ਮਾਈ ਭਾਗੋ ਕਾਲਜ ਰੱਲਾ ’ਚ ਸਮੈਸਟਰ-3 ਦਾ ਨਤੀਜਾ ਰਿਹੈ ਸ਼ਾਨਦਾਰ
ਮਾਈ ਭਾਗੋ ਕਾਲਜ ਆਫ਼ ਐਜੂਕੇਸ਼ਨ, ਰੱਲਾ ਸੰਸਥਾ
Publish Date: Tue, 14 Apr 2026 05:26 PM (IST)
Updated Date: Wed, 15 Apr 2026 04:15 AM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਾਨਸਾ : ਪੰਜਾਬੀ ’ਵਰਸਿਟੀ ਪਟਿਆਲਾ ਵੱਲੋਂ ਐਲਾਨੇ ਬੀਐੱਡ ਸਮੈਸਟਰ-3 ਦੇ ਨਤੀਜੇ ਵਿੱਚੋਂ ਮਾਈ ਭਾਗੋ ਕਾਲਜ ਆਫ਼ ਐਜੂਕੇਸ਼ਨ, ਰੱਲਾ ਸੰਸਥਾ ਦੀਆਂ ਵਿਦਿਆਰਥਣਾਂ ਨੇ ਚੰਗੀਆਂ ਪੁਜ਼ੀਸ਼ਨਾਂ ਹਾਸਲ ਕੀਤੀਆਂ ਹਨ। ਇਸ ਮੌਕੇ ਐਜੂਕੇਸ਼ਨ ਵਿਭਾਗ ਦੇ ਸਹਾਇਕ ਪ੍ਰੋਫ਼ੈਸਰ ਸ਼ਰਨਜੀਤ ਸਿੰਘ ਨੇ ਖੁਸ਼ੀ ਪ੍ਰਗਟਾਉਂਦਿਆਂ ਦੱਸਿਆ ਕਿ ਵਿਦਿਆਰਥਣਾਂ ਹਸਤ ਕੰਵਲ ਕੌਰ ਨੇ ਪਹਿਲਾ, ਰਵਨੀਤ ਕੌਰ ਨੇ ਦੂਸਰਾ ਸਥਾਨ ਪ੍ਰਾਪਤ ਕੀਤਾ। ਵਿਦਿਆਰਥੀਆਂ ਦੀ ਇਸ ਸ਼ਾਨਦਾਰ ਪ੍ਰਾਪਤੀ ’ਤੇ ਸੰਸਥਾ ਦੇ ਪ੍ਰਿੰਸੀਪਲ ਡਾ. ਪਰਮਿੰਦਰ ਕੁਮਾਰੀ ਨੇ ਇਨ੍ਹਾਂ ਵਿਦਿਆਰਥਣਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਸ਼ਾਨਦਾਰ ਨਤੀਜਾ ਅਧਿਆਪਕਾਂ ਤੇ ਵਿਦਿਆਰਥੀਆਂ ਦੀ ਅਣਥੱਕ ਮਿਹਨਤ ਸਦਕਾ ਹੀ ਸੰਭਵ ਹੋਇਆ ਹੈ। ਵਿਦਿਆਰਥੀਆਂ ਨੇ ਚੰਗੇ ਨੰਬਰ ਲੈ ਕੇ ਆਪਣੇ ਮਾਪਿਆਂ ਤੇ ਸੰਸਥਾ ਦਾ ਵੀ ਨਾਮ ਰੌਸ਼ਨ ਕੀਤਾ ਹੈ। ਮਾਈ ਭਾਗੋ ਐਜੂਕੇਸ਼ਨ ਕਾਲਜ ’ਚ ਵਿਦਿਆਰਥੀਆਂ ਨੂੰ ਪੜ੍ਹਾਉਣ ਦੀਆਂ ਨਵੀਆਂ ਤਕਨੀਕਾਂ ਦੀ ਸਿਖਲਾਈ ਤੋਂ ਇਲਾਵਾ ਵੱਖ ਵੱਖ ਕਲਾਵਾਂ ਵਿੱਚ ਸ਼ਮੂਲੀਅਤ ਦੁਆਰਾ ਅਧਿਆਪਨ ਖੇਤਰ ਨੂੰ ਵਿਕਸਿਤ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਂਦੇ ਹਨ। ਇਸ ਮੌਕੇ ਸੰਸਥਾ ਦੇ ਚੇਅਰਮੈਨ ਡਾ. ਬਲਵਿੰਦਰ ਸਿੰਘ ਬਰਾੜ, ਮੈਨੇਜ਼ਿੰਗ ਡਾਇਰੈਕਟਰ ਕੁਲਦੀਪ ਸਿੰਘ ਖਿਆਲਾ ਅਤੇ ਸਕੱਤਰ ਮਨਜੀਤ ਸਿੰਘ ਖਿਆਲਾ, ਵਾਇਸ ਚੇਅਰਮੈਨ ਪਰਮਜੀਤ ਸਿੰਘ ਬੁਰਜ ਹਰੀ ਅਤੇ ਆਫ਼ਿਸ ਐਡਮਨਿਸਟ੍ਰੇਟਰ ਮੈਡਮ ਲਵਪ੍ਰੀਤ ਕੌਰ ਨੇ ਵਿਦਿਆਰਥਣਾਂ ਤੇ ਸਟਾਫ਼ ਨੂੰ ਵਧਾਈ ਦਿੰਦਿਆਂ ਕਿਹਾ ਕਿ ਵਿਦਿਆਰਥੀਆਂ ਨੇ ਆਪਣੀ ਕਾਬਲੀਅਤ ਤੇ ਲਗਨ ਸਦਕਾ ਸੰਸਥਾ ਅਤੇ ਅਧਿਆਪਕਾਂ ਦਾ ਮਾਣ ਵਧਾਇਆ ਹੈ ਅਤੇ ਬਾਕੀ ਵਿਦਿਆਰਥੀਆਂ ਲਈ ਪ੍ਰੇਰਨਾਵਾਂ ਪੈਦਾ ਕੀਤੀਆਂ ਹਨ। ਇਸ ਮੌਕੇ ਅਸਿਸਟੈਂਟ ਪ੍ਰੋ. ਸ਼ਰਨਜੀਤ ਸਿੰਘ, ਅਸਿ. ਪ੍ਰੋਫ਼ੈਸਰ ਹੈਪੀ ਸਿੰਘ ਅਤੇ ਅਸਿ.ਪ੍ਰੋਫੈਸਰ ਲਖਬੀਰ ਕੌਰ ਹਾਜ਼ਰ ਸਨ।