ਕਾਕਾ ਅਮਰਿੰਦਰ ਸਿੰਘ ਬਣੇ ਨਗਰ ਕੌਂਸਲ ਦੇ ਇੰਚਾਰਜ
ਨਗਰ ਕੌਸਲ ਅਤੇ ਨਗਰ ਪੰਚਾਇਤ ਦੀਆਂ
Publish Date: Wed, 29 Apr 2026 07:30 PM (IST)
Updated Date: Thu, 30 Apr 2026 04:14 AM (IST)
ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ, ਬੁਢਲਾਡਾ : ਨਗਰ ਕੌਸਲ ਅਤੇ ਨਗਰ ਪੰਚਾਇਤ ਦੀਆਂ ਚੋਣਾਂ ਦੇ ਮੱਦੇਨਜ਼ਰ ਭਾਜਪਾ ਵੱਲੋਂ ਪਾਰਟੀ ਨੂੰ ਬੂਥ ਪੱਧਰ ਤੱਕ ਮਜ਼ਬੂਤ ਕਰਨ ਲਈ ਇਲੈਕਸ਼ਨ ਇੰਚਾਰਜਾਂ ਦੀ ਨਿਯੁਕਤੀ ਕੀਤੀ ਜਾ ਰਹੀ ਹੈ, ਜਿਸ ਤਹਿਤ ਭਾਜਪਾ ਦੇ ਸੀਨੀਅਰ ਆਗੂ ਕਾਕਾ ਅਮਰਿੰਦਰ ਸਿੰਘ ਦਾਤੇਵਾਸ ਨੂੰ ਜ਼ਿਲ੍ਹਾ ਬਠਿੰਡਾ ਵਿਖੇ ਰਾਮਾਂ ਮੰਡੀ ਦਾ ਇਲੈਕਸ਼ਨ ਇੰਚਾਰਜ ਲਗਾਇਆ ਗਿਆ। ਇਸ ਨਿਯੁਕਤੀ ਨੂੰ ਕਰਨ ਤੇ ਭਾਜਪਾ ਆਗੂ ਅਮਨਦੀਪ ਸਿੰਘ ਗੁਰੂ, ਕੁਸ਼ਦੀਪ ਸ਼ਰਮਾ ਤੇ ਹੋਰ ਭਾਜਪਾ ਆਗੂਆਂ ਨੇ ਹਾਈ ਕਮਾਂਡ ਦਾ ਧੰਨਵਾਦ ਕੀਤਾ ਤੇ ਕਾਕਾ ਦਾਤੇਵਾਸ ਨੂੰ ਮੁਬਾਰਕਬਾਦ ਦਿੱਤੀ। ਨਵ ਨਿਯੁਕਤ ਇਲੈਕਸ਼ਨ ਇੰਚਾਰਜ ਕਾਕਾ ਅਮਰਿੰਦਰ ਸਿੰਘ ਦਾਤੇਵਾਸ ਨੇ ਗੱਲਬਾਤ ਕਰਦਿਆਂ ਕਿਹਾ ਕਿ ਪਾਰਟੀ ਵੱਲੋਂ ਜੋ ਉਨ੍ਹਾਂ ਨੂੰ ਜਿੰਮੇਵਾਰੀ ਸੌਂਪੀ ਗਈ ਹੈ, ਉਹ ਉਸ ਨੂੰ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣਗੇ। ਉਨ੍ਹਾਂ ਕ 2027 ਭਾਜਪਾ ਪੰਜਾਬ ਭਾਰੀ ਬਹੁ ਮੰਤ ਨਾਲ ਸਰਕਾਰ ਬਣੇਗੀ।