ਸ਼੍ਰੀ ਤਾਰਾ ਚੰਦ ਵਿੱਦਿਆ ਮੰਦਰ ’ਚ ਧੂਮਧਾਮ ਨਾਲ ਮਨਾਈ ਹਰੀ ਦੀਵਾਲੀ
ਸ਼੍ਰੀ ਤਾਰਾ ਚੰਦ ਵਿਦਿਆ ਮੰਦਰ
Publish Date: Sat, 18 Oct 2025 06:33 PM (IST)
Updated Date: Sat, 18 Oct 2025 06:35 PM (IST)
ਬਲਦੇਵ ਸਿੰਘ ਸਿੱਧੂ, ਪੰਜਾਬੀ ਜਾਗਰਣ ਭੀਖੀ : ਸ਼੍ਰੀ ਤਾਰਾ ਚੰਦ ਵਿਦਿਆ ਮੰਦਰ ਸੀਨੀਅਰ ਸੈਕੰਡਰੀ ਸਕੂਲ ਵਿੱਚ ਦੀਵਾਲੀ ਦਾ ਤਿਉਹਾਰ ਬਹੁਤ ਹੀ ਉਤਸ਼ਾਹ ਅਤੇ ਧਾਰਮਿਕ ਭਾਵਨਾ ਨਾਲ ਮਨਾਇਆ ਗਿਆ। ਸਮਾਗਮ ਦੀ ਸ਼ੁਰੂਆਤ ਰਾਮਾਇਣ ਆਧਾਰਿਤ ਪ੍ਰਸ਼ਨੋਤਰੀ ਮੁਕਾਬਲੇ ਨਾਲ ਹੋਈ। ਇਸ ਵਿੱਚ ਵਿਦਿਆਰਥੀਆਂ ਨੇ ਉਤਸ਼ਾਹ ਪੂਰਵਕ ਹਿੱਸਾ ਲਿਆ ਅਤੇ ਰਾਮ ਜੀ ਦੇ ਜੀਵਨ ਤੋਂ ਪ੍ਰੇਰਕ ਸਿੱਖਿਆ ਪ੍ਰਾਪਤ ਕੀਤੀ। ਵਿਦਿਆਰਥੀਆਂ ਨੇ ਸੁੰਦਰ ਦੀਏ ਸਜਾਵਟ, ਰੰਗੋਲੀ ਬਣਾਉਣ ਅਤੇ ਕਲਾਸਰੂਮ ਸਜਾਵਟ ਵਿੱਚ ਆਪਣੀ ਕਲਾ ਤੇ ਸ੍ਰਿਜਨਾਤਮਕਤਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਸਕੂਲ ਦਾ ਵਿਹੜਾ ਰੰਗਾਂ ਤੇ ਰੌਸ਼ਨੀ ਨਾਲ ਚਮਕ ਉਠਿਆ। ਇਸ ਮੌਕੇ ਵਿਦਿਆਰਥੀਆਂ ਨੇ ਸੁਰੀਲੇ ਭਜਨ ਗਾਇਨ ਰਾਹੀਂ ਸ਼ਾਂਤੀ, ਪਿਆਰ ਅਤੇ ਸਦਭਾਵਨਾ ਦਾ ਸੰਦੇਸ਼ ਦਿੱਤਾ। ਸਕੂਲ ਪ੍ਰਬੰਧਨ ਵੱਲੋਂ ਪਟਾਕਿਆਂ ਰਹਿਤ ਹਰਿਤ ਦੀਵਾਲੀ ਮਨਾਉਣ ਦੀ ਪ੍ਰੇਰਨਾ ਦਿੱਤੀ ਗਈ ਤਾਂ ਜੋ ਪ੍ਰਕਿਰਤੀ ਦੀ ਰੱਖਿਆ ਹੋ ਸਕੇ। ਸਕੂਲ ਪ੍ਰਿੰਸੀਪਲ ਨੇ ਸਾਰੇ ਵਿਦਿਆਰਥੀਆਂ ਨੂੰ ਪ੍ਰਕਾਸ਼ ਦੇ ਇਸ ਤਿਉਹਾਰ ’ਤੇ ਅਸਲ ਅਰਥਾਂ ’ਚ ਅੰਧਕਾਰ ’ਤੇ ਪ੍ਰਕਾਸ਼ ਤੇ ਬੁਰਾਈ ’ਤੇ ਨੇਕੀ ਦੀ ਜਿੱਤ ਦਾ ਸੰਦੇਸ਼ ਜੀਵਨ ’ਚ ਅਪਣਾਉਣ ਲਈ ਪ੍ਰੇਰਿਤ ਕੀਤਾ।