ਮਾਨਸਾ 'ਚ ਕਿਸਾਨਾਂ ਦਾ ਤਿੱਖਾ ਰੋਸ : ਕਣਕ ਦੀ ਖਰੀਦ ਨਾ ਹੋਣ 'ਤੇ ਡੀਸੀ ਦਫ਼ਤਰ ਦਾ ਮੁਕੰਮਲ ਘਿਰਾਓ, ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ
ਬੀਕੇਯੂ ਦੇ ਜ਼ਿਲ੍ਹਾ ਪ੍ਰਧਾਨ ਰਾਮ ਸਿੰਘ ਭੈਣੀ ਬਾਘਾ ਨੇ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰ ਕਿਸਾਨਾਂ ਦੀ ਕਣਕ ਦੀ ਖਰੀਦ ਸ਼ੁਰੂ ਨਾ ਕਰਕੇ ਉਨ੍ਹਾਂ ਨੂੰ ਖੱਜਲ-ਖੁਆਰ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਕਣਕ ਲਿਆਂਦੇ ਕਿਸਾਨਾਂ ਦੀ ਫਸਲ ਨਹੀਂ ਚੁੱਕੀ ਜਾ ਰਹੀ, ਜਿਸ ਨਾਲ ਉਹ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਹਨ।
Publish Date: Wed, 15 Apr 2026 01:15 PM (IST)
Updated Date: Wed, 15 Apr 2026 01:20 PM (IST)
ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ, ਮਾਨਸਾ : ਕਣਕ ਦੀ ਖਰੀਦ ਸ਼ੁਰੂ ਨਾ ਹੋਣ ਕਾਰਨ ਕਿਸਾਨਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸਦੇ ਚਲਦਿਆਂ ਬੀਕੇਯੂ ਉਗਣਾ ਹਾਂ ਉਗਰਾਹਾਂ ਵੱਲੋਂ ਅੱਜ ਮਾਨਸਾ ਵਿੱਚ ਡਿਪਟੀ ਕਮਿਸ਼ਨਰ ਦਫ਼ਤਰ ਦੇ ਗੇਟ ਅੱਗੇ ਘਿਰਾਓ ਕਰਦੇ ਹੋਏ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ।
ਬੀਕੇਯੂ ਦੇ ਜ਼ਿਲ੍ਹਾ ਪ੍ਰਧਾਨ ਰਾਮ ਸਿੰਘ ਭੈਣੀ ਬਾਘਾ ਨੇ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰ ਕਿਸਾਨਾਂ ਦੀ ਕਣਕ ਦੀ ਖਰੀਦ ਸ਼ੁਰੂ ਨਾ ਕਰਕੇ ਉਨ੍ਹਾਂ ਨੂੰ ਖੱਜਲ-ਖੁਆਰ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਕਣਕ ਲਿਆਂਦੇ ਕਿਸਾਨਾਂ ਦੀ ਫਸਲ ਨਹੀਂ ਚੁੱਕੀ ਜਾ ਰਹੀ, ਜਿਸ ਨਾਲ ਉਹ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਹਨ।
ਉਨ੍ਹਾਂ ਦੱਸਿਆ ਕਿ ਬੇਮੌਸਮੀ ਮੀਂਹਾਂ ਕਾਰਨ ਪਹਿਲਾਂ ਹੀ ਕਣਕ ਨੂੰ ਨੁਕਸਾਨ ਹੋ ਰਿਹਾ ਹੈ ਤੇ ਹੁਣ ਖਰੀਦ ਨਾ ਹੋਣ ਨਾਲ ਕਿਸਾਨ ਹੋਰ ਵੀ ਪਰੇਸ਼ਾਨ ਹਨ। ਕਿਸਾਨ ਆਗੂ ਜਗਸੀਰ ਸਿੰਘ ਅਤੇ ਇੰਦਰਜੀਤ ਸਿੰਘ ਨੇ ਕਿਹਾ ਕਿ ਮੰਡੀਆਂ ਵਿੱਚ ਕਣਕ ਦੇ ਅੰਬਾਰ ਲੱਗੇ ਹੋਏ ਹਨ ਅਤੇ ਕਿਸਾਨ ਕਈ ਦਿਨਾਂ ਤੋਂ ਮੰਡੀਆਂ ਵਿੱਚ ਬੈਠੇ ਖੱਜਲ-ਖੁਆਰ ਹੋ ਰਹੇ ਹਨ।
ਉਨ੍ਹਾਂ ਇਹ ਵੀ ਕਿਹਾ ਕਿ ਭਾਵੇਂ ਪੰਜਾਬ ਸਰਕਾਰ ਵੱਲੋਂ 1 ਅਪ੍ਰੈਲ ਤੋਂ ਖਰੀਦ ਸ਼ੁਰੂ ਕਰਨ ਦਾ ਦਾਅਵਾ ਕੀਤਾ ਗਿਆ ਸੀ ਪਰ ਅਜੇ ਤੱਕ ਖਰੀਦ ਪ੍ਰਕਿਰਿਆ ਢੰਗ ਨਾਲ ਸ਼ੁਰੂ ਨਹੀਂ ਹੋਈ।