ਕਿਰਾਏਦਾਰਾਂ ਦਾ ਵੇਰਵਾ ਚੌਕੀ ’ਚ ਦਰਜ ਕਰਵਾਉਣ ਦੀ ਅਪੀਲ
ਜ਼ਿਲ੍ਹਾ ਮੈਜਿਸਟਰੇਟ ਨਵਜੋਤ ਕੌਰ
Publish Date: Mon, 04 May 2026 05:48 PM (IST)
Updated Date: Tue, 05 May 2026 04:08 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਾਨਸਾ : ਜ਼ਿਲ੍ਹਾ ਮੈਜਿਸਟ੍ਰੇਟ ਨਵਜੋਤ ਕੌਰ ਆਈਏਐੱਸ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਅਧੀਨ ਪ੍ਰਾਪਤ ਹੱਕਾਂ ਦੀ ਵਰਤੋਂ ਕਰਦਿਆਂ ਮਕਾਨ ਮਾਲਕਾਂ ਤੇ ਮਕਾਨਾਂ ਦੇ ਇੰਚਾਰਜ ਵਿਅਕਤੀਆਂ ਨੂੰ ਹੁਕਮ ਜਾਰੀ ਕੀਤੇ ਹਨ ਕਿ ਉਨ੍ਹਾਂ ਵੱਲੋਂ ਜੋ ਵੀ ਮਕਾਨ ਕਿਰਾਏ ’ਤੇ ਦਿੱਤੇ ਹੋਣ ਜਾਂ ਭਵਿੱਖ ਵਿਚ ਦਿੱਤੇ ਜਾਣੇ ਹਨ, ਉਨ੍ਹਾਂ ਵਿਚ ਰਹਿਣ ਵਾਲੇ ਕਿਰਾਏਦਾਰ ਵਿਅਕਤੀਆਂ ਦਾ ਨਾਮ ਤੇ ਮੁਕੰਮਲ ਵੇਰਵਾ ਆਪਣੇ ਇਲਾਕੇ ਦੇ ਥਾਣਾ ਪੁਲਿਸ ਚੌਕੀ ’ਚ ਤੁਰੰਤ ਦਰਜ ਕਰਵਾਉਣ। ਸਮਾਜ ਵਿਰੋਧੀ ਅਨਸਰਾਂ ਵੱਲੋਂ ਮਕਾਨ ਕਿਰਾਏ ’ਤੇ ਲੈ ਕੇ ਸਮਾਜ ਵਿਰੋਧੀ ਕਾਰਵਾਈਆਂ ਕਰਨ ਦਾ ਅੰਦੇਸ਼ਾ ਹੈ, ਜਿਸ ਨਾਲ ਲੋਕਾਂ ਦੀ ਜਾਨ ਮਾਲ ਨੂੰ ਖ਼ਤਰਾ ਹੋ ਸਕਦਾ ਹੈ ਅਤੇ ਸਰਕਾਰੀ, ਪ੍ਰਾਈਵੇਟ ਸੰਪਤੀ ਨੂੰ ਨੁਕਸਾਨ ਪਹੁੰਚ ਸਕਦਾ ਹੈ, ਅਮਨ ਕਾਨੂੰਨ ਦੀ ਸਥਿਤੀ ਭੰਗ ਹੋ ਸਕਦੀ ਹੈ ਤੇ ਦੰਗੇ ਆਦਿ ਭੜਕ ਸਕਦੇ ਹਨ। ਇਸ ਲਈ ਅਜਿਹੀਆਂ ਕਾਰਵਾਈਆਂ ਨੂੰ ਰੋਕਣ ਲਈ ਫੌਰੀ ਕਦਮ ਚੁੱਕੇ ਜਾਣ ਦੀ ਲੋੜ ਹੈ। ਇਹ ਹੁਕਮ 31 ਮਈ 2026 ਤੱਕ ਲਾਗੂ ਰਹੇਗਾ।