ਮਾਈ ਭਾਗੋ ਕਾਲਜ ਰੱਲਾ ਦਾ ਬੀਐੱਸਸੀ ਸਮੈਸਟਰ-2 ਦਾ ਨਤੀਜਾ ਰਿਹਾ ਸ਼ਾਨਦਾਰ
ਮਾਈ ਭਾਗੋ ਡਿਗਰੀ ਰੱਲਾ ਸੰਸਥਾ ਨੂੰ ਅਕਾਦਮਿਕ
Publish Date: Fri, 20 Feb 2026 08:01 PM (IST)
Updated Date: Sat, 21 Feb 2026 04:13 AM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਾਨਸਾ : ਮਾਈ ਭਾਗੋ ਡਿਗਰੀ ਰੱਲਾ ਸੰਸਥਾ ਨੂੰ ਅਕਾਦਮਿਕ ਖੇਤਰ ਵਿੱਚ ਇਲਾਕੇ ਦੀ ਨਾਮਵਰ ਸੰਸਥਾ ਵਜੋਂ ਜਾਣਿਆ ਜਾਂਦਾ ਹੈ। ਪ੍ਰਿੰਸੀਪਲ ਡਾ. ਪਰਮਿੰਦਰ ਕੁਮਾਰੀ ਦੀ ਰਹਿਨੁਮਾਈ ਹੇਠ ਸੰਸਥਾ ਦੇ ਵਿਦਿਆਰਥੀਆਂ ਨੇ ਅਕਾਦਮਿਕ ਖੇਤਰ ਹਮੇਸ਼ਾ ਚੰਗੇ ਨਤੀਜੇ ਹਾਸਿਲ ਕੀਤੇ ਹਨ। ਬੀਤੇ ਦਿਨੀਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਐਲਾਨੇ ਬੀਐੱਸਸੀ ਸਮੈਸਟਰ ਦੂਜਾ ਦੇ ਨਤੀਜੇ ਵਿੱਚੋਂ ਸੰਸਥਾ ਦੀਆਂ ਵਿਦਿਆਰਥਣਾਂ ਨੇ ਚੰਗੀਆਂ ਪੁਜ਼ੀਸ਼ਨਾਂ ਹਾਸਲ ਕੀਤੀਆਂ ਹਨ। ਡਿਗਰੀ ਕਾਲਜ ਦੇ ਕੋਆਰਡੀਨੇਟਰ ਹਰਪ੍ਰੀਤ ਸਿੰਘ ਨੇ ਖੁਸ਼ੀ ਪ੍ਰਗਟਾਉਂਦਿਆਂ ਕਿਹਾ ਕਿ ਵਿਦਿਆਰਥਣ ਸਪਨਪ੍ਰੀਤ ਕੌਰ ਪੁੱਤਰੀ ਬਲਵਿੰਦਰ ਸਿੰਘ ਨੇ ਪਹਿਲਾ ਸਥਾਨ, ਜਸਪ੍ਰੀਤ ਕੌਰ ਪੁੱਤਰੀ ਜਗਸੀਰ ਸਿੰਘ ਨੇ ਦੂਸਰਾ ਤੇ ਆਰਜੂ ਪੁੱਤਰੀ ਸੰਤੋਸ਼ ਕੁਮਾਰ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ। ਵਿਦਿਆਰਥੀਆਂ ਦੀ ਇਸ ਸ਼ਾਨਦਾਰ ਪ੍ਰਾਪਤੀ ਤੇ ਸੰਸਥਾ ਦੀ ਸਮੂਹ ਮੈਨੇਜ਼ਮੈਂਟ ਨੇ ਇਨ੍ਹਾਂ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਇਸ ਸ਼ਾਨਦਾਰ ਨਤੀਜੇ ਲਈ ਅਧਿਆਪਕਾਂ ਤੇ ਵਿਦਿਆਰਥੀਆਂ ਦੀ ਅਣਥੱਕ ਮਿਹਨਤ ਦੀ ਸ਼ਲਾਘਾ ਕੀਤੀ। ਵਿਦਿਆਰਥੀਆਂ ਨੇ ਚੰਗੇ ਨੰਬਰ ਲੈ ਕੇ ਆਪਣੇ ਮਾਪਿਆਂ ਤੇ ਸੰਸਥਾ ਦਾ ਵੀ ਨਾਂ ਰੌਸ਼ਨ ਕੀਤਾ ਹੈ। ਸੰਸਥਾ ਦੇ ਚੇਅਰਮੈਨ ਡਾ. ਬਲਵਿੰਦਰ ਸਿੰਘ ਬਰਾੜ, ਮੈਨੇਜਿੰਗ ਡਾਇਰੈਕਟਰ ਕੁਲਦੀਪ ਸਿੰਘ ਖਿਆਲਾ, ਸਕੱਤਰ ਮਨਜੀਤ ਸਿੰਘ ਖਿਆਲਾ, ਵਾਇਸ ਚੇਅਰਮੈਨ ਸ੍ਰ ਪਰਮਜੀਤ ਸਿੰਘ ਬੁਰਜ ਹਰੀ ਤੇ ਆਫਿਸ ਐਡਮਨਿਸਟ੍ਰੇਟਰ ਮੈਡਮ ਲਵਪ੍ਰੀਤ ਕੌਰ ਨੇ ਵਿਦਿਆਰਥੀਆਂ ਅਤੇ ਸਟਾਫ ਨੂੰ ਵਧਾਈ ਦਿੰਦਿਆਂ ਕਿਹਾ ਕਿ ਵਿਦਿਆਰਥੀਆਂ ਨੇ ਆਪਣੀ ਕਾਬਲੀਅਤ ਤੇ ਲਗਨ ਸਦਕਾ ਸੰਸਥਾ ਅਤੇ ਅਧਿਆਪਕਾਂ ਦਾ ਮਾਣ ਵਧਾਇਆ ਹੈ। ਵਿਦਿਆਰਥੀਆਂ ਨੂੰ ਅਜੋਕੇ ਸਮੇਂ ਵਿੱਚ ਵਿੱਚ ਵੱਖੋ ਵੱਖਰੇ ਖੇਤਰਾਂ ਵਿੱਚ ਭਵਿੱਖ ਬਣਾਉਣ ਲਈ ਅਜਿਹੇ ਕੋਰਸਾਂ ਦਾ ਵੱਧ ਤੋਂ ਵੱਧ ਲਾਭ ਪ੍ਰਾਪਤ ਕਰਨਾ ਚਾਹੀਦਾ ਹੈ। ਇਸ ਮੌਕੇ ਸਾਇੰਸ ਵਿਭਾਗ ਦੇ ਸਹਾਇਕ ਪ੍ਰੋਫੈਸਰ ਪਾਰੁਲ ਗੁਪਤਾ, ਪਰਮਜੀਤ ਕੌਰ ਤੇ ਮਨਪ੍ਰੀਤ ਕੌਰ ਨੇ ਵਿਦਿਆਰਥਣਾਂ ਨੂੰ ਮੁਬਾਰਕਬਾਦ ਦਿੱਤੀ। ਇਸ ਮੌਕੇ ਸਮੂਹ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ।