ਸਹਿਕਾਰੀ ਬੈਂਕਾਂ ਵੱਲੋਂ ਕਰਜ਼ਾ ਨਾ ਮਿਲਣ ਕਾਰਨ ਕਿਸਾਨ ਪਰੇਸ਼ਾਨ, ਬੀਕੇਯੂ ਉਗਰਾਹਾਂ ਨੇ ਡੀਸੀ ਦਫਤਰ ਅੱਗੇ ਲਗਾਇਆ ਧਰਨਾ
ਧਰਨੇ ਨੂੰ ਸੰਬੋਧਨ ਕਰਦੇ ਹੋਏ ਬੀਕੇਯੂ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਰਾਮ ਸਿੰਘ ਭੈਣੀ ਬਾਘਾ ਅਤੇ ਕਿਸਾਨ ਆਗੂ ਜਗਸੀਰ ਸਿੰਘ ਨੇ ਕਿਹਾ ਕਿ ਸਹਿਕਾਰੀ ਬੈਂਕਾਂ ਵੱਲੋਂ ਹਰ ਸਾਲ ਕਿਸਾਨਾਂ ਨੂੰ ਫਸਲਾਂ ਲਈ ਕਰਜ਼ਾ ਦਿੱਤਾ ਜਾਂਦਾ ਹੈ ਅਤੇ ਕਿਸਾਨ ਇਹ ਕਰਜ਼ਾ ਵਿਆਜ ਸਮੇਤ ਵਾਪਸ ਕਰਦੇ ਆ ਰਹੇ ਹਨ।
Publish Date: Wed, 06 May 2026 01:43 PM (IST)
Updated Date: Wed, 06 May 2026 01:47 PM (IST)
ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ, ਮਾਨਸਾ: ਸਹਿਕਾਰੀ ਬੈਂਕਾਂ ਵੱਲੋਂ ਸਾਉਣੀ ਦੀ ਫ਼ਸਲ ਲਈ ਕਿਸਾਨਾਂ ਨੂੰ ਕਰਜ਼ੇ ਨਾ ਦੇਣ ਕਾਰਨ ਕਿਸਾਨਾਂ ਨੂੰ ਵੱਡੀ ਮੁਸ਼ਕਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਦੇ ਵਿਰੋਧ ‘'ਚ ਭਾਰਤੀ ਕਿਸਾਨ ਯੂਨੀਅਨ (ਉਗਰਾਹਾ) ਵੱਲੋਂ ਡੀਸੀ ਦਫਤਰ ਮਾਨਸਾ ਅੱਗੇ ਧਰਨਾ ਲਗਾ ਕੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ।
ਧਰਨੇ ਨੂੰ ਸੰਬੋਧਨ ਕਰਦੇ ਹੋਏ ਬੀਕੇਯੂ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਰਾਮ ਸਿੰਘ ਭੈਣੀ ਬਾਘਾ ਅਤੇ ਕਿਸਾਨ ਆਗੂ ਜਗਸੀਰ ਸਿੰਘ ਨੇ ਕਿਹਾ ਕਿ ਸਹਿਕਾਰੀ ਬੈਂਕਾਂ ਵੱਲੋਂ ਹਰ ਸਾਲ ਕਿਸਾਨਾਂ ਨੂੰ ਫਸਲਾਂ ਲਈ ਕਰਜ਼ਾ ਦਿੱਤਾ ਜਾਂਦਾ ਹੈ ਅਤੇ ਕਿਸਾਨ ਇਹ ਕਰਜ਼ਾ ਵਿਆਜ ਸਮੇਤ ਵਾਪਸ ਕਰਦੇ ਆ ਰਹੇ ਹਨ। ਪਰ ਇਸ ਵਾਰ ਸਾਉਣੀ ਦੀ ਫਸਲ ਲਈ ਕਰਜ਼ਾ ਨਾ ਮਿਲਣ ਕਾਰਨ ਕਿਸਾਨ ਖੱਜਲ-ਖੁਆਰ ਹੋ ਰਹੇ ਹਨ।
ਉਨ੍ਹਾਂ ਕਿਹਾ ਕਿ ਮਜਬੂਰੀ ਵੱਸ ਕਿਸਾਨਾਂ ਨੂੰ ਧਰਨਾ ਦੇਣਾ ਪਿਆ ਹੈ। ਜੇਕਰ ਸਰਕਾਰ ਵੱਲੋਂ ਜਲਦੀ ਇਸ ਸਮੱਸਿਆ ਦਾ ਹੱਲ ਨਾ ਕੀਤਾ ਗਿਆ ਤਾਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਨੂੰ ਹੋਰ ਤੇਜ਼ ਕੀਤਾ