ਸਰਕਾਰ ਵੱਲੋਂ ਕਣਕ ਦੀ ਖ਼ਰੀਦ ਬੰਦ ਕਰਨ ’ਤੇ ਸੰਘਰਸ਼ ਦੀ ਚਿਤਾਵਨੀ
ਸਰਕਾਰ ਵੱਲੋਂ ਕਣਕ ਦੀ ਖਰੀਦ ਬੰਦ ਕਰਨ
Publish Date: Mon, 04 May 2026 05:37 PM (IST)
Updated Date: Tue, 05 May 2026 04:06 AM (IST)
ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ, ਮਾਨਸਾ : ਸਰਕਾਰ ਵੱਲੋਂ ਕਣਕ ਦੀ ਖ਼ਰੀਦ ਬੰਦ ਕਰਨ ਸਬੰਧੀ ਦਿੱਤੇ ਬਿਆਨ ਕਾਰਨ ਕਿਸਾਨਾਂ ਵਿੱਚ ਗੁੱਸੇ ਦੀ ਲਹਿਰ ਹੈ। ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਸੂਬਾ ਆਗੂ ਮੱਖਣ ਸਿੰਘ ਭੈਣੀ ਬਾਘਾ ਨੇ ਕਿਹਾ ਕਿ ਪਹਿਲਾ ਸਰਕਾਰ ਵੱਲੋਂ ਕਣਕ ਦੀ ਖ਼ਰੀਦ 1 ਅਪ੍ਰੈਲ ਤੋਂ ਕਰਨ ਦੇ ਬਿਆਨ ਦੀ ਫੂਕ ਨਿਕਲੀ। ਫ਼ਿਰ ਖ਼ਰੀਦ ਨਾ ਹੋਣ ਕਾਰਨ ਸੰਘਰਸਸ਼ੀਲ ਜੱਥੇਬੰਦੀਆਂ ਵੱਲੋਂ 17 ਅਪ੍ਰੈਲ ਨੂੰ ਪੰਜਾਬ ਵਿੱਚ ਰੇਲਾਂ ਦਾ ਚੱਕਾ ਜਾਮ ਕਰਨ ਦਾ ਐਲਾਨ ਕਰਨਾ ਪਿਆ। ਸਰਕਾਰ ਹਰਕਤ ਵਿੱਚ ਆਈ ਤੇ 20 ਅਪ੍ਰੈਲ ਨੂੰ ਕਣਕ ਦੀ ਖ਼ਰੀਦ ਸ਼ੁਰੂ ਕੀਤੀ। ਸਰਕਾਰ ਵੱਲੋਂ ਕਿਸਾਨਾਂ ਨੂੰ ਸਿਰਫ਼ ਦੋ ਦਿਨ ਦੀ ਸਰਕਾਰੀ ਖ਼ਰੀਦ ਕਰਨ ਦੀ ਬਿਆਨ ਅਤੀ ਨਿੰਦਣਯੋਗ ਹੈ। ਲੋਕਾਂ ਵਿੱਚ ਕਿਸਾਨ ਮੰਡੀਆਂ ’ਚ ਮਹੀਨਾ ਵੱਧ ਰੁਲ ਰਹੇ ਹਨ, ਜਿਸ ਕਰਕੇ ਇਸ ਬਿਆਨ ਨਾਲ ਕਿਸਾਨਾਂ ਵਿੱਚ ਬੇਚੈਨੀ ਹੋਰ ਵੱਧ ਗਈ ਹੈ। ਉਨ੍ਹਾਂ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਜੇਕਰ ਕਣਕ ਦੀ ਖ਼ਰੀਦ ਬੰਦ ਕੀਤੀ, ਤਾਂ ਸਰਕਾਰ ਕਿਸਾਨਾਂ ਦੇ ਗੁੱਸੇ ਦਾ ਸਾਹਮਣਾ ਕਰਨ ਲਈ ਤਿਆਰ ਰਹੇ। ਇਸ ਸਮੇਂ ਬਲਾਕ ਆਗੂ ਸਿਕੰਦਰ ਸਿੰਘ, ਕਾਕਾ ਸਿੰਘ, ਲਾਭ ਸਿੰਘ, ਰੂਪ ਸ਼ਰਮਾ ਵਰਿਆਮ ਸਿੰਘ, ਸੇਵਕ ਸਿੰਘ, ਜਗਸੀਰ ਸਿੰਘ, ਪ੍ਰਗਟ ਸਿੰਘ, ਜਰਨੈਲ ਸਿੰਘ ਹਾਜ਼ਰ ਸਨ।