ਪੁਲਿਸ ਨੇ ਨਸ਼ਾ ਤਸਕਰ ਦੀ ਨਾਜਾਇਜ਼ ਉਸਾਰੀ ਢਾਹੀ
ਪੰਜਾਬ ਸਰਕਾਰ ਵੱਲੋਂ ਚਲਾਈ ਗਈ
Publish Date: Mon, 12 Jan 2026 06:58 PM (IST)
Updated Date: Tue, 13 Jan 2026 04:15 AM (IST)

ਬਲਦੇਵ ਸਿੰਘ ਸਿੱਧੂ, ਪੰਜਾਬੀ ਜਾਗਰਣ, ਭੀਖੀ : ਪੰਜਾਬ ਸਰਕਾਰ ਵੱਲੋਂ ਚਲਾਈ ਗਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪ੍ਰਸ਼ਾਸਨ ਵੱਲੋਂ ਇਕ ਨਸ਼ਾ ਤਸਕਰ ’ਤੇ ਕਾਰਵਾਈ ਕਰਦਿਆਂ ਪੁਲਿਸ ਪ੍ਰਸ਼ਾਸਨ ਦੇ ਸਹਿਯੋਗ ਨਾਲ ਉਸ ਵੱਲੋਂ ਨਗਰ ਪੰਚਾਇਤ ਦੀ ਮਲਕੀਅਤ ਵਾਲੇ ਪੰਡਿਤਾਂ ਵਾਲੇ ਛੱਪੜ ਦੀ ਜ਼ਮੀਨ ’ਤੇ ਕੀਤੇ ਨਾਜਾਇਜ਼ ਕਬਜ਼ੇ ਨੂੰ ਢਾਹਿਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡੀਐੱਸਪੀ ਬੂਟਾ ਸਿੰਘ ਗਿੱਲ ਨੇ ਦੱਸਿਆ ਕਿ ਭੀਖੀ ਨਿਵਾਸੀ ਸ਼ਿੰਦਰ ਸਿੰਘ ਉਰਫ਼ ਰਾਜੂ ਪੁੱਤਰ ਬੁੱਧ ਰਾਮ ਖਿਲਾਫ਼ 7 ਮੁਕੱਦਮੇ ਦਰਜ ਹਨ, ਜਿਸ ਵਿੱਚ 4 ਐੱਨਡੀਪੀਐੱਸ ਤੇ 3 ਹੋਰ ਮੁਕੱਦਮੇ ਦਰਜ ਹਨ। ਐੱਸਐੱਸਪੀ ਮਾਨਸਾ ਭਾਗੀਰਥ ਸਿੰਘ ਮੀਨਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਯੁੱਧ ਨਸ਼ਿਆ ਵਿਰੁੱਧ ਮੁਹਿੰਮ ਤਹਿਤ ਉਕਤ ਨਸ਼ਾ ਤਸਕਰ ਵੱਲੋਂ ਨਗਰ ਪੰਚਾਇਤ ਦੀ ਜ਼ਮੀਨ ’ਤੇ ਕੀਤਾ ਗਿਆ ਨਾਜਾਇਜ਼ ਕਬਜ਼ਾ ਅੱਜ ਪੁਲਿਸ ਪ੍ਰਸ਼ਾਸਨ ਦੀ ਮਦਦ ਨਾਲ ਖਾਲੀ ਕਰਵਾਇਆ ਗਿਆ। ਐੱਸਡੀਐੱਮ ਮਾਨਸਾ ਕਾਲਾ ਰਾਮ ਕਾਂਸਲ ਨੇ ਕਿਹਾ ਕਿ ਨਗਰ ਪੰਚਾਇਤ ਭੀਖੀ ਵਲੋਂ ਨਾਜਾਇਜ਼ ਕਬਜੇ ਸਬੰਧੀ ਪ੍ਰਸ਼ਾਸਨ ਨੂੰ ਜਾਣੂ ਕਰਵਾਇਆ ਸੀ, ਜਿਸ ਤੋਂ ਬਾਅਦ ਅੱਜ ਪ੍ਰਸ਼ਾਸਨ ਵੱਲੋਂ ਕਾਰਵਾਈ ਕਰਦੇ ਹੋਏ ਪੁਲਿਸ ਦੀ ਮਦਦ ਨਾਲ ਇਹ ਨਜਾਇਜ ਕਬਜ਼ਾ ਢਾਹਿਆ ਗਿਆ। ਇਸ ਮੌਕੇ ਨਾਇਬ ਤਹਿਸੀਲਦਾਰ ਅਨੁਦੀਪ ਸ਼ਰਮਾ, ਐਸਐਚੳ ਭੀਖੀ ਗੁਰਮੇਲ ਸਿੰਘ ਭੁੱਲਰ, ਐਸਐਚੳ ਜਸਪ੍ਰੀਤ ਸਿੰਘ, ਐੱਸਐੱਚਓ ਬੇਅੰਤ ਕੌਰ, ਕਾਰਜ ਸਾਧਕ ਅਫ਼ਸਰ ਕੁਲਦੀਪ ਸਿੰਘ ਧਾਲੀਵਾਲ, ਮਾਰਕਿਟ ਕਮੇਟੀ ਭੀਖੀ ਦੇ ਚੇਅਰਮੈਨ ਮਾ. ਵਰਿੰਦਰ ਸੋਨੀ ਤੋਂ ਇਲਾਵਾ ਸਿਹਤ ਅਤੇ ਫਾਇਰ ਬ੍ਰਿਗੇਡ ਦੀਆਂ ਟੀਮਾਂ ਵੀ ਮੋਜੂਦ ਸਨ।