ਆਜ਼ਾਦ ਉਮੀਦਵਾਰ ਕਿਰਨਾ ਰਾਣੀ ਨੇ ਵਧਾਈ ਸਰਗਰਮੀ
ਨਗਰ ਕੌਂਸਲ ਅਤੇ ਨਗਰ ਪੰਚਾਇਤਾਂ ਦੀਆਂ ਹੋ
Publish Date: Sun, 17 May 2026 07:20 PM (IST)
Updated Date: Mon, 18 May 2026 04:16 AM (IST)
ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ, ਮਾਨਸਾ : ਨਗਰ ਕੌਂਸਲ ਤੇ ਨਗਰ ਪੰਚਾਇਤਾਂ ਦੀਆਂ ਹੋ ਰਹੀ ਆਮ ਚੋਣਾਂ ਲਈ ਵੱਖ-ਵੱਖ ਸਿਆਸੀ ਪਾਰਟੀਆਂ ਦੇ ਅਤੇ ਅਜ਼ਾਦ ਉਮੀਦਵਾਰ ਵੀ ਉਮੀਦਵਾਰ ਚੋਣ ਮੈਦਾਨ 'ਚ ਡਟ ਗਏ ਹਨ ਤੇ ਉਨ੍ਹਾਂ ਵੱਲੋਂ ਆਪਣੇ ਆਪਣੇ ਨਾਮਜ਼ਦਗੀ ਪੱਤਰ ਵੀ ਦਾਖਲ ਕਰਵਾਏ ਜਾ ਚੁੱਕੇ ਹਨ। ਇਸੇ ਦੌਰਾਨ ਪਤਾ ਲੱਗਾ ਹੈ ਕਿ ਸਾਬਕਾ ਨਗਰ ਕੌਂਸਲਰ ਕਿਰਨਾ ਰਾਣੀ ਪਤਨੀ ਕ੍ਰਿਸ਼ਨ ਚੌਹਾਨ ਜ਼ਿਲ੍ਹਾ ਸਕੱਤਰ ਸੀ ਪੀ ਆਈ ਮਾਨਸਾ ਵੀ ਅਜ਼ਾਦ ਉਮੀਦਵਾਰ ਵਜੋਂ ਵਾਰਡ ਨੰਬਰ. 13 ਤੋਂ ਚੋਣ ਮੈਦਾਨ 'ਚ ਡਟ ਗਏ ਹਨ ਅਤੇ ਸਰਗਰਮੀਆਂ ਵਧਾ ਦਿੱਤੀਆਂ ਹਨ। ਕਿਰਨਾ ਰਾਣੀ ਨੇ ਆਪਣੇ ਵਾਰਡ ਦੇ ਵੋਟਰਾਂ ਨੂੰ ਅਪੀਲ ਕੀਤੀ ਹੈ ਕਿ ਉਹਨਾਂ ਵੱਲੋਂ ਪਹਿਲਾਂ ਦੀ ਤਰ੍ਹਾਂ ਵਾਰਡ ਦੀ ਸੇਵਾ 'ਚ ਕੋਈ ਕਮੀਂ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਮੌਜੂਦਾ ਸਰਕਾਰ ਦੀ ਆਲੋਚਨਾ ਕਰਦਿਆਂ ਕਿਹਾ ਕਿ ਪਿਛਲੀ ਟਰਮ ਦੌਰਾਨ ਮਾਨਸਾ ਸ਼ਹਿਰ ਦਾ ਕਿਸੇ ਪੱਖੋਂ ਵੀ ਵਿਕਾਸ ਨਹੀਂ ਹੋਇਆ। ਲੋਕ ਪੀਣ ਵਾਲੇ ਪਾਣੀ ਤੇ ਸੀਵਰੇਜ ਦੀ ਸਮੱਸਿਆ ਤੋਂ ਅੱਜ ਵੀ ਬੁਰੀ ਤਰ੍ਹਾਂ ਪ੍ਰਭਾਵਿਤ ਹਨ। ਉਨ੍ਹਾਂ ਆਪਣੇ ਵੋਟਰਾਂ ਨੂੰ ਮੁੜ ਅਪੀਲ ਕੀਤੀ ਕਿ ਉਹ ਵੱਡੇ ਫਰਕ ਨਾਲ ਜਿਤਾ ਕੇ ਵਾਰਡ ਦੀ ਸੇਵਾ ਕਰਨ ਦਾ ਮੈਨੂੰ ਮੌਕਾ ਦੇਣ।