ਗੈਂਗਸਟਰ ਫਤਿਹ ਨਗਰੀ ਉਰਫ਼ ਯੁਵਰਾਜ ਸਿੰਘ ਉਰਫ਼ ਫਤਿਹ ਵਾਸੀ ਗੋਬਿੰਦਪੁਰਾ ਨਗਰੀ ਜ਼ਿਲ੍ਹਾ ਸੰਗਰੂਰ ਇਕ ਹੋਰ ਗੈਂਗਸਟਰ ਸੰਦੀਪ ਸਿੰਘ ਵਾਸੀ ਕੋਠੇ ਅਮਰਪੁਰਾ ਜ਼ਿਲ੍ਹਾ ਨਾਲ ਕੇਂਦਰੀ ਜੇਲ੍ਹ ਬਠਿੰਡਾ ਵਿਚ ਬੰਦ ਹੈ। ਮੁਲਜ਼ਮਾਂ ਨੇ ਜੇਲ੍ਹ ਵਿਚ ਰਹਿੰਦਿਆਂ ਬਾਹਰ ਇਕ ਗੈਂਗ ਬਣਾਇਆ ਹੋਇਆ ਹੈ, ਜੋ ਵਪਾਰੀਆਂ ਨੂੰ ਡਰਾ ਧਮਕਾ ਕੇ ਫਿਰੌਤੀ ਵਸੂਲਦਾ ਹੈ।

ਦੀਪਕ ਸ਼ਰਮਾ, ਬਠਿੰਡਾ : ਬਠਿੰਡਾ ਦੇ ਪਿੰਡ ਪੱਕਾ ਕਲਾਂ ਦੇ ਵਸਨੀਕ ਘੋੜਿਆਂ ਦੇ ਵਪਾਰੀ ਹਰਪ੍ਰੀਤ ਸਿੰਘ ਤੋਂ 20 ਲੱਖ ਰੁਪਏ ਅਤੇ ਬਠਿੰਡਾ ਦੇ ਠੇਕੇਦਾਰ ਸੋਨੂੰ ਤੋਂ 25 ਲੱਖ ਰੁਪਏ ਦੀ ਫਿਰੌਤੀ ਮੰਗਣ ਦੇ ਮਾਮਲੇ ਵਿਚ ਪੁਲਿਸ ਨੇ ਕੇਂਦਰੀ ਜੇਲ੍ਹ ਵਿਚ ਬੰਦ ਗੈਂਗਸਟਰ ਫਤਿਹ ਨਾਗਰੀ ਦਾ ਪ੍ਰੋਡਕਸ਼ਨ ਵਾਰੰਟ ਹਾਸਲ ਕੀਤਾ ਹੈ। ਜ਼ਿਕਰਯੋਗ ਹੈ ਕਿ ਉਕਤ ਮਾਮਲੇ ਵਿਚ ਪੁਲਿਸ ਨੇ ਗੈਂਗਸਟਰ ਹਰਸ਼ ਢੱਲਾ ਦੇ ਦੋ ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਸੀ। ਜਾਣਕਾਰੀ ਅਨੁਸਾਰ ਪੁਲਿਸ ਵੱਲੋਂ ਕੀਤੀ ਗਈ ਪੁੱਛਗਿੱਛ ਦੌਰਾਨ ਮੁਲਜ਼ਮਾਂ ਨੇ ਗੈਂਗਸਟਰ ਫਤਿਹ ਨਗਰੀ ਦਾ ਨਾਂ ਲਿਆ ਸੀ, ਜਿਸ ਦੇ ਚਲਦਿਆਂ ਸੋਮਵਾਰ ਨੂੰ ਪੁਲਿਸ ਨੇ ਕੇਂਦਰੀ ਜੇਲ੍ਹ ਵਿਚ ਬੰਦ ਗੈਂਗਸਟਰ ਫਤਿਹ ਨਗਰੀ ਦਾ ਦੋ ਦਿਨ ਦਾ ਰਿਮਾਂਡ ਹਾਸਲ ਕੀਤਾ ਹੈ।
ਦੱਸਣਯੋਗ ਹੈ ਕਿ ਪੁਲਿਸ ਨੇ ਵਪਾਰੀ ਤੋਂ ਜਬਰੀ ਵਸੂਲੀ ਦੇ ਮਾਮਲੇ ਵਿਚ ਫੜੇ ਗਏ ਮੁਲਜ਼ਮਾਂ ਕੋਲੋਂ ਦੋ ਨਾਜਾਇਜ਼ ਦੇਸੀ ਪਿਸਤੌਲ 315 ਬੋਰ ਅਤੇ ਤਿੰਨ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਸਨ। ਉਕਤ ਵਿਅਕਤੀਆਂ ਨੂੰ ਹਥਿਆਰ ਕਿਸ ਨੇ ਮੁਹੱਈਆ ਕਰਵਾਏ ਹਨ, ਇਸ ਦੀ ਵੀ ਜਾਂਚ ਕੀਤੀ ਜਾਵੇਗੀ। ਫੜੇ ਗਏ ਮੁਲਜ਼ਮਾਂ ਨੇ ਦੱਸਿਆ ਸੀ ਕਿ ਕੇਂਦਰੀ ਜੇਲ੍ਹ ਵਿਚ ਬੰਦ ਗੈਂਗਸਟਰ ਫਤਿਹ ਨਗਰੀ ਨਾਲ ਉਨ੍ਹਾਂ ਦੇ ਸੰਪਰਕ ਸਨ ਅਤੇ ਜੇਲ੍ਹ ਵਿਚ ਬਾਹਰੋਂ ਉਸ ਨੂੰ ਪੂਰੀ ਜਾਣਕਾਰੀ ਮੁਹੱਈਆ ਕਰਵਾ ਰਹੇ ਸਨ। ਦੱਸਣਯੋਗ ਹੈ ਕਿ ਥਾਣਾ ਸੰਗਤ ਦੀ ਪੁਲਿਸ ਨੇ 14 ਫਰਵਰੀ ਨੂੰ ਗੈਂਗਸਟਰ ਹਰਸ਼ ਢੱਲਾ ਦੀ ਸ਼ਿਕਾਇਤ ’ਤੇ ਪਿੰਡ ਪੱਕਾ ਕਲਾਂ ਦੇ ਰਹਿਣ ਵਾਲੇ ਘੋੜਾ ਵਪਾਰੀ ਹਰਪ੍ਰੀਤ ਸਿੰਘ ਤੋਂ 20 ਲੱਖ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਸੀ ਅਤੇ ਨਾ ਦੇਣ ’ਤੇ ਜਾਨੋਂ ਮਾਰਨ ਦੀ ਧਮਕੀ ਦਿੱਤੀ ਸੀ। ਇਸ ਤੋਂ ਬਾਅਦ ਕਾਰੋਬਾਰੀ ਦੀ ਸ਼ਿਕਾਇਤ ’ਤੇ ਪੁਲਿਸ ਨੇ ਤਿੰਨ ਲੋਕਾਂ ਖਿਲਾਫ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਥਾਣਾ ਸਪੈਸ਼ਲ ਸਟਾਫ਼, ਸੀਆਈਏ ਸਟਾਫ਼ ਦੋ ਅਤੇ ਥਾਣਾ ਸੰਗਤ ਦੀ ਸਾਂਝੀ ਟੀਮ ਨੇ ਮਾਮਲੇ ਦੀ ਤਫ਼ਤੀਸ਼ ਕਰਦਿਆਂ ਮੁਲਜ਼ਮ ਸੁਖਦੀਪ ਸਿੰਘ ਉਰਫ਼ ਸੁੱਖਾ ਵਾਸੀ ਪਿੰਡ ਤਖ਼ਤਮਾਲ ਜ਼ਿਲ੍ਹਾ ਸਿਰਸਾ ਹਰਿਆਣਾ, ਲਵਪ੍ਰੀਤ ਸਿੰਘ ਉਰਫ਼ ਲਾਭੀ ਵਾਸੀ ਭੁੱਚੋ ਕਲਾਂ ਜ਼ਿਲ੍ਹਾ ਬਠਿੰਡਾ ਨੂੰ ਗਿ੍ਰਫ਼ਤਾਰ ਕਰ ਲਿਆ।
ਗੈਂਗਸਟਰ ਫਤਿਹ ਨਗਰੀ ਕੇਂਦਰੀ ਜੇਲ੍ਹ ਬਠਿੰਡਾ ’ਚ ਬੰਦ ਹੈ
ਗੈਂਗਸਟਰ ਫਤਿਹ ਨਗਰੀ ਉਰਫ਼ ਯੁਵਰਾਜ ਸਿੰਘ ਉਰਫ਼ ਫਤਿਹ ਵਾਸੀ ਗੋਬਿੰਦਪੁਰਾ ਨਗਰੀ ਜ਼ਿਲ੍ਹਾ ਸੰਗਰੂਰ ਇਕ ਹੋਰ ਗੈਂਗਸਟਰ ਸੰਦੀਪ ਸਿੰਘ ਵਾਸੀ ਕੋਠੇ ਅਮਰਪੁਰਾ ਜ਼ਿਲ੍ਹਾ ਨਾਲ ਕੇਂਦਰੀ ਜੇਲ੍ਹ ਬਠਿੰਡਾ ਵਿਚ ਬੰਦ ਹੈ। ਮੁਲਜ਼ਮਾਂ ਨੇ ਜੇਲ੍ਹ ਵਿਚ ਰਹਿੰਦਿਆਂ ਬਾਹਰ ਇਕ ਗੈਂਗ ਬਣਾਇਆ ਹੋਇਆ ਹੈ, ਜੋ ਵਪਾਰੀਆਂ ਨੂੰ ਡਰਾ ਧਮਕਾ ਕੇ ਫਿਰੌਤੀ ਵਸੂਲਦਾ ਹੈ।