ਡੀਏਵੀ ਸਕੂਲ ’ਚ ਕਰਵਾਇਆ ਹਵਨ
ਡੀ ਏ ਵੀ ਪਬਲਿਕ ਸਕੂਲ, ਮਾਨਸਾ ਵਿੱਚ
Publish Date: Sat, 18 Apr 2026 06:59 PM (IST)
Updated Date: Sun, 19 Apr 2026 04:13 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਾਨਸਾ : ਡੀਏਵੀ ਪਬਲਿਕ ਸਕੂਲ, ਮਾਨਸਾ ਵਿੱਚ ਮਹਾਤਮਾ ਹੰਸਰਾਜ ਸਮਰਪਣ ਦਿਵਸ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਵਿੱਚ ਹਵਨ ਕਰਵਾਇਆ ਗਿਆ। ਇਸ ਵਿੱਚ ਪ੍ਰਿੰਸੀਪਲ, ਅਧਿਆਪਕਾਂ ਤੇ ਵਿਦਿਆਰਥੀਆਂ ਨੇ ਹਿੱਸਾ ਲਿਆ। ਸਮਾਗਮ ਦੀ ਸ਼ੁਰੂਆਤ ਵੈਦਿਕ ਮੰਤ੍ਰਾਂ ਨਾਲ ਹੋਈ। ਸਭ ਨੇ ਹਵਨ ਵਿੱਚ ਆਹੂਤੀਆਂ ਪਾ ਕੇ ਵਾਤਾਵਰਨ ਨੂੰ ਪਵਿੱਤਰ ਬਣਾਇਆ। ਇਸ ਦੌਰਾਨ ਵਿਦਿਆਰਥੀਆਂ ਨੂੰ ਮਹਾਤਮਾ ਹੰਸਰਾਜ ਦੀ ਜੀਵਨੀ ਅਤੇ ਉਨ੍ਹਾਂ ਦੇ ਆਦਰਸ਼ਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਨੂੰ ਇੱਕ ਮਹਾਨ ਸਿੱਖਿਆਵਿਦ ਅਤੇ ਸਮਾਜ ਸੁਧਾਰਕ ਵਜੋਂ ਯਾਦ ਕੀਤਾ ਗਿਆ, ਜਿਨ੍ਹਾਂ ਨੇ ਸਿੱਖਿਆ ਖੇਤਰ ਵਿੱਚ ਵੱਡਾ ਯੋਗਦਾਨ ਦਿੱਤਾ। ਪ੍ਰਿੰਸੀਪਲ ਵਿਨੋਦ ਰਾਣਾ ਨੇ ਆਪਣੇ ਸੰਬੋਧਨ ਵਿੱਚ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਆਦਰਸ਼ਾਂ ’ਤੇ ਚੱਲਣ ਅਤੇ ਜੀਵਨ ਵਿੱਚ ਅਨੁਸ਼ਾਸਨ, ਸੇਵਾ ਅਤੇ ਸਮਰਪਣ ਦੀ ਭਾਵਨਾ ਅਪਣਾਉਣ ਲਈ ਪ੍ਰੇਰਿਤ ਕੀਤਾ। ਅੰਤ ਵਿੱਚ ਸਭ ਨੇ ਸਮਾਜ ਅਤੇ ਦੇਸ਼ ਦੀ ਤਰੱਕੀ ਲਈ ਕੰਮ ਕਰਨ ਦਾ ਸੰਕਲਪ ਲਿਆ। ਸਕੂਲ ਦਾ ਮਾਹੌਲ ਭਗਤੀ ਤੇ ਸਕਾਰਾਤਮਕ ਊਰਜਾ ਨਾਲ ਭਰਪੂਰ ਰਿਹਾ।