ਵਕੀਲ ਦਿਲਜੋਤ ਸ਼ਰਮਾ ਦੇ ਪਰਿਵਾਰ ਵੱਲੋਂ 2 ਨੂੰ ਲੁਧਿਆਣਾ ‘ਚ ਪੱਕਾ ਮੋਰਚਾ
ਸ਼ਹੀਦ ਬਾਬਾ ਬੂਝਾ ਸਿੰਘ ਯਾਦਗਾਰੀ ਭਵਨ
Publish Date: Wed, 25 Feb 2026 07:44 PM (IST)
Updated Date: Thu, 26 Feb 2026 04:10 AM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਾਨਸਾ : ਸ਼ਹੀਦ ਬਾਬਾ ਬੂਝਾ ਸਿੰਘ ਯਾਦਗਾਰੀ ਭਵਨ ਮਾਨਸਾ ਵਿਖੇ ਐਕਸ਼ਨ ਕਮੇਟੀ ਦਿਲਜੋਤ ਸ਼ਰਮਾ ਦੀ ਅਗਵਾਈ ਹੇਠ ਪਰਿਵਾਰ ਵੱਲੋਂ 2 ਮਾਰਚ ਨੂੰ ਲੁਧਿਆਣਾ ਪ੍ਰਸ਼ਾਸਨ ਦੀ ਘਟੀਆ ਕਾਰਗੁਜ਼ਾਰੀ ਖ਼ਿਲਾਫ਼ ਸ਼ਹਿਰ ਵਿੱਚ ਰੋਸ ਮਾਰਚ ਕਰਕੇ ਪੁਲਿਸ ਕਮਿਸ਼ਨਰ ਦਫ਼ਤਰ ਲੁਧਿਆਣਾ ਦੇ ਅੱਗੇ ਲਗਾਏ ਜਾ ਰਹੇ ਪੱਕੇ ਮੋਰਚੇ ਦੀ ਤਿਆਰੀ ਲਈ ਵੱਖ ਵੱਖ ਜਨਤਕ ਜੱਥੇਬੰਦੀਆਂ ਦੀ ਮੀਟਿੰਗ ਸੋਸ਼ਲਿਸਟ ਪਾਰਟੀ ਇੰਡੀਆ ਦੇ ਆਗੂ ਹਰਿੰਦਰ ਸਿੰਘ ਮਾਨਸ਼ਾਹੀਆ ਦੀ ਅਗਵਾਈ ਵਿੱਚ ਹੋਈ। ਇਸ ਮੌਕੇ ਸੀਪੀਆਈ ਐੱਮਐੱਲ ਲਿਬਰੇਸ਼ਨ ਦੇ ਕੇਂਦਰੀ ਕੰਟਰੋਲ ਕਮਿਸ਼ਨ ਦੇ ਮੈਂਬਰ ਕਾਮਰੇਡ ਨਛੱਤਰ ਸਿੰਘ ਖੀਵਾ, ਸੂਬਾ ਕਮੇਟੀ ਮੈਂਬਰ ਕਾਮਰੇਡ ਸੁਖਦਰਸ਼ਨ ਨੱਤ, ਕੁਦਰਤ ਮਾਨਵ ਕੇਂਦਰ ਦੇ ਜਗਰਾਜ ਰੱਲਾ, ਪੈਨਸ਼ਨਰ ਐਸੋਸੀਏਸ਼ਨ ਦੇ ਮਨਿੰਦਰ ਜਵਾਹਰਕੇ, ਬ੍ਰਾਹਮਣ ਸਭਾ ਦੇ ਹਰਵਿੰਦਰ ਭਾਰਦਵਾਜ, ਪਰਿਵਾਰਕ ਮੈਂਬਰ ਦਿਲਜੋਤ ਦੀ ਮਾਤਾ ਵੀਰਪਾਲ ਕੌਰ ਅਤੇ ਮਾਮਾ ਕੌਰ ਸੈਨ ਰੱਲਾ, ਸ਼ੋਸ਼ਲਿਸਟ ਪਾਰਟੀ ਇੰਡੀਆ ਦੇ ਸਰਬਜੀਤ ਕੌਸ਼ਲ, ਆਇਸਾ ਪੰਜਾਬ ਦੇ ਸੁਖਜੀਤ ਰਾਮਾਨੰਦੀ, ਪ੍ਰਗਤੀਸ਼ੀਲ ਇਸਤਰੀ ਸਭਾ ਦੇ ਜਸਬੀਰ ਕੌਰ ਨੱਤ, ਪੰਜਾਬ ਕਿਸਾਨ ਯੂਨੀਅਨ ਦੇ ਸੁਖਚਰਨ ਦਾਨੇਵਾਲੀਆ, ਸੀਪੀਆਈ ਦੇ ਕ੍ਰਿਸ਼ਨ ਚੌਹਾਨ, ਇਨਕਲਾਬੀ ਨੌਜਵਾਨ ਸਭਾ ਦੇ ਹੈਪੀ ਮਾਨ ਸ਼ਾਮਿਲ ਸਨ। ਮੀਟਿੰਗ ਵਿੱਚ ਸ਼ਾਮਲ ਸਾਰੀਆਂ ਜਨਤਕ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ 2 ਮਾਰਚ ਨੂੰ ਆਪਣੇ-ਆਪਣੇ ਪੱਧਰ ’ਤੇ ਐਕਸ਼ਨ ਵਿਚ ਸ਼ਮੂਲੀਅਤ ਕੀਤੀ ਜਾਵੇਗੀ।