1 ਕਿੱਲੋ ਅਫ਼ੀਮ ਸਣੇ ਮੁਲਜ਼ਮ ਕਾਬੂ
ਨਸ਼ੇ ਦੇ ਖਿਲਾਫ ਚੱਲ ਰਹੀ ਮੁਹਿੰਮ ਤਹਿਤ ਥਾਣਾ
Publish Date: Sun, 26 Apr 2026 08:03 PM (IST)
Updated Date: Mon, 27 Apr 2026 04:19 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਾਨਸਾ : ਥਾਣਾ ਝੁਨੀਰ ਪੁਲਿਸ ਨੇ ਇੱਕ ਵਿਅਕਤੀ ਨੂੰ ਕਾਬੂ ਕਰ ਉਸ ਦੇ ਕਬਜ਼ੇ ‘ਚੋਂ ਇੱਕ ਕਿੱਲੋ ਅਫ਼ੀਮ ਬਰਾਮਦ ਕੀਤੀ ਹੈ। ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਪ੍ਰਿੰਸਦੀਪ ਸਿੰਘ ਨੇ ਦੱਸਿਆ ਕਿ ਫੱਤਾ ਮਾਲੋਕਾ ਨਹਿਰ ਦੀ ਪਟੜੀ ਤੇ ਪੁਲਿਸ ਗਸ਼ਤ ਕਰ ਰਹੀ ਸੀ। ਇਸ ਦੌਰਾਨ ਇੱਕ ਸ਼ੱਕੀ ਹਾਲਤ ਵਿੱਚ ਨੌਜਵਾਨ ਨੂੰ ਦੇਖਿਆ। ਸ਼ੱਕ ਦੇ ਅਧਾਰ ‘ਤੇ ਜਦ ਪੁਲਿਸ ਨੇ ਉਸ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ ਇੱਕ ਕਿਲੋ ਅਫ਼ੀਮ ਬਰਾਮਦ ਹੋਈ। ਮੁਲਜ਼ਮ ਦੀ ਸ਼ਨਾਖ਼ਤ ਸੁਨੀਲ ਵਾਸੀ ਰਾਜਸਥਾਨ ਹਾਲ ਵਾਸੀ ਰੇਲਵੇ ਸਟੇਸ਼ਨ ਦੇ ਨਜ਼ਦੀਕ ਇੱਕ ਰੈਸਟੋਰੈਂਟ ਮਾਨਸਾ ਦੇ ਰੂਪ ਵਜੋਂ ਹੋਈ ਹੈ। ਪੁਲਿਸ ਨੇ ਮੁਲਜ਼ਮ ਖਿਲਾਫ਼ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ। ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਗਈ।