ਗੁਰੂ ਨਾਨਕ ਕਾਲਜੀਏਟ ਸਕੂਲ ਦਾ ਨਤੀਜਾ ਰਿਹਾ ਸੌ ਫ਼ੀਸਦੀ
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਬਾਰ੍ਹਵੀਂ
Publish Date: Fri, 15 May 2026 05:55 PM (IST)
Updated Date: Sat, 16 May 2026 04:06 AM (IST)
ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ, ਬੁਢਲਾਡਾ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਬਾਰ੍ਹਵੀਂ ਦੇ ਨਤੀਜੇ ਵਿੱਚੋਂ ਗੁਰੂ ਨਾਨਕ ਕਾਲਜੀਏਟ ਸੈਕੰਡਰੀ ਸਕੂਲ ਬੁਢਲਾਡਾ ਦੇ ਵਿਦਿਆਰਥੀਆਂ ਦਾ ਨਤੀਜਾ ਸ਼ਾਨਦਾਰ ਰਿਹਾ। ਪ੍ਰਿੰਸੀਪਲ ਡਾ. ਨਰਿੰਦਰ ਸਿੰਘ ਨੇ ਜਾਣਕਾਰੀ ਦਿੱਤੀ ਕਿ ਸਾਇੰਸ, ਕਮਰਸ ਅਤੇ ਆਰਟਸ ਸਟਰੀਮ ਗਰੁੱਪ ਦੇ ਵਿਦਿਆਰਥੀਆਂ ਨੇ ਵਧੀਆ ਅੰਕ ਹਾਸਿਲ ਕਰਕੇ ਸੰਸਥਾ ਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ। ਆਰਟਸ ਵਿੱਚੋਂ ਹਰਨੂਰ ਕੌਰ ਨੇ 95 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਪ੍ਰਾਪਤ ਕੀਤਾ, ਗੁਰਕੀਰਤ ਸਿੰਘ ਨੇ ਦੂਜਾ ਅਤੇ ਸਤਬੀਰ ਸਿੰਘ ਨੇ ਤੀਜਾ ਸਥਾਨ ਪ੍ਰਾਪਤ ਕੀਤਾ ਹੈ। ਸਾਇੰਸ ਵਰਗ ਦੇ ਜਸਲੀਨ ਕੌਰ, ਹਰਗੁਣਜੀਤ ਸਿੰਘ, ਤਰਸਵੀਰ ਕੌਰ, ਪ੍ਰਿੰਸ ਗਰਗ, ਕਮਰਸ ਵਰਗ ਦੇ ਖੁਸ਼ਪ੍ਰੀਤ ਕੌਰ, ਰਮਨਦੀਪ ਕੌਰ ਅਤੇ ਅਰਸ਼ਦੀਪ ਸਿੰਘ ਨੇ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਿਲ ਕੀਤਾ ਹੈ। ਸਕੂਲ ਇੰਚਾਰਜ ਕੁਲਬੀਰ ਕੌਰ ਨੇ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੰਦਿਆਂ ਚੰਗੇ ਭਵਿੱਖ ਦੀ ਕਾਮਨਾ ਕਰਦਿਆਂ ਕਿਹਾ ਕਿ ਇਹ ਨਤੀਜੇ ਵਿਦਿਆਰਥੀਆਂ ਦੀ ਨਿਰੰਤਰ ਮਿਹਨਤ ਅਧਿਆਪਕਾਂ ਦੀ ਸਮਰਪਿਤ ਸੇਵਾ ਅਤੇ ਮਾਪਿਆਂ ਦੇ ਸਹਿਯੋਗ ਦਾ ਨਤੀਜਾ ਹੈ। ਇਸ ਮੌਕੇ ਸਮੂਹ ਸਟਾਫ ਤੇ ਵਿਦਿਆਰਥੀ ਹਾਜ਼ਰ ਸਨ।