ਪੋਸਟਰ ਮੇਕਿੰਗ ਮੁਕਾਬਲੇ ’ਚ ਅੱਵਲ ਬੱਚਾ ਸਨਮਾਨਿਤ
ਗੁਰੂ ਨਾਨਕ ਕਾਲਜ, ਬੁਢਲਾਡਾ ਦੇ ਕੌਮੀ ਸੇਵਾ
Publish Date: Wed, 28 Jan 2026 08:12 PM (IST)
Updated Date: Thu, 29 Jan 2026 04:13 AM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਬੁਢਲਾਡਾ : ਗੁਰੂ ਨਾਨਕ ਕਾਲਜ, ਬੁਢਲਾਡਾ ਦੇ ਕੌਮੀ ਸੇਵਾ ਯੋਜਨਾ ਵਿਭਾਗ ਵੱਲੋਂ ਐੱਨਸੀਸੀ ਵਿਭਾਗ ਸਹਿਯੋਗ ਨਾਲ ਰਾਸ਼ਟਰੀ ਵੋਟਰਜ਼ ਡੇ ਦੇ ਮੌਕੇ ਸਵੀਪ ਗਤੀਵਿਧੀਆਂ ਤਹਿਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ 16ਵਾਂ ਰਾਸ਼ਟਰੀ ਵੋਟਰ ਦਿਵਸ ਮਨਾਇਆ ਜਾਣਾ ਹੈ। ਇਸ ’ਚ ਨੌਜਵਾਨ ਯੋਗ ਵੋਟਰਾਂ ਨੂੰ ਵੋਟ ਬਣਵਾਉਣ ਅਤੇ ਵੋਟ ਦਾ ਵੱਧ ਤੋਂ ਵੱਧ ਇਸਤੇਮਾਲ ਕਰਨ ਲਈ ਜਾਗਰੂਕ ਕੀਤਾ ਅਤੇ ਪੋਸਟਰ ਮੇਕਿੰਗ ਮੁਕਾਬਲੇ ਦਾ ਆਯੋਜਨ ਕੀਤਾ ਗਿਆ। ਇਸ ਦਾ ਉਦੇਸ਼ ਵਲੰਟੀਅਰਾਂ ਨੂੰ ਵੋਟ ਦੇ ਅਧਿਕਾਰ ਦੀ ਮਹੱਤਤਾ ਬਾਰੇ ਜਾਣਕਾਰੀ ਦੇਣਾ ਅਤੇ ਉਨ੍ਹਾਂ ਨੂੰ ਲੋਕਤੰਤਰਿਕ ਪ੍ਰਕਿਰਿਆ ਵਿੱਚ ਸਰਗਰਮ ਭੂਮਿਕਾ ਨਿਭਾਉਣ ਲਈ ਪ੍ਰੇਰਿਤ ਕਰਨਾ ਸੀ। ਪ੍ਰੋਗਰਾਮ ਅਫਸਰਾਂ ਨੇ ਕਿਹਾ ਕਿ ਅੱਜ ਰਾਸ਼ਟਰੀ ਵੋਟਰ ਦਿਵਸ ਮੌਕੇ ਵਲੰਟੀਅਰਾਂ ਨੂੰ ਵੋਟ ਦੀ ਮਹੱਤਤਾ, ਵੋਟ ਬਣਾਉਣ ਦੀ ਪ੍ਰਕਿਰਿਆ, ਸਹੀ ਵਰਤੋਂ ਅਤੇ ਸਮੁੱਚੀ ਪ੍ਰਕਿਰਿਆ ਨੂੰ ਵਿਸਥਾਰ ਨਾਲ ਦੱਸਿਆ ਗਿਆ ਹੈ। ਇਸ ਮੌਕੇ ਵੋਟਰ ਜਾਗਰੂਕਤਾ ਸਬੰਧੀ ਸਹੁੰ ਚੁੱਕ ਸਮਾਰੋਹ ਵੀ ਕਰਵਾਇਆ, ਵਲੰਟੀਅਰ ਨੇ ਵੋਟ ਬਣਾਉਣ ਅਤੇ ਨਿਰਪੱਖ ਵੋਟ ਪਾਉਣ ਦੀ ਸਹੁੰ ਚੁੱਕੀ। ਇਸ ਮੌਕੇ ਕਰਵਾਏ ਪੋਸਟਰ ਮੇਕਿੰਗ ਮੁਕਾਬਲੇ ’ਚ ਹਰਮਨਪ੍ਰੀਤ ਸਿੰਘ ਨੇ ਰਾਸ਼ਟਰੀ ਵੋਟਰ ਦਿਵਸ ਤੇ ਸ਼ਾਨਦਾਰ ਪੋਸਟਰ ਤਿਆਰ ਕਰ ਕੇ ਪਹਿਲਾ ਸਥਾਨ ਪ੍ਰਾਪਤ ਕੀਤਾ। ਹਲਕਾ ਪੱਧਰ ’ਤੇ ਮਨਾਏ ਵੋਟਰ ਦਿਵਸ ਮੌਕੇ ਸਬ-ਡਵੀਜ਼ਨ ਬੁਢਲਾਡਾ ਵੱਲੋਂ ਪੋਸਟਰ ਮੇਕਿੰਗ ਵਿਚ ਪਹਿਲਾ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀ ਹਰਮਨਪ੍ਰੀਤ ਸਿੰਘ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ ਹੈ। ਇਸ ਮੌਕੇ ਕੌਮੀ ਸੇਵਾ ਯੋਜਨਾ ਵਿਭਾਗ ਤੋਂ ਪ੍ਰੋਗਰਾਮ ਅਫਸਰ ਗੁਰਦੀਪ ਸਿੰਘ, ਡਾ. ਗੀਤੂ, ਡਾ. ਸੀਤਲ ਬਜਾਜ, ਪ੍ਰੋ. ਗੁਰਵਿੰਦਰ ਸਿੰਘ, ਅਮਨਪ੍ਰੀਤ ਸਿੰਘ ਅਤੇ ਐਨਸੀਸੀ ਕੋਆਰਡੀਨੇਟਰ ਪ੍ਰੋ. ਕੁਲਵੀਰ ਸਿੰਘ ਸ਼ਾਮਲ ਸਨ।