ਐੱਮਪੀ ਹਰਸਿਮਰਤ ਬਾਦਲ ਨੇ ਕਿਸਾਨਾਂ ’ਤੇ ਕੀਤੇ ਲਾਠੀਚਾਰਜ ਦੀ ਕੀਤੀ ਨਿਖੇਧੀ
ਮਾਨਸਾ ਪਹੁੰਚੀ ਮੈਂਬਰ ਪਾਰਲੀਮੈਂਟ ਹਰਸਿਮਰਤ ਕੌਰ ਬਾਦਲ
Publish Date: Thu, 19 Feb 2026 09:25 PM (IST)
Updated Date: Thu, 19 Feb 2026 09:27 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਾਨਸਾ : ਮਾਨਸਾ ਪਹੁੰਚੀ ਮੈਂਬਰ ਪਾਰਲੀਮੈਂਟ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਸਰਕਾਰ ਦੀ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ 9 ਮਹੀਨੇ ਤੋਂ ਗ੍ਰਿਫ਼ਤਾਰ ਕਿਸਾਨਾਂ ਦੀ ਰਿਹਾਈ ਦੀ ਮੰਗ ਕਰ ਰਹੇ ਧਰਨਾਕਾਰੀਆਂ ’ਤੇ ਲਾਠੀਚਾਰਜ ਅਤੇ ਹੰਝੂ ਗੈਸ ਦੇ ਨਿਖੇਧੀ ਕੀਤੀ। ਬਾਦਲ ਨੇ ਕਿਹਾ ਕਿ ਇਸ ਕਾਰਵਾਈ ਨਾਲ ਪੰਜਾਬ ਸਰਕਾਰ ਦਾ ਕਿਸਾਨ ਵਿਰੋਧੀ ਚਿਹਰਾ ਸਾਹਮਣੇ ਆ ਗਿਆ ਹੈ। ਇਸ ਮੌਕੇ ਹਰਸਿਮਰਤ ਕੌਰ ਬਾਦਲ ਨੇ ਲੋਕ ਸਭਾ ਹਲਕੇ ਮਾਨਸਾ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਸ਼ਹਿਰੀ ਅਤੇ ਪੇਂਡੂ ਇਲਾਕਿਆਂ ਦੇ ਵਰਕਰਾਂ ਨਾਲ ਬੈਠਕਾਂ ਕੀਤੀਆਂ। ਉਨ੍ਹਾਂ ਨੇ ਇੱਕ ਵਾਰ ਫ਼ਿਰ 9 ਮਹੀਨੇ ਤੋਂ ਜੇਲ੍ਹ ਵਿੱਚ ਬੰਦ ਕਿਸਾਨਾਂ ਦੀ ਰਿਹਾਈ ਦੀ ਮੰਗ ਕਰ ਰਹੇ ਧਰਨਾਕਾਰੀਆਂ ’ਤੇ ਹੰਝੂ ਗੈਸ ਅਤੇ ਲਾਠੀਚਾਰਜ ਦੀ ਨਿਖੇਧੀ ਕੀਤੀ। ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਰੁੱਖ ਨੂੰ ਦੁਹਰਾਉਂਦੇ ਹੋਏ ਕਿਹਾ ਕਿ ਪਾਰਟੀ ਨੇ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਭਾਜਪਾ ਦਾ ਸਾਥ ਛੱਡਿਆ ਸੀ ਅਤੇ ਮੰਤਰੀ ਅਹੁਦੇ ਤੋਂ ਵੀ ਅਸਤੀਫ਼ਾ ਦਿੱਤਾ ਸੀ। ਅਕਾਲੀ ਦਲ ਨੇ ਕਿਸਾਨਾਂ ਨਾਲ ਮਿਲ ਕੇ ਮੋਦੀ ਸਰਕਾਰ ਨੂੰ ਇਨ੍ਹਾ ਕਾਨੂੰਨਾਂ ਨੂੰ ਰੱਦ ਕਰਨ ਲਈ ਮਜਬੂਰ ਕੀਤਾ ਸੀ।