ਕਾਲਜ ਦਲੇਲਵਾਲਾ ਵਿਖੇ ਮਨਾਇਆ ਹੋਲੀ ਦਾ ਤਿਉਹਾਰ
ਗੁਰੂ ਤੇਗ ਬਹਾਦਰ ਕਾਲਜ ਦਲੇਲਵਾਲਾ, ਮਾਨਸਾ
Publish Date: Tue, 03 Mar 2026 06:43 PM (IST)
Updated Date: Wed, 04 Mar 2026 04:08 AM (IST)
ਰਮਨਦੀਪ ਸਿੰਘ ਸੰਧੂ, ਪੰਜਾਬੀ ਜਾਗਰਣ, ਝੁਨੀਰ : ਗੁਰੂ ਤੇਗ ਬਹਾਦਰ ਕਾਲਜ ਦਲੇਲਵਾਲਾ ਮਾਨਸਾ ਵਿਖੇ ਹੋਲੀ ਦਾ ਤਿਉਹਾਰ ਮਨਾਇਆ ਗਿਆ। ਵਿਦਿਆਰਥੀਆਂ ਨੇ ਬੜੇ ਹੀ ਉਤਸ਼ਾਹ ਨਾਲ ਇੱਕ ਦੂਸਰੇ ਨਾਲ ਰੰਗਾਂ ਦੀ ਹੋਲੀ ਖੇਡੀ। ਕਾਲਜ ਦੇ ਚੇਅਰਮੈਨ ਗੁਰਪ੍ਰੀਤ ਸਿੰਘ ਮਾਨ ਨੇ ਵਿਦਿਆਰਥੀਆਂ ਨੂੰ ਹੋਲੀ ਦੀ ਵਧਾਈ ਦਿੰਦੇ ਹੋਏ ਕਿਹਾ ਕਿ ਹੋਲੀ ਦਾ ਤਿਉਹਾਰ ਆਪਸੀ ਭਾਈਚਾਰਕ ਸਾਂਝ ਅਤੇ ਪਿਆਰ ਦਾ ਪ੍ਰਤੀਕ ਹੈ। ਸਾਨੂੰ ਆਪਸੀ ਗਿਲੇ ਸ਼ਿਕਵੇ ਭੁੱਲ ਕੇ ਇੱਕ, ਦੂਜੇ ਦੇ ਨਾਲ ਪਿਆਰ ਨਾਲ ਰਹਿਣਾ ਚਾਹੀਦਾ ਹੈ। ਕਾਲਜ ਦੇ ਸੈਕਟਰੀ ਅਮਨਦੀਪ ਸਿੰਘ ਮਾਨ ਨੇ ਵੀ ਵਿਦਿਆਰਥੀਆਂ ਅਤੇ ਸਟਾਫ਼ ਨੂੰ ਹੋਲੀ ਦੀ ਮੁਬਾਰਕਬਾਦ ਦਿੱਤੀ। ਇਸ ਮੌਕੇ ਤੇ ਕਾਲਜ ਦੇ ਪ੍ਰੋਫ਼ੈਸਰ ਡਾਕਟਰ ਵੀਰਪਾਲ ਕੌਰ, ਸ਼ਰਨਜੀਤ ਕੌਰ, ਗੁਰਪ੍ਰੀਤ ਕੌਰ, ਰਜਿੰਦਰ ਕੌਰ, ਯਾਦਵਿੰਦਰ ਸਿੰਘ ਸੁਪਰਡੈਂਟ, ਗੁਰਪ੍ਰੀਤ ਸਿੰਘ ਕਲਰਕ, ਲਵਪ੍ਰੀਤ ਸਿੰਘ, ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਹਾਜ਼ਰ ਸਨ।