂ ਲੱਤਾਂ ਬੁਰੀ ਤਰ੍ਹਾਂ ਕੁਚਲੀਆਂ ਗਈਆਂ, ਜਿਸ ਕਾਰਨ ਉਹ ਲਹੂ-ਲੁਹਾਨ ਹਾਲਤ ਵਿੱਚ ਸੜਕ ’ਤੇ ਡਿੱਗ ਪਈ। ਘਟਨਾ ਤੋਂ ਬਾਅਦ ਮੌਕੇ ’ਤੇ ਲੋਕਾਂ ਦੀ ਭਾਰੀ ਭੀੜ ਇਕੱਠੀ ਹੋ ਗਈ।
Publish Date: Mon, 18 May 2026 03:17 PM (IST)
Updated Date: Mon, 18 May 2026 03:22 PM (IST)
ਸੀਨੀਅਰ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ। ਸਥਾਨਕ ਬੱਸ ਸਟੈਂਡ ਵਿੱਚ ਅੱਜ ਉਸ ਸਮੇਂ ਹਫੜਾ-ਦਫੜੀ ਮਚ ਗਈ ਜਦੋਂ ਪੀਆਰਟੀਸੀ ਡਿਪੂ ਨੇੜੇ ਇਕ ਬੱਸ ਦੀ ਲਪੇਟ ਵਿੱਚ ਆਉਣ ਕਾਰਨ ਇਕ ਬਜ਼ੁਰਗ ਔਰਤ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਈ। ਹਾਦਸੇ ਦੌਰਾਨ ਔਰਤ ਦੀਆਂ ਦੋਵੇਂ ਲੱਤਾਂ ਬੁਰੀ ਤਰ੍ਹਾਂ ਕੁਚਲੀਆਂ ਗਈਆਂ, ਜਿਸ ਕਾਰਨ ਉਹ ਲਹੂ-ਲੁਹਾਨ ਹਾਲਤ ਵਿੱਚ ਸੜਕ ’ਤੇ ਡਿੱਗ ਪਈ। ਘਟਨਾ ਤੋਂ ਬਾਅਦ ਮੌਕੇ ’ਤੇ ਲੋਕਾਂ ਦੀ ਭਾਰੀ ਭੀੜ ਇਕੱਠੀ ਹੋ ਗਈ।
ਘਟਨਾ ਦੀ ਸੂਚਨਾ ਮਿਲਦੇ ਹੀ ਸਹਾਰਾ ਜਨ ਸੇਵਾ ਦੀ ਲਾਈਫ ਸੇਵਿੰਗ ਬ੍ਰਿਗੇਡ ਹੈਲਪਲਾਈਨ ਟੀਮ ਦੇ ਮੈਂਬਰ ਸੰਦੀਪ ਗਿੱਲ ਆਪਣੀ ਐਂਬੂਲੈਂਸ ਸਮੇਤ ਤੁਰੰਤ ਮੌਕੇ ’ਤੇ ਪਹੁੰਚੇ। ਟੀਮ ਵੱਲੋਂ ਗੰਭੀਰ ਜ਼ਖ਼ਮੀ ਅਤੇ ਲਹੂ-ਲੁਹਾਨ ਹਾਲਤ ਵਿੱਚ ਪਈ ਬਜ਼ੁਰਗ ਔਰਤ ਨੂੰ ਤੁਰੰਤ ਸਿਵਲ ਹਸਪਤਾਲ ਦੀ ਐਮਰਜੈਂਸੀ ਵਾਰਡ ਵਿੱਚ ਦਾਖ਼ਲ ਕਰਵਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਦਾ ਤੁਰੰਤ ਇਲਾਜ ਸ਼ੁਰੂ ਕਰ ਦਿੱਤਾ।
ਡਾਕਟਰਾਂ ਅਨੁਸਾਰ ਹਾਦਸੇ ਵਿੱਚ ਔਰਤ ਦੀ ਇਕ ਲੱਤ ਬੁਰੀ ਤਰ੍ਹਾਂ ਕੁਚਲੀ ਗਈ ਹੈ ਅਤੇ ਉਸ ਦੀ ਹਾਲਤ ਕਾਫ਼ੀ ਨਾਜ਼ੁਕ ਬਣੀ ਹੋਈ ਸੀ। ਔਰਤ ਦੀ ਗੰਭੀਰ ਸਥਿਤੀ ਨੂੰ ਦੇਖਦੇ ਹੋਏ ਐਮਰਜੈਂਸੀ ਡਾਕਟਰਾਂ ਨੇ ਉਸ ਨੂੰ ਅੱਗੇ ਦੇ ਇਲਾਜ ਲਈ ਏਮਜ਼ ਹਸਪਤਾਲ ਰੈਫਰ ਕਰ ਦਿੱਤਾ।
ਜ਼ਖ਼ਮੀ ਔਰਤ ਦੀ ਪਛਾਣ ਪਰਮਜੀਤ ਕੌਰ ਪਤਨੀ ਅਜੈਬ ਸਿੰਘ (65) ਵਾਸੀ ਮਾਨਸਾ ਵਜੋਂ ਹੋਈ ਹੈ। ਪੁਲਿਸ ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।