ਪੀਪੀਐਸ ਚੀਮਾ ਵਿਖੇ ਕੌਮਾਂਤਰੀ ਮਜ਼ਦੂਰ ਦਿਵਸ ਮਨਾਇਆ
ਪੈਰਾਮਾਊਂਟ ਪਬਲਿਕ ਸਕੂਲ ਚੀਮਾ ਵਿਖੇ
Publish Date: Fri, 01 May 2026 06:50 PM (IST)
Updated Date: Sat, 02 May 2026 04:11 AM (IST)
ਗੁਰਵਿੰਦਰ ਸਿੰਘ ਚਹਿਲ, ਪੰਜਾਬੀ ਜਾਗਰਣ, ਹੀਰੋਂ ਖ਼ੁਰਦ : ਪੈਰਾਮਾਊਂਟ ਪਬਲਿਕ ਸਕੂਲ ਚੀਮਾ ਵਿਖੇ ਮਈ ਦਿਵਸ (ਅੰਤਰਰਾਸ਼ਟਰੀ ਮਜ਼ਦੂਰ ਦਿਵਸ) ਮਨਾਇਆ। ਇਸ ਮੌਕੇ ਸਕੂਲ ਦੇ ਸਾਰੇ ਬੱਚਿਆਂ ਨੇ ਵੱਖ ਵੱਖ ਕਿਰਦਾਰਾਂ ਡਾਕਟਰ, ਕਿਸਾਨ, ਮਾਲੀ, ਸਕਿਉਰਟੀ ਗਾਰਡ, ਅਧਿਆਪਕ ਅਤੇ ਡਰਾਇਵਰ ਦੀ ਭੂਮਿਕਾ ਨਿਭਾਈ। ਇਸ ਰਾਹੀਂ ਸੰਦੇਸ਼ ਦਿੱਤਾ ਕਿ ਸਮਾਜ ਵਿੱਚ ਇੰਨ੍ਹਾਂ ਸਾਰਿਆਂ ਨੂੰ ਇੱਕੋ ਜਿਹਾ ਦਰਜਾ ਦਿੱਤਾ ਜਾਣਾ ਚਾਹੀਦਾ ਹੈ। ਸਕੂਲ ਦੇ ਐਮਡੀ ਜਸਵੀਰ ਸਿੰਘ ਚੀਮਾ ਨੇ ਬੱਚਿਆਂ ਨੂੰ ਦੱਸਿਆ ਕਿ ਇਸ ਦਿਨ ਦੀ ਸ਼ੁਰੂਆਤ 19ਵੀਂ ਸਦੀ ਦੇ ਅੰਤ ਵਿੱਚ ਅਮਰੀਕਾ ਦੇ ਸ਼ਿਕਾਗੋ ਸ਼ਹਿਰ ਤੋਂ ਹੋਈ ਸੀ। ਪਹਿਲੀ ਮਈ 1886 ਨੂੰ ਹਜ਼ਾਰਾਂ ਮਜ਼ਦੂਰਾਂ ਨੇ ਕੰਮ ਦੇ ਸਮੇਂ ਨੂੰ ਨਿਸ਼ਚਿਤ ਕਰਨ ਦੀ ਮੰਗ ਨੂੰ ਲੈ ਕੇ ਹੜਤਾਲ ਕੀਤੀ ਸੀ। ਇਸ ਸੰਘਰਸ਼ ਦੌਰਾਨ ਕਈ ਮਜ਼ਦੂਰ ਸ਼ਹੀਦ ਹੋ ਗਏ ਸਨ, ਉਨ੍ਹਾਂ ਦੀ ਯਾਦ ਤੇ ਸੰਘਰਸ਼ ਨੂੰ ਸਮਰਪਿਤ ਕਰਦੇ ਹੋਏ 1889 ਵਿੱਚ ਅੰਤਰ-ਰਾਸ਼ਟਰੀ ਪੱਧਰ ਤੇ ਇਸ ਦਿਨ ਨੂੰ ਮਨਾਉਣ ਦਾ ਫੈਸਲਾ ਲਿਆ ਗਿਆ ਸੀ ਇਹ ਦਿਨ ਹਰ ਸਾਲ 1 ਮਈ ਨੂੰ ਦੁਨੀਆ ਭਰ ਵਿੱਚ ਮਜ਼ਦੂਰਾਂ ਦੀਆਂ ਪ੍ਰਾਪਤੀਆਂ ਅਤੇ ਉਨ੍ਹਾਂ ਦੇ ਹੱਕਾਂ ਦੇ ਸਨਮਾਨ ਵਿੱਚ ਮਨਾਇਆ ਜਾਂਦਾ ਹੈ। ਇਸ ਉਪਰੰਤ ਸਕੂਲ ਵਿੱਚ ਕੰਮ ਕਰ ਰਹੇ ਸਾਰੇ ਕਰਮਚਾਰੀਆਂ ਨੂੰ ਮਠਿਆਈਆਂ ਵੰਡੀਆਂ। ਇਸ ਮੌਕੇ ਉਨ੍ਹਾਂ ਦੇ ਨਾਲ ਕਿਰਨਪਾਲ ਕੌਰ, ਪ੍ਰਿੰਸੀਪਲ ਸੰਜੇ ਕੁਮਾਰ ਤੇ ਸਮੂਹ ਸਟਾਫ ਹਾਜ਼ਰ ਸਨ।