ਐੱਚਪੀਵੀ ਵੈਕਸੀਨ ਸਰਕਾਰੀ ਹਸਪਤਾਲਾਂ ‘ਚ ਹੈ ਮੁਫ਼ਤ : ਸਿਵਲ ਸਰਜਨ
ਸਿਹਤ ਵਿਭਾਗ ਵੱਲੋਂ ਘਾਤਕ ਬਿਮਾਰੀ
Publish Date: Wed, 29 Apr 2026 06:07 PM (IST)
Updated Date: Thu, 30 Apr 2026 04:11 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਾਨਸਾ : ਸਿਹਤ ਵਿਭਾਗ ਵੱਲੋਂ ਘਾਤਕ ਬਿਮਾਰੀ ''ਸਰਵਾਈਕਲ ਕੈਂਸਰ (ਬੱਚੇਦਾਨੀ ਦੇ ਮੂੰਹ ਦਾ ਕੈਂਸਰ)'' ਤੋਂ ਬਚਾਅ ਲਈ 'ਹਿਊਮਨ ਪੈਪੀਲੋਮਾ ਵਾਇਰਸ' (ਐੱਚਪੀਵੀ) ਵੈਕਸੀਨ ਮੁਹਿੰਮ ਚਲਾਈ ਜਾ ਰਹੀ ਹੈ। ਸਿਵਲ ਸਰਜਨ ਡਾ. ਰਣਜੀਤ ਸਿੰਘ ਰਾਏ ਨੇ ਦੱਸਿਆ ਕਿ ਇਹ ਵੈਕਸੀਨ 14 ਸਾਲ ਉਮਰ ਵਰਗ ਦੀਆਂ ਲੜਕੀਆਂ ਨੂੰ ਲਗਾਈ ਜਾਵੇਗੀ। ਹਿਊਮਨ ਪੈਪੀਲੋਮਾ ਵਾਇਰਸ ਸਰਵਾਈਕਲ ਕੈਂਸਰ ਦਾ ਮੁੱਖ ਕਾਰਨ ਹੈ। ਐੱਚਪੀਵੀ ਸਟ੍ਰੇਨ ਦਾ ਐੱਚਪੀਵੀ 16 ਤੇ 18 ਬੱਚੇਦਾਨੀ ਦੇ ਮੂੰਹ ਦੇ ਕੈਂਸਰ ਦਾ ਸਭ ਤੋਂ ਜ਼ਿਆਦਾ ਕਾਰਨ ਬਣਦਾ ਹੈ ਤੇ ਜੇਕਰ ਸਹੀ ਉਮਰ ਵਿੱਚ ਇਹ ਟੀਕਾਕਰਨ ਕਰਵਾ ਲਿਆ ਜਾਵੇ ਤਾਂ ਇਸ ਕੈਂਸਰ ਦੇ ਖ਼ਤਰੇ ਨੂੰ ਤਕਰੀਬਨ 90 ਫ਼ੀਸਦੀ ਤੱਕ ਘਟਾਇਆ ਜਾ ਸਕਦਾ ਹੈ। ਇਹ 100 ਫ਼ੀਸਦੀ ਸੁਰੱਖਿਅਤ ਵੈਕਸੀਨ ਹੈ,159 ਦੇਸ਼ਾਂ ਵਿੱਚ ਪਹਿਲਾਂ ਹੀ ਇਸ ਵੈਕਸੀਨ ਦੀਆਂ 50 ਕਰੋੜ ਤੋਂ ਵੱਧ ਡੋਜਾਂ ਲਗਾਈਆਂ ਜਾ ਚੁੱਕੀਆਂ ਹਨ, ਜਿਸ ਦਾ ਅੱਜ ਤੱਕ ਕੋਈ ਪ੍ਰਤੀਕੂਲ ਪ੍ਰਭਾਵ ਨਹੀਂ ਪਾਇਆ ਗਿਆ। ਡਾ.ਰਾਏ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਮਾਪੇ ਬਿਨਾਂ ਕਿਸੇ ਡਰ ਜਾਂ ਅਫ਼ਵਾਹ ਦੇ ਆਪਣੀਆਂ ਧੀਆਂ ਦਾ ਟੀਕਾਕਰਨ ਜ਼ਰੂਰ ਕਰਵਾਉਣ।