9 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਇੱਕ ਕਾਬੂ
ਨਾਜਾਇਜ਼ ਸ਼ਰਾਬ
Publish Date: Sat, 22 Nov 2025 07:11 PM (IST)
Updated Date: Sat, 22 Nov 2025 07:13 PM (IST)
ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ, ਮਾਨਸਾ : 9 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਇੱਕ ਨੂੰ ਥਾਣਾ ਸਰਦੂਲਗੜ੍ਹ ਪੁਲਿਸ ਨੇ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਸੀ/ਸਿ ਗੁਰਲਾਲ ਸਿੰਘ ਨੇ ਦੱਸਿਆ ਕਿ ਮੁਲਜ਼ਮ ਦਿਲਬਾਗ ਸਿੰਘ ਵਾਸੀ ਥੇੜੀ ਜ਼ਿਲ੍ਹਾ ਫਤਿਹਾਬਾਦ ਨੂੰ 9 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਨੇ ਦੱਸਿਆ ਕਿ ਇਸ ਮਾਮਲੇ ’ਚ ਮੁਲਜ਼ਮ ਦਿਲਬਾਗ ਸਿੰਘ ਖ਼ਿਲਾਫ਼ ਐਕਸਾਈਜ਼ ਐਕਟ ਅਧੀਨ ਕੇਸ ਦਰਜ ਕਰ ਲਿਆ ਹੈ।