ਸਵ. ਮਾਸਟਰ ਵਰਿਆਮ ਸਿੰਘ ਦੀ ਯਾਦ ’ਚ ਪਾਠ ਦਾ ਭੋਗ ਭਲਕੇ
ਪੰਥ ਮਹਾਨ ਵਿਦਵਾਨ ਅਤੇ ਕੀਰਤਨੀਏ
Publish Date: Fri, 01 May 2026 06:42 PM (IST)
Updated Date: Sat, 02 May 2026 04:11 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਾਨਸਾ : ਪੰਥ ਮਹਾਨ ਵਿਦਵਾਨ ਅਤੇ ਕੀਰਤਨੀਏ ਮਾਸਟਰ ਵਰਿਆਮ ਸਿੰਘ ਦੀ ਨਿੱਘੀ ਯਾਦ ਵਿੱਚ ਗੁਰਮਤਿ ਸਮਾਗਮ ਗੁਰਦੁਆਰਾ ਸਿੰਘ ਸਭਾ ਮੇਨ ਬਾਜ਼ਾਰ ਮਾਨਸਾ ਵਿਖੇ ਮਨਾਇਆ ਜਾ ਰਿਹਾ ਹੈ। ਸਮਾਗਮ ਸਬੰਧੀ ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਰਘਵੀਰ ਸਿੰਘ ਨੇ ਦੱਸਿਆ ਕਿ ਸਮਾਗਮ ਨੂੰ ਸਮੱਰਪਿਤ ਅੱਜ ਗੁਰਦੁਆਰਾ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਪ੍ਰਕਾਸ਼ ਕੀਤਾ ਗਿਆ। ਇਸ ਦੇ ਭੋਗ 3 ਮਈ ਦਿਨ ਐਤਵਾਰ ਨੂੰ ਪਾਏ ਜਾਣਗੇ। ਇਸ ਮੌਕੇ ਪ੍ਰਸਿੱਧ ਕੀਰਤਨੀਏ ਭਾਈ ਉਂਕਾਰ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਾਲੇ ਸੰਗਤ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕਰਨਗੇ ਅਤੇ ਹੋਰ ਰਾਗੀ ਜੱਥੇ ਆਪਣੀਆਂ ਹਾਜ਼ਰੀ ਭਰਨਗੇ। ਇਸ ਮੌਕੇ ਬਾਬਾ ਗੁਰਮੇਲ ਸਿੰਘ ਖਿਆਲਾਂ, ਮਾਸਟਰ ਜਸਵੀਰ ਸਿੰਘ ਖ਼ਾਲਸਾ, ਭਾਈ ਮਨਜੀਤ ਸਿੰਘ, ਪਵਨਦੀਪ ਸਿੰਘ ਆਦਿ ਹਾਜ਼ਰ ਸਨ।