ਬੀਜ, ਖਾਦ, ਕੀਟਨਾਸ਼ਕ ਦਵਾਈਆਂ ਦੀਆਂ ਦੁਕਾਨਾਂ ਦੀ ਚੈਕਿੰਗ
ਮੁੱਖ ਖੇਤੀਬਾੜੀ ਅਫ਼ਸਰ ਹਰਵਿੰਦਰ ਸਿੰਘ ਦੀ
Publish Date: Thu, 30 Apr 2026 05:32 PM (IST)
Updated Date: Fri, 01 May 2026 04:11 AM (IST)

ਪੱਕਾ ਬਿੱਲ ਲੈਣਾ ਯਕੀਨੀ ਬਣਾਉਣ ਕਿਸਾਨ : ਮੁੱਖ ਖੇਤੀਬਾੜੀ ਅਫ਼ਸਰ ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਾਨਸਾ : ਜ਼ਿਲ੍ਹਾ ਪੱਧਰੀ ਟੀਮ ਵੱਲੋਂ ਬਲਾਕ ਭੀਖੀ ਦੇ ਬੀਜ, ਖ਼ਾਦ, ਕੀਟਨਾਸ਼ਕ ਦਵਾਈਆਂ ਦੇ ਡੀਲਰਾਂ ਦੀਆਂ ਦੁਕਾਨਾਂ ਦੀ ਮੁੱਖ ਖੇਤੀਬਾੜੀ ਅਫ਼ਸਰ ਹਰਵਿੰਦਰ ਸਿੰਘ ਦੀ ਅਗਵਾਈ ਹੇਠ ਚੈਕਿੰਗ ਕੀਤੀ ਗਈ। ਚੈਕਿੰਗ ਦੌਰਾਨ ਮੁੱਖ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦਾ ਮੁੱਖ ਮੰਤਵ ਕਿਸਾਨਾਂ ਨੂੰ ਮਿਆਰੀ ਖਾਦ, ਬੀਜ ਅਤੇ ਕੀੜੇਮਾਰ ਦਵਾਈਆਂ ਕਰਵਾਉਣਾ ਹੈ। ਚੈਕਿੰਗ ਦੌਰਾਨ ਉਨ੍ਹਾਂ ਡੀਲਰਾਂ ਦੇ ਲਾਇਸੰਸਾਂ ਵਿੱਚ ਅਧਿਕਾਰ ਪੱਤਰ, ਰੇਟ ਲਿਸਟ, ਡਿਸਪਲੇਅ ਬੋਰਡ, ਸਟਾਕ ਰਜਿਸਟਰ ਅਤੇ ਬਿੱਲ ਬੁੱਕ ਆਦਿ ਦਾ ਰਿਕਾਰਡ ਚੈਕ ਕੀਤਾ। ਉਨ੍ਹਾਂ ਦੱਸਿਆ ਕਿ ਕੁੱਝ ਡੀਲਰਾਂ ਦੇ ਰਿਕਾਰਡ ਵਿੱਚ ਊਣਤਾਈਆਂ ਪਈਆਂ ਗਈਆਂ, ਉਨ੍ਹਾਂ ਨੂੰ ਲਿਖਤੀ ਨੋਟਿਸ ਭੇਜੇ ਜਾਣਗੇ। ਉਨ੍ਹਾਂ ਡੀਲਰਾਂ ਨੂੰ ਹਦਾਇਤ ਕੀਤੀ ਕਿ ਕਿਸਾਨਾਂ ਨੂੰ ਪੱਕੇ ਬਿੱਲ ਦੁਆਰਾ ਹੀ ਖਾਦ, ਬੀਜ ਅਤੇ ਕੀੜੇਮਾਰ ਦਵਾਈਆਂ ਦੀ ਵਿਕਰੀ ਕੀਤੀ ਜਾਵੇ ਅਤੇ ਜੇਕਰ ਕੋਈ ਡੀਲਰ ਬਿਨ੍ਹਾਂ ਪੱਕੇ ਬਿੱਲ ਤੋਂ ਇਹ ਸਾਮਾਨ ਵੇਚਦਾ ਪਾਇਆ ਗਿਆ ਤਾਂ ਉਸ ਵਿਰੁੱਧ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਖਰੀਦ ਸਮੇਂ ਪੱਕਾ ਬਿੱਲ ਲੈਣਾ ਯਕੀਨੀ ਬਣਾਇਆ ਜਾਵੇ ਅਤੇ ਜੇਕਰ ਕੋਈ ਵੀ ਡੀਲਰ ਪੱਕਾ ਬਿੱਲ ਦੇਣ ਤੋਂ ਆਨਾ-ਕਾਨੀ ਕਰਦਾ ਹੈ ਤਾਂ ਤੁਰੰਤ ਵਿਭਾਗ ਦੇ ਧਿਆਨ ਵਿੱਚ ਲਿਆਂਦਾ ਜਾਵੇ। ਉਨ੍ਹਾਂ ਦੱਸਿਆ ਕਿ ਚੈਕਿੰਗ ਦੌਰਾਨ ਬੀਜ ਅਤੇ ਖਾਦਾਂ ਦੇ ਸੈਂਪਲ ਲਏ ਗਏ ਹਨ, ਜੋ ਕਿ ਜਾਂਚ ਲਈ ਲੈਬ ਵਿਚ ਭੇਜੇ ਜਾਣਗੇ। ਇਸ ਮੌਕੇ ਗੁਰਪ੍ਰੀਤ ਸਿੰਘ, ਖੇਤੀਬਾੜੀ ਵਿਕਾਸ ਅਫ਼ਸਰ (ਪੀਪੀ), ਮਿਸ: ਸ਼ਗਨਦੀਪ ਕੌਰ, ਸ਼ਾਮਿਲ ਸਨ।