ਮਨਪ੍ਰੀਤ ਕੌਰ ਦੀ ਪ੍ਰੇਮ ਅਰੋੜਾ ਨੇ ਕੀਤੀ ਹੌਸਲਾ ਅਫ਼ਜਾਈ
ਧਲੇਵਾਂ ਪਿੰਡ ਦੀ ਧੀ ਮਨਪ੍ਰੀਤ ਕੌਰ ਪੁੱਤਰੀ
Publish Date: Thu, 12 Mar 2026 07:08 PM (IST)
Updated Date: Thu, 12 Mar 2026 07:12 PM (IST)
ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ
ਮਾਨਸਾ : ਧਲੇਵਾਂ ਪਿੰਡ ਦੀ ਧੀ ਮਨਪ੍ਰੀਤ ਕੌਰ ਪੁੱਤਰੀ ਸੁਖਦੇਵ ਸਿੰਘ ਵੱਲੋਂ ਯੂਪੀਐੱਸਸੀ ਪ੍ਰੀਖਿਆ ਵਿੱਚ 136ਵਾਂ ਰੈਂਕ ਹਾਸਲ ਕਰ ਕੇ ਆਪਣੇ ਪਰਿਵਾਰ, ਪਿੰਡ ਅਤੇ ਸਾਰੇ ਇਲਾਕੇ ਦਾ ਨਾਂ ਰੋਸ਼ਨ ਕੀਤਾ ਗਿਆ। ਇਸ ਮੌਕੇ ਖੁਸ਼ੀ ਜ਼ਾਹਿਰ ਕਰਦੇ ਹੋਏ ਮਨਪ੍ਰੀਤ ਕੌਰ ਨੂੰ ਸ਼੍ਰੋਮਣੀ ਅਕਾਲੀ ਦਲ ਹਲਕਾ ਇੰਚਾਰਜ ਪ੍ਰੇਮ ਕੁਮਾਰ ਅਰੋੜਾ ਵੱਲੋਂ ਸਨਮਾਨਿਤ ਕਰਦੇ ਹੋਏ ਹੌਸਲਾ ਅਫ਼ਜਾਈ ਕੀਤੀ ਗਈ। ਉਨ੍ਹਾਂ ਕਿਹਾ ਕਿ ਇਹ ਸਫ਼ਲਤਾ ਸਾਡੀ ਨੌਜਵਾਨ ਪੀੜ੍ਹੀ ਲਈ ਪ੍ਰੇਰਨਾ ਹੈ ਕਿ ਮਿਹਨਤ ਅਤੇ ਲਗਨ ਨਾਲ ਹਰ ਮੰਜ਼ਿਲ ਹਾਸਲ ਕੀਤੀ ਜਾ ਸਕਦੀ ਹੈ। ਜਿਹੜੇ ਲਗਾਤਾਰ ਮਿਹਨਤ ਕਰਦੇ ਹਨ। ਉਹ ਕਦੇ ਪਿੱਛੇ ਮੁੜ ਕੇ ਨਹੀਂ ਦੇਖਦੇ। ਉਨ੍ਹਾਂ ਕਿਹਾ ਕਿ ਹਰ ਨੌਜਵਾਨ ਨੂੰ ਇਸੇ ਤਰ੍ਹਾਂ ਅੱਗੇ ਵੱਧਣਾ ਚਾਹੀਦਾ ਹੈ ਅਤੇ ਉਪਲਬਧੀਆਂ ਹਾਸਲ ਕਰ ਕੇ ਆਪਣੇ ਟੀਚੇ ਪੂਰੇ ਕਰਨੇ ਚਾਹੀਦੇ ਹਨ। ਉਨ੍ਹਾਂ ਮਨਪ੍ਰੀਤ ਕੌਰ ਨੂੰ ਦਿਲੋਂ ਵਧਾਈਆਂ ਦਿੱਤੀਆਂ ਅਤੇ ਉਨ੍ਹਾਂ ਦੇ ਚਮਕਦਾਰ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਇਸ ਮੌਕੇ ਬਲਰਾਜ ਸਿੰਘ ਧਲੇਵਾਂ, ਡਾ. ਗੁਰਪਾਲ ਸਿੰਘ, ਹਰਵਿੰਦਰ ਸਿੰਘ ਧਲੇਵਾਂ, ਸੁਖਦੇਵ ਸਿੰਘ, ਪ੍ਰਸ਼ੋਤਮ ਸਿੰਘ ਅਤੇ ਸੁਰੇਸ਼ ਕੁਮਾਰ ਸ਼ਰਮਾ ਆਦਿ ਮੌਜੂਦ ਸਨ।