ਹੈਰੋਇਨ ਸਮੇਤ ਦੋ ਕਾਬੂ
ਹੈਰੋਇਨ 50 ਗ੍ਰਾਮ ਸਮੇਤ
Publish Date: Fri, 08 May 2026 06:22 PM (IST)
Updated Date: Sat, 09 May 2026 04:15 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਾਨਸਾ : ਹੈਰੋਇਨ 50 ਗ੍ਰਾਮ ਸਮੇਤ ਦੋ ਨੂੰ ਥਾਣਾ ਬੋਹਾ ਪੁਲਿਸ ਨੇ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਏਐੱਸਆਈ ਪ੍ਰਿੰਸਦੀਪ ਸਿੰਘ ਨੇ ਦੱਸਿਆ ਕਿ ਜਦ ਪੁਲਿਸ ਗਸ਼ਤ ਕਰ ਰਹੀ ਸੀ ਤਾਂ ਬਲਜਿੰਦਰ ਸਿੰਘ ਉਰਫ਼ ਵਿੱਕੀ ਵਾਸੀ ਦਲੇਲਵਾਲਾ ਤੇ ਗੁਲਾਬ ਸਿੰਘ ਵਾਸੀ ਦਲੇਲਵਾਲਾ ਨੂੰ ਰੋਕ ਕੇ ਤਲਾਸ਼ੀ ਲਈ ਤਾਂ 50 ਗ੍ਰਾਮ ਹੈਰੋਇਨ ਬਰਾਮਦ ਕੀਤੀ। ਜਾਂਚ ਅਧਿਕਾਰੀ ਅਨੁਸਾਰ ਇਸ ਮਾਮਲੇ ’ਚ ਮੁਲਜ਼ਮ ਬਲਜਿੰਦਰ ਸਿੰਘ ਉਰਫ਼ ਵਿੱਕੀ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।