ਚੋਣ ਨਿਰੀਖਿਅਕ ਨੇ ਚੋਣ ਪ੍ਰਬੰਧਾਂ ਦਾ ਲਿਆ ਜਾਇਜ਼ਾ
ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ
Publish Date: Fri, 05 Dec 2025 07:48 PM (IST)
Updated Date: Sat, 06 Dec 2025 04:12 AM (IST)

ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ, ਮਾਨਸਾ : ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹੇ ਚ ਨਿਯੁਕਤ ਕੀਤੇ ਚੋਣ ਨਿਰੀਖਕ ਗੁਲਪ੍ਰੀਤ ਸਿੰਘ ਔਲਖ ਨੇ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਦੀਆਂ 14 ਦਸੰਬਰ ਨੂੰ ਪੈਣ ਵਾਲੀਆਂ ਵੋਟਾਂ ਸਬੰਧੀ ਨੋਮੀਨੇਸ਼ਨ ਸੈਂਟਰਾਂ ਜ਼ਿਲ੍ਹਾ ਪ੍ਰੀਸ਼ਦ ਮਾਨਸਾ, ਐੱਸਡੀਐੱਮ ਦਫ਼ਤਰ ਮਾਨਸਾ ਤੇ ਬੀਡੀਪੀਓ ਦਫ਼ਤਰ ਝੁਨੀਰ ਦਾ ਦੌਰਾ ਕਰਕੇ ਜਾਇਜ਼ਾ ਲਿਆ ਤੇ ਰਿਟਰਨਿੰਗ ਅਫ਼ਸਰਾਂ ਨੂੰ ਲੋੜੀਦੇ ਦਿਸ਼ਾ-ਨਿਰਦੇਸ਼ ਦਿੱਤੇ। ਚੋਣ ਨਿਰੀਖਿਅਕ ਗੁਲਪ੍ਰੀਤ ਸਿੰਘ ਔਲਖ ਨੇ ਰਿਟਰਨਿੰਗ ਅਫ਼ਸਰਾਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਚੋਣਾਂ ਨੂੰ ਬਿਨਾਂ ਡਰ ਭੈਅ ਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚੜ੍ਹਾਉਣਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਨੋਮੀਨੇਸ਼ਨ ਪ੍ਰਕਿਰਿਆ, ਸੁਰੱਖਿਆ ਪ੍ਰਬੰਧਾਂ, ਚੋਣ ਸਮੱਗਰੀ ਤੇ ਵੀਡੀਓਗਰਾਫ਼ੀ ਆਦਿ ਸੁਵਿਧਾਵਾਂ ਦੀ ਵੀ ਸਮੀਖਿਆ ਕੀਤੀ। ਚੋਣ ਪ੍ਰਕਿਰਿਆ ਨੂੰ ਇਮਾਨਦਾਰੀ ਅਤੇ ਨਿਰਪੱਖਤਾ ਨਾਲ ਨੇਪਰੇ ਚਾੜ੍ਹਨਾ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਰਿਟਰਨਿੰਗ ਅਫ਼ਸਰਾਂ ਨੂੰ ਹਦਾਇਤ ਕੀਤੀ ਕਿ ਚੋਣਾਂ ਨੂੰ ਸਫ਼ਲਤਾ ਪੂਰਵਕ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਸਾਰੇ ਪ੍ਰਬੰਧ ਮੁਕੰਮਲ ਕਰਨੇ ਯਕੀਨੀ ਬਣਾਏ ਜਾਣ। ਦਾਖ਼ਲ ਹੋਏ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਨਿਯਮਾਂ ਅਨੁਸਾਰ ਤੇ ਸ਼ਾਂਤੀਪੂਰਵਕ ਢੰਗ ਨਾਲ ਪੂਰੀ ਕੀਤੀ ਜਾਵੇ। ਉਨ੍ਹਾਂ ਦੱਸਿਆ ਕਿ ਚੋਣਾਂ ਸਬੰਧੀ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਜਾਂ ਸ਼ਿਕਾਇਤ ਲਈ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮਾਨਸਾ ਦੇ ਕਮਰਾ ਨੰਬਰ. 10 (ਗਰਾਊਂਡ ਫਲੋਰ) ’ਚ ਸ਼ਿਕਾਇਤ ਸੈੱਲ ਸਥਾਪਿਤ ਕੀਤਾ ਗਿਆ ਹੈ। ਇਸ ਮੌਕੇ ਐੱਸਡੀਐੱਮ ਮਾਨਸਾ ਕਾਲਾ ਰਾਮ ਕਾਂਸਲ ਅਤੇ ਨੋਮੀਨੇਸ਼ਨ ਸੈਂਟਰਾਂ ਚ ਤੈਨਾਤ ਰਿਟਰਨਿੰਗ ਤੇ ਸਹਾਇਕ ਰਿਟਰਨਿੰਗ ਅਫ਼ਸਰ ਹਾਜ਼ਰ ਸਨ।