ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦਾ ਜਨਮ ਦਿਹਾੜਾ ਮਨਾਇਆ
ਮਾਨਸਾ ਬਾਬਾ ਵਿਸ਼ਵਕਰਮਾ ਮੰਦਰ ਕਮੇਟੀ ਰਾਮਗੜੀਆ
Publish Date: Sun, 10 May 2026 06:37 PM (IST)
Updated Date: Mon, 11 May 2026 04:07 AM (IST)

ਪੱਤਰ ਪ੍ਰੇਰਕ ਪੰਜਾਬੀ ਜਾਰਗਣ, ਮਾਨਸਾ : ਇੱਥੋਂ ਦੀ ਬਾਬਾ ਵਿਸ਼ਵਕਰਮਾ ਮੰਦਰ ਕਮੇਟੀ ਰਾਮਗੜ੍ਹੀਆ ਸਭਾ ਵੱਲੋਂ 18ਵੀਂ ਸਦੀ ਦੇ ਮਹਾਨ ਜਰਨੈਲ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦਾ 303ਵਾਂ ਜਨਮ ਦਿਹਾੜਾ ਵਿਸ਼ਵਕਰਮਾ ਮੰਦਰ ਸਾਹਮਣੇ ਰੇਲਵੇ ਸਟੇਸ਼ਨ ਮਾਨਸਾ ਵਿਖੇ ਮਨਾਇਆ, ਜਿਸ ਵਿੱਚ ਸ਼੍ਰੀ ਸਹਿਜ ਪਾਠ ਦੇ ਭੋਗ ਪਾਏ ਉਪਰੰਤ ਕੀਰਤਨ ਜੱਥੇ ਦੇ ਨਾਲ ਸੰਗਤਾਂ ਨੂੰ ਗੁਰਬਾਣੀ ਦੇ ਨਾਲ ਜੋੜਿਆ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤਿਆ ਗਿਆ। ਇਸ ਮੌਕੇ ਹਲਕਾ ਐੱਮਐੱਲਏ ਵਿਜੇ ਸਿੰਗਲਾ, ਗੁਰਪ੍ਰੀਤ ਸਿੰਘ ਭੁੱਚਰ, ਚਰਨਜੀਤ ਸਿੰਘ ਅੱਕਾਂਵਾਲੀ, ਗੁਰਮੇਲ ਸਿੰਘ ਠੇਕੇਦਾਰ, ਬਾਬਾ ਵਿਸ਼ਵਕਰਮਾ ਭਵਨ ਕਮੇਟੀ ਮਾਨਸਾ ਚੁਪਿਹਰਾ ਸਾਹਿਬ ਕਮੇਟੀ ਦਰਸ਼ਨ ਸਿੰਘ ਸਾਰੋ, ਸੁਖਵਿੰਦਰ ਸਿੰਘ, ਸੁਖਚੈਨ ਸਿੰਘ, ਸ਼ਰਨਜੀਤ ਕੌਰ ਰਾਮਗੜ੍ਹੀਆ, ਮੈਡਮ ਪਰਮਜੀਤ ਕੌਰ, ਮੇਜਰ ਸਿੰਘ ਐੱਸਓ, ਮਾਸਟਰ ਰਾਮ ਸਿੰਘ ਨੂੰ ਮੰਦਰ ਕਮੇਟੀ ਵੱਲੋਂ ਸਨਮਾਨਿਤ ਕੀਤਾ। ਇਸ ਮੌਕੇ ਪ੍ਰਧਾਨ ਹਰਜੀਤ ਸਿੰਘ ਸੱਗੂ, ਇੰਦਰਜੀਤ ਸਿੰਘ ਮੁਨਸ਼ੀ, ਗੁਰਜੀਤ ਸਿੰਘ ਠੇਕੇਦਾਰ, ਹਰਵਿੰਦਰ ਸਿੰਘ ਟੀਟੀ, ਜਸਵਿੰਦਰ ਸਿੰਘ ਕਾਕੂ, ਮਹਿੰਦਰ ਸਿੰਘ ਸੱਗੂ, ਅਵਤਾਰ ਸਿੰਘ ਕਲਸੀ, ਨਿਰਮਲ ਸਿੰਘ ਠੇਕੇਦਾਰ, ਅੰਮ੍ਰਿਤ ਪਾਲ ਸਿੰਘ ਧੀਮਾਨ, ਅਵਤਾਰ ਸਿੰਘ ਤਾਰੀ, ਮਨਦੀਪ ਸਿੰਘ, ਜਸਪਾਲ ਸਿੰਘ, ਅਮਨਦੀਪ ਸਿੰਘ ਬਿੱਟੂ, ਸੱਤਵੀਰ ਸਿੰਘ ਹੈਪੀ, ਗੁਰਮੀਤ ਸਿੰਘ ਬਬਲੂ, ਲਵਪ੍ਰੀਤ ਸਿੰਘ ਸੱਗੂ, ਅਵਤਾਰ ਸਿੰਘ ਨਾਮਧਾਰੀ, ਜਗਤਾਰ ਸਿੰਘ ਪੱਪੂ, ਲਖਵਿੰਦਰ ਸਿੰਘ, ਸੋਨੀ ਸਿੰਘ, ਗੁਰਚਰਨ ਸਿੰਘ ਆਦਿ ਹਾਜ਼ਰ ਸਨ।