ਸ਼ਹੀਦ ਊਧਮ ਸਿੰਘ ਅਕੈਡਮੀ ਸਤੌਜ ਵਿਖੇ ਵਿਦਿਆਰਥੀਆਂ ਨੂੰ ਦਿੱਤੀ ਵਿਦਾਇਗੀ ਪਾਰਟੀ
ਇਲਾਕੇ ਦੀ ਨਾਮਵਰ ਸੰਸਥਾ ਸ਼ਹੀਦ ਊਧਮ ਸਿੰਘ ਅਕੈਡਮੀ
Publish Date: Sat, 01 Feb 2025 05:58 PM (IST)
Updated Date: Sat, 01 Feb 2025 06:01 PM (IST)
ਸ਼ਹੀਦ ਊਧਮ ਸਿੰਘ ਅਕੈਡਮੀ ਸਤੌਜ ਵਿਖੇ ਵਿਦਿਆਰਥੀਆਂ ਨੂੰ ਦਿੱਤੀ ਵਿਦਾਇਗੀ ਪਾਰਟੀ
ਗੁਰਵਿੰਦਰ ਸਿੰਘ ਚਹਿਲ, ਪੰਜਾਬੀ ਜਾਗਰਣ ਹੀਰੋਂ ਖੁਰਦ : ਸੰਸਥਾ ਸ਼ਹੀਦ ਊਧਮ ਸਿੰਘ ਅਕੈਡਮੀ ਸਤੌਜ ਵਿਖੇ ਦਸਵੀਂ ਅਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਵਿਦਾਇਗੀ ਪਾਰਟੀ ਦਿੱਤੀ ਗਈ। ਸਾਰੇ ਵਿਦਿਆਰਥੀਆਂ ਨੇ ਆਪਸ ਵਿੱਚ ਖੁਸ਼ੀਆਂ ਸਾਝੀਆਂ ਕੀਤੀਆਂ। ਇਸੇ ਦੌਰਾਨ ਰੰਗਾ-ਰੰਗ ਪ੍ਰੋਗਰਾਮ ਕਰਵਾਇਆ। ਵਿਦਿਆਰਥੀਆਂ ਨੇ ਵੱਖ-ਵੱਖ ਗਤੀਵਿਧੀਆਂ ਭੰਗੜਾ, ਸੰਗੀਤ, ਲੋਕ ਨਾਚ ਤੇ ਵਿਦਿਆਰਥਣਾਂ ਵੱਲੋਂ ਗਿੱਧੇ ਦੀ ਪੇਸ਼ਕਾਰੀ ਕੀਤੀ। ਅਕੈਡਮੀ ਦੇ ਚੇਅਰਮੈਨ ਕੁਲਵਿੰਦਰ ਸਿੰਘ ਚਹਿਲ ਵੱਲੋਂ ਬੱਚਿਆਂ ਨੂੰ ਵਧਾਈ ਦਿੱਤੀ ਅਤੇ ਇਮਤਿਹਾਨ ਦੇ ਦਿਨ ਹੋਣ ਕਾਰਨ ਆਪਣੀ ਪੜ੍ਹਾਈ ਤੇ ਧਿਆਨ ਦੇਣ ਲਈ ਪ੍ਰੇਰਿਤ ਵੀ ਕੀਤਾ। ਇਸ ਮੌਕੇ ਅਕੈਡਮੀ ਪ੍ਰਬੰਧਕ ਗੁਰਸ਼ਰਨ ਸਿੰਘ ਤੱਗੜ, ਰਾਜ ਕੁਮਾਰ ਵਸ਼ਿਸਟ, ਪ੍ਰਿੰਸੀਪਲ ਨਵੀ ਕਿਰਨ, ਉਪ ਪ੍ਰਿੰਸੀਪਲ ਕੁਲਦੀਪ ਸਿੰਘ ਲਿੱਟ ਅਤੇ ਸਮੂਹ ਸਟਾਫ ਮੌਜੂਦ ਸੀ।