ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਰਜਿ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਾਨਸਾ : ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਰਜਿ. 295 ਜ਼ਿਲ੍ਹਾ ਮਾਨਸਾ ਦੀ ਇੱਕ ਅਹਿਮ ਮੀਟਿੰਗ ਸੱਤਪਾਲ ਰਿਸ਼ੀ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ 'ਚ ਜ਼ਿਲ੍ਹਾ ਕਮੇਟੀ ਅਤੇ ਸਮੂਹ ਬਲਾਕ ਆਗੂਆਂ ਵੱਲੋਂ ਜੋਸ਼ੋ-ਖਰੋਸ਼ ਨਾਲ ਸ਼ਮੂਲੀਅਤ ਕੀਤੀ। ਮੀਟਿੰਗ ਦੇ ਸ਼ੁਰੂ 'ਚ ਪਿਛਲੇ ਦਿਨ੍ਹੀਂ ਜਥੇਬੰਦਕ ਪਰਿਵਾਰ ‘ਚੋਂ ਸਦੀਵੀ ਵਿਛੋੜਾ ਦੇ ਗਏ ਸਾਥੀਆਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ। ਇਸ ਤੋਂ ਇਲਾਵਾ ਬਰੇਟਾ ਦੇ ਐਮਬੀਬੀਐਸ ਦੇ ਵਿਦਿਆਰਥੀ ਕਮਲਦੀਪ ਦੇ ਹੋਏ ਘਿਨਾਉਣੇ ਕਤਲ ਦੀ ਵੀ ਸਖ਼ਤ ਸ਼ਬਦਾਂ ’ਚ ਨਿਖੇਧੀ ਕੀਤੀ ਗਈ।
ਮੀਟਿੰਗ 'ਚ ਵਿਸ਼ੇਸ਼ ਤੌਰ ’ਤੇ ਸੂਬਾ ਪ੍ਰਧਾਨ ਧੰਨਾ ਮੱਲ ਗੋਇਲ ਅਤੇ ਸੂਬਾ ਸਹਾਇਕ ਵਿੱਤ ਸਕੱਤਰ ਤਾਰਾ ਚੰਦ ਭਾਵਾ, ਜ਼ਿਲ੍ਹਾ ਚੇਅਰਮੈਨ ਰਘਵੀਰ ਚੰਦ ਅਕਲੀਆ, ਵਿੱਤ ਸਕੱਤਰ ਅਮਰੀਕ ਸਿੰਘ ਮਾਖਾ ਨੇ ਵੀ ਸ਼ਿਰਕਤ ਕੀਤੀ। ਪਿਛਲੇ ਦਿਨੀਂ ਸੂਬਾ ਕਮੇਟੀ ਦੀ ਅਗਵਾਈ ਹੇਠ ਕੀਤੇ ਸਾਂਝੇ ਸੰਘਰਸ਼ਾਂ ਅਤੇ ਪੰਜਾਬ ਸਰਕਾਰ ਵੱਲੋਂ ਮੰਨੀਆਂ ਮੰਗਾਂ ਸਬੰਧੀ ਵਿਸਥਾਰ ਪੂਰਵਕ ਸਮੀਖਿਆ ਕੀਤੀ ਗਈ ਤੇ ਸਮੂਹ ਮੈਡੀਕਲ ਪ੍ਰੈਕਟੀਸ਼ਨਰਾਂ ਅਤੇ ਵਿਸ਼ੇਸ਼ ਤੌਰ ’ਤੇ ਭਾਈਚਾਰਕ ਜਥੇਬੰਦੀਆਂ ਵੱਲੋਂ ਦਿੱਤੇ ਜਾ ਰਹੇ ਸਹਿਯੋਗ ਤੇ ਸ਼ਮੂਲੀਅਤ ਲਈ ਤਹਿਦਿਲੋਂ ਧੰਨਵਾਦ ਕੀਤਾ ਗਿਆ। ਸੂਬਾ ਪ੍ਰਧਾਨ ਧੰਨਾ ਮੱਲ ਗੋਇਲ ਅਤੇ ਜ਼ਿਲ੍ਹਾ ਪ੍ਰਧਾਨ ਸੱਤ ਪਾਲ ਰਿਸ਼ੀ, ਤਾਰਾ ਚੰਦ ਭਾਵਾ ਤੇ ਰਘਵੀਰ ਚੰਦ ਅਕਲੀਆ ਨੇ ਬੋਲਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੰਨੀਆਂ ਮੰਗਾਂ ਲਾਗੂ ਕਰਵਾਉਣ ਲਈ ਅਣਥੱਕ ਕੋਸ਼ਿਸ਼ਾਂ ਜਾਰੀ ਹਨ ਅਤੇ ਭਵਿੱਖ 'ਚ ਵੀ ਮੰਗਾਂ ਦੇ ਸਾਰਥਿਕ ਹੱਲ ਲਈ ਤਿਆਰ ਰਹਿਣ ਦਾ ਸੱਦਾ ਦਿੱਤਾ।
ਜ਼ਿਲ੍ਹੇ ਦੇ ਸੀਨੀਅਰ ਵਾਇਸ ਪ੍ਰਧਾਨ ਸਿਸਨ ਗੋਇਲ, ਸਹਾਇਕ ਸਕੱਤਰ ਹਰਬੰਸ ਸਿੰਘ ਦਿਆਲਪੁਰਾ ਸਹਾਇਕ ਕੈਸ਼ੀਅਰ ਅਸ਼ੋਕ ਕੁਮਾਰ ਗਾਮੀਵਾਲਾ, ਗੁਰਪ੍ਰੀਤ ਸਿੰਘ ਕਿਸ਼ਨਗੜ੍ਹ ਨੇ ਸਮੂਹ ਆਗੂ ਨੂੰ ਅਪੀਲ ਕੀਤੀ ਕਿ ਜਥੇਬੰਦਕ ਜ਼ਾਬਤੇ ’ਚ ਰਹਿੰਦਿਆਂ ਭਰਾਤਰੀ ਸਾਂਝ ਨੂੰ ਵਧਾਕੇ ਕਿ ਅਗਲੇ ਸੰਘਰਸ਼ ਲਈ ਤਿਆਰ ਰਹਿਣ। ਬਰੇਟਾ ਬਲਾਕ ਦੇ ਪ੍ਰਧਾਨ ਪ੍ਰੇਮ ਸਿੰਘ ਕਿਸ਼ਨਗੜ੍ਹ, ਝੁਨੀਰ ਦੇ ਪ੍ਰਧਾਨ ਅੰਗਰੇਜ਼ ਸਿੰਘ ਸਾਹਨੇਵਾਲੀ ਅਤੇ ਸਕੱਤਰ ਜਸਵੀਰ ਸਿੰਘ ਝੰਡੂਕੇ, ਬੋਹਾ ਦੇ ਪ੍ਰਧਾਨ ਸੁਖਪਾਲ ਸਿੰਘ ਹਾਕਮਵਾਲਾ, ਸਕੱਤਰ ਹਰਬੰਸ ਸਿੰਘ, ਵਿੱਤ ਸਕੱਤਰ ਕੇਵਲ ਸਿੰਘ, ਬੁਢਲਾਡਾ ਦੇ ਪ੍ਰਧਾਨ ਗੁਰਜੀਤ ਸਿੰਘ ਬਰ੍ਹੇ, ਵਿੱਤ ਸਕੱਤਰ ਨਾਇਬ ਸਿੰਘ ਅਤੇ ਵਾਇਸ ਪ੍ਰਧਾਨ ਲੱਖਾ ਸਿੰਘ, ਸਰਦੂਲਗੜ੍ਹ ਦੇ ਪ੍ਰਧਾਨ ਰਾਜਵੀਰ ਸਿੰਘ ਤੇ ਵਿੱਤ ਸਕੱਤਰ ਭਜਨ ਲਾਲ ਸ਼ਰਮਾ, ਮਾਨਸਾ ਦੇ ਚੇਅਰਮੈਨ ਗੁਰਨਾਮ ਸਿੰਘ ਕੋਟੜਾ, ਜੋਗਾ ਦੇ ਪ੍ਰਧਾਨ ਗੁਰਵਿੰਦਰ ਸਿੰਘ ਜੋਗਾ, ਭੀਖੀ ਦੇ ਪ੍ਰਧਾਨ ਸਤਵੰਤ ਸਿੰਘ ਮੋਹਰ ਸਿੰਘ ਵਾਲਾ, ਸਕੱਤਰ ਪਾਲ ਸਿੰਘ ਦਲੇਲ ਵਾਲਾ ਤੇ ਵਿਤ ਸਕੱਤਰ ਮਨਜੀਤ ਸਿੰਘ ਚਹਿਲ ਨੇ ਜੱਥੇਬੰਦਕ ਸਮੱਸਿਆਵਾਂ ਅਤੇ ਮੌਜੂਦਾ ਹਾਲਤਾਂ ਸਬੰਧੀ ਵਿਚਾਰ ਸਾਂਝੇ ਕਰਦਿਆਂ ਜ਼ਿਲ੍ਹਾ ਤੇ ਸੂਬਾ ਕਮੇਟੀ ਵੱਲੋਂ ਮੰਗੇ ਦਸਤਾਵੇਜ਼ ਜਮਾਂ ਕਰਵਾਏ ਗਏ। ਮੀਟਿੰਗ ਦੌਰਾਨ ਆਗੂਆਂ ਅਤੇ ਵਰਕਰਾਂ ਨੇ ਸੂਬਾ ਕਮੇਟੀ ਵੱਲੋਂ ਉਲੀਕੇ ਹਰ ਕਾਰਜ਼ ਨੂੰ ਤਨਦੇਹੀ ਨਾਲ ਨਿਭਾਉਣ ਦਾ ਅਹਿਦ ਲਿਆ।