ਨਰਸਿੰਗ ਕਾਲਜ ’ਚ ਇੰਟਰਨੈਸ਼ਨਲ ਨਰਸਿੰਗ ਦਿਵਸ ਮਨਾਇਆ
ਦਿ ਰੌਇਲ ਕਾਲਜ ਆਫ਼ ਨਰਸਿੰਗ ਬੋੜਾਵਾਲ ਵਿਖੇ
Publish Date: Thu, 14 May 2026 05:43 PM (IST)
Updated Date: Thu, 14 May 2026 05:45 PM (IST)
ਗੁਰਵਿੰਦਰ ਸਿੰਘ ਚਹਿਲ, ਪੰਜਾਬੀ ਜਾਗਰਣ
ਹੀਰੋਂ ਖ਼ੁਰਦ : ਦਿ ਰੌਇਲ ਕਾਲਜ ਆਫ਼ ਨਰਸਿੰਗ ਬੋੜਾਵਾਲ ਵਿਖੇ ਇੰਟਰਨੈਸ਼ਨਲ ਨਰਸਿੰਗ ਡੇਅ ਬੜੇ ਹੀ ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ। ਇਸ ਮੌਕੇ ਪੂਰੇ ਹਫ਼ਤੇ ਦੌਰਾਨ ਵੱਖ ਵੱਖ ਮੁਕਾਬਲੇ ਅਤੇ ਸੱਭਿਆਚਾਰਕ ਸਰਗਰਮੀਆਂ ਕਰਵਾਈਆਂ ਗਈਆਂ। ਇਨ੍ਹਾਂ ਵਿੱਚ ਜੀਐੱਨਐੱਮ, ਏਐੱਨਐੱਮ ਅਤੇ ਬੀਐੱਸਸੀ ਨਰਸਿੰਗ ਦੇ ਵਿਦਿਆਰਥੀਆਂ ਨੇ ਬੜੇ ਚਾਅ ਨਾਲ ਹਿੱਸਾ ਲਿਆ। ਇੰਟਰਨੈਸ਼ਨਲ ਨਰਸਿਜ਼ ਡੇਅ ਮੌਕੇ ਵਿਦਿਆਰਥੀਆਂ ਵੱਲੋਂ ਨਰਸਿੰਗ ਪੇਸ਼ੇ ਦੀ ਮਹੱਤਤਾ ਨੂੰ ਦਰਸਾਉਂਦੀਆਂ ਸ਼ਾਨਦਾਰ ਪੇਸ਼ਕਾਰੀਆਂ ਕੀਤੀਆਂ ਗਈਆਂ। ਪ੍ਰੋਗਰਾਮ ਦੌਰਾਨ ਨਰਸਾਂ ਦੀ ਸੇਵਾ, ਮਿਹਨਤ, ਤਿਆਗ ਅਤੇ ਮਨੁੱਖਤਾ ਪ੍ਰਤੀ ਸਮਰਪਣ ਨੂੰ ਯਾਦ ਕੀਤਾ ਗਿਆ। ਸਮਾਗਮ ਵਿੱਚ ਵਿਦਿਆਰਥੀਆਂ ਨੇ ਲੋਕਾਂ ਨੂੰ ਨਰਸਿੰਗ ਪੇਸ਼ੇ ਦੀ ਅਹਿਮੀਅਤ ਬਾਰੇ ਜਾਗਰੂਕ ਕੀਤਾ। ਫਲੋਰੈਂਸ ਨਾਈਟਿੰਗੇਲ ਦੀ ਜੀਵਨੀ ਅਤੇ ਉਨ੍ਹਾਂ ਦੇ ਯੋਗਦਾਨ ਨੂੰ ਵੀ ਯਾਦ ਕੀਤਾ ਗਿਆ।
ਵਿਦਿਆਰਥੀਆਂ ਨੇ ਲੈਂਪ ਲਾਈਟਿੰਗ ਅਤੇ ਪ੍ਰੇਰਨਾਦਾਇਕ ਪੇਸ਼ਕਾਰੀਆਂ ਰਾਹੀਂ ਨਰਸਿੰਗ ਸੇਵਾ ਦੀ ਮਹਾਨਤਾ ਨੂੰ ਦਰਸਾਇਆ। ਮੁੱਖ ਸਮਾਗਮ ਦੌਰਾਨ ਜੇਤੂ ਅਤੇ ਰਨਰ-ਅੱਪ ਵਿਦਿਆਰਥੀਆਂ ਨੂੰ ਇਨਾਮ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਪੂਰਾ ਕੈਂਪਸ ਖੁਸ਼ੀ ਅਤੇ ਰੌਣਕ ਨਾਲ ਭਰਿਆ ਹੋਇਆ ਦਿਖਾਈ ਦਿੱਤਾ। ਮੁੱਖ ਮਹਿਮਾਨ ਡਾ. ਸੰਜੇ ਕੁਮਾਰ ਨੇ ਕਿਹਾ ਕਿ ਨਰਸਾਂ ਸਿਹਤ ਪ੍ਰਣਾਲੀ ਦਾ ਸਭ ਤੋਂ ਮਹੱਤਵਪੂਰਨ ਹਿੱਸਾ ਹਨ ਅਤੇ ਉਨ੍ਹਾਂ ਦੀ ਸੇਵਾ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਇਸ ਮੌਕੇ ਪ੍ਰਿੰਸੀਪਲ ਡਾ. ਸਿਮਰਨਜੀਤ ਕੌਰ ਨੇ ਕਿਹਾ ਕਿ ਇੱਕ ਚੰਗੀ ਨਰਸ ਆਪਣੇ ਮਰੀਜ਼ ਲਈ ਉਮੀਦ ਦੀ ਕਿਰਣ ਹੁੰਦੀ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਮਿਹਨਤ, ਅਨੁਸ਼ਾਸਨ ਅਤੇ ਇਮਾਨਦਾਰੀ ਨਾਲ ਆਪਣੇ ਟੀਚਿਆਂ ਵੱਲ ਅੱਗੇ ਵੱਧਣ ਲਈ ਪ੍ਰੇਰਿਤ ਕੀਤਾ। ਚੇਅਰਮੈਨ ਏਕਮਜੀਤ ਸਿੰਘ ਸੋਹਲ ਨੇ ਕਿਹਾ ਕਿ ਦਿ ਰੌਇਲ ਕਾਲਜ ਆਫ਼ ਨਰਸਿੰਗ ਹਮੇਸ਼ਾ ਵਿਦਿਆਰਥੀਆਂ ਨੂੰ ਉੱਚ ਪੱਧਰੀ ਸਿੱਖਿਆ ਅਤੇ ਬਿਹਤਰ ਭਵਿੱਖ ਦੇ ਮੌਕੇ ਪ੍ਰਦਾਨ ਕਰਨ ਲਈ ਵਚਨਬੱਧ ਹੈ। ਉਨ੍ਹਾਂ ਨੇ ਦੱਸਿਆ ਕਿ ਜੀ.ਐਨ.ਐਮ., ਏ.ਐਨ.ਐਮ. ਅਤੇ ਬੀ.ਐੱਸ.ਸੀ. ਨਰਸਿੰਗ ਕੋਰਸਾਂ ਲਈ ਦਾਖਲੇ ਸ਼ੁਰੂ ਹੋ ਚੁੱਕੇ ਹਨ ਅਤੇ ਵਿਦਿਆਰਥੀਆਂ ਲਈ ਮੁਫ਼ਤ ਕੋਚਿੰਗ ਦੀ ਸਹੂਲਤ ਵੀ ਉਪਲਬਧ ਹੈ।