- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੀੜਤ ਨੇ ਦੱਸਿਆ ਕਿ ਵਿਆਹ ਉੱਪਰ ਕਰੀਬ ਉਨ੍ਹਾਂ ਦਾ 26 ਲੱਖ ਰੁਪਏ ਖਰਚ ਹੋਇਆ ਸੀ। ਉਸਨੇ ਦੱਸਿਆ ਕਿ ਵਿਆਹ ਤੋਂ ਬਾਅਦ ਉਸਦੀ ਪਤਨੀ ਮੁਸਕਾਨ ਨੇ ਉਸਨੂੰ ਕੈਨੇਡਾ ਵਿਚ ਬੁਲਾਉਣਾ ਸੀ ਪਰ ਕੈਨੇਡਾ ਜਾਣ ਤੋਂ ਬਾਅਦ ਉਸਨੇ ਕੈਨੇਡਾ ਸੱਦਣ ਤੋਂ ਇਨਕਾਰ ਕਰ ਦਿੱਤਾ ਅਤੇ ਉਸ ਨਾਲ 26 ਲੱਖ ਰੁਪਏ ਦੀ ਠੱਗੀ ਮਾਰੀ ਹੈ।

ਸੀਨੀਅਰ ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਥਾਣਾ ਸਿਵਲ ਲਾਈਨ ਪੁਲਿਸ ਨੇ ਇਕ ਅਜਿਹੀ ਕੁੜੀ ਖਿਲਾਫ ਧੋਖਾਧੜੀ ਦਾ ਮਾਮਲਾ ਦਰਜ ਕੀਤਾ ਹੈ। ਜਿਸ ਨੇ ਵਿਆਹ ਕਰਵਾਉਣ ਤੋਂ ਬਾਅਦ ਆਪਣੇ ਪਤੀ ਨੂੰ ਕੈਨੇਡਾ ਬੁਲਾਉਣ ਤੋਂ ਇਨਕਾਰ ਕਰ ਦਿੱਤਾ। ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਸਿਵਲ ਲਾਈਨ ਪੁਲਿਸ ਨੂੰ ਦਰਜ ਕਰਵਾਏ ਬਿਆਨਾਂ ਵਿਚ ਆਕਾਸ਼ਦੀਪ ਸਿੰਘ ਵਾਸੀ ਚੱਕ ਖੀਵਾ ਜ਼ਿਲ੍ਹਾ ਫਾਜ਼ਿਲਕਾ ਨੇ ਦੱਸਿਆ ਕਿ ਉਸ ਦਾ ਵਿਆਹ ਮੁਸਕਾਨ ਵਾਸੀ ਗੋਨਿਆਣਾ ਮੰਡੀ ਨਾਲ ਧਾਰਮਿਕ ਰੀਤੀ ਰਿਵਾਜਾਂ ਅਨੁਸਾਰ ਸਫਾਇਰ ਹੋਟਲ ਵਿਚ ਹੋਇਆ ਸੀ।
ਪੀੜਤ ਨੇ ਦੱਸਿਆ ਕਿ ਵਿਆਹ ਉੱਪਰ ਕਰੀਬ ਉਨ੍ਹਾਂ ਦਾ 26 ਲੱਖ ਰੁਪਏ ਖਰਚ ਹੋਇਆ ਸੀ। ਉਸਨੇ ਦੱਸਿਆ ਕਿ ਵਿਆਹ ਤੋਂ ਬਾਅਦ ਉਸਦੀ ਪਤਨੀ ਮੁਸਕਾਨ ਨੇ ਉਸਨੂੰ ਕੈਨੇਡਾ ਵਿਚ ਬੁਲਾਉਣਾ ਸੀ ਪਰ ਕੈਨੇਡਾ ਜਾਣ ਤੋਂ ਬਾਅਦ ਉਸਨੇ ਕੈਨੇਡਾ ਸੱਦਣ ਤੋਂ ਇਨਕਾਰ ਕਰ ਦਿੱਤਾ ਅਤੇ ਉਸ ਨਾਲ 26 ਲੱਖ ਰੁਪਏ ਦੀ ਠੱਗੀ ਮਾਰੀ ਹੈ। ਥਾਣਾ ਸਿਵਲ ਲਾਈਨ ਦੇ ਸਬ ਇੰਸਪੈਕਟਰ ਬੇਅੰਤ ਸਿੰਘ ਨੇ ਦੱਸਿਆ ਕਿ ਕੁੜੀ ਖਿਲਾਫ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।