ਮਾਈ ਭਾਗੋ ਸੀਨੀਅਰ ਸੈਕੰਡਰੀ ਸਕੂਲ ਰੱਲਾ ਵਿਖੇ

ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ
ਮਾਨਸਾ : ਮਾਈ ਭਾਗੋ ਸੀਨੀਅਰ ਸੈਕੰਡਰੀ ਸਕੂਲ ਰੱਲਾ ਵਿਖੇ ਪ੍ਰਿੰਸੀਪਲ ਸਵਿਤਾ ਕਾਠ ਦੀ ਯੋਗ ਅਗਵਾਈ ਹੇਠ ਸੈਕੰਡਰੀ ਵਿਭਾਗ ਦੇ ਵਿਦਿਆਰਥੀਆਂ ਨੂੰ ਮਨੋਰੰਜਨ ਅਤੇ ਰਿਫਰੈਸ਼ਮੈਂਟ ਲਈ ਹਾਰਡੀਜ਼ ਵਰਲਡ ਫਨ ਪਾਰਕ ਲੁਧਿਆਣਾ ਵਿਖੇ ਲਿਜਾਇਆ ਗਿਆ। ਇਸ ਸਫ਼ਰ ਦੌਰਾਨ ਵਿਦਿਆਰਥੀਆਂ ਵਿੱਚ ਭਰਪੂਰ ਖੁਸ਼ੀ ਅਤੇ ਉਤਸ਼ਾਹ ਦੇਖਣ ਨੂੰ ਮਿਲਿਆ। ਫ਼ਨ ਪਾਰਕ ਪਹੁੰਚਣ ਉਪਰੰਤ ਵਿਦਿਆਰਥੀਆਂ ਨੇ ਵਾਟਰ ਪਾਰਕ ਦੀਆਂ ਵੱਖ-ਵੱਖ ਸਰਗਰਮੀਆਂ ਅਤੇ ਰੋਮਾਂਚਕ ਝੂਲਿਆਂ ਦਾ ਭਰਪੂਰ ਆਨੰਦ ਮਾਣਿਆ। ਵਿਦਿਆਰਥੀਆਂ ਨੇ ਵੇਵ ਪੂਲ, ਰੇਨ ਡਾਂਸ, ਵਾਟਰ ਸਲਾਈਡਾਂ, ਡ੍ਰੈਗਨ ਟ੍ਰੇਨ, ਕੋਲੰਬਸ ਬੋਟ, ਬ੍ਰੇਕ ਡਾਂਸ ਰਾਈਡ, ਟੱਕਰ ਕਾਰਾਂ, ਮੇਰੀ ਗੋ ਰਾਊਂਡ ਅਤੇ ਹੋਰ ਕਈ ਮਨੋਰੰਜਕ ਗੇਮਾਂ ਵਿੱਚ ਵੱਡੇ ਚਾਅ ਨਾਲ ਹਿੱਸਾ ਲਿਆ। ਬੱਚਿਆਂ ਨੇ ਆਪਸੀ ਸਾਂਝ, ਅਨੁਸ਼ਾਸਨ ਅਤੇ ਟੀਮ ਭਾਵਨਾ ਦਾ ਵੀ ਚੰਗਾ ਦ੍ਰਿਸ਼ ਪੇਸ਼ ਕੀਤਾ। ਇਸ ਮੌਕੇ ਵਿਦਿਆਰਥੀਆਂ ਨੇ ਖੂਬ ਮੌਜ ਮਸਤੀ ਕੀਤੀ ਅਤੇ ਯਾਦਗਾਰ ਪਲਾਂ ਨੂੰ ਆਪਣੇ ਕੈਮਰਿਆਂ ਵਿੱਚ ਕੈਦ ਕੀਤਾ।
ਇਸ ਮੌਕੇ ਸਕੂਲ ਅਧਿਆਪਕਾ ਸੰਦੀਪ ਕੌਰ, ਕਿਰਨਪ੍ਰੀਤ ਕੌਰ, ਕਰਮਜੀਤ ਕੌਰ ਅਤੇ ਅਧਿਆਪਕ ਮਨਜੋਤ ਸਿੰਘ ਨੇ ਵਿਦਿਆਰਥੀਆਂ ਦੀ ਸੁਚੱਜੇ ਢੰਗ ਨਾਲ ਅਗਵਾਈ ਕੀਤੀ ਅਤੇ ਪੂਰਾ ਸਮਾਂ ਬੱਚਿਆਂ ਦੀ ਸੁਰੱਖਿਆ ਅਤੇ ਸਹੂਲਤਾਂ ਦਾ ਵਿਸ਼ੇਸ਼ ਧਿਆਨ ਰੱਖਿਆ। ਅਧਿਆਪਕਾਂ ਨੇ ਵਿਦਿਆਰਥੀਆਂ ਨੂੰ ਮਨੋਰੰਜਨ ਦੇ ਨਾਲ-ਨਾਲ ਅਨੁਸ਼ਾਸਨ ਅਤੇ ਸੁਰੱਖਿਆ ਸਬੰਧੀ ਦਿਸ਼ਾ-ਨਿਰਦੇਸ਼ ਵੀ ਦਿੱਤੇ। ਪ੍ਰਿੰਸੀਪਲ ਸਵਿਤਾ ਕਾਠ ਨੇ ਇਸ ਮੌਕੇ ਕਿਹਾ ਕਿ ਅੱਜ ਦੇ ਦੌਰ ਵਿੱਚ ਵਿਦਿਆਰਥੀਆਂ ਨੂੰ ਸਿਰਫ ਕਿਤਾਬੀ ਗਿਆਨ ਤੱਕ ਸੀਮਤ ਰੱਖਣਾ ਕਾਫ਼ੀ ਨਹੀਂ, ਸਗੋਂ ਉਨ੍ਹਾਂ ਦੇ ਮਾਨਸਿਕ, ਸਰੀਰਕ ਅਤੇ ਸਮਾਜਿਕ ਵਿਕਾਸ ਲਈ ਅਜਿਹੀਆਂ ਸਰਗਰਮੀਆਂ ਬਹੁਤ ਜ਼ਰੂਰੀ ਹਨ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਅਕਾਦਮਿਕ ਸਿੱਖਿਆ ਦੇ ਨਾਲ-ਨਾਲ ਮਾਨਸਿਕ ਤੌਰ ’ਤੇ ਤਰੋਤਾਜ਼ਾ ਰੱਖਣਾ ਸਮੇਂ ਦੀ ਮੁੱਖ ਲੋੜ ਹੈ ਤਾਂ ਜੋ ਉਹ ਪੜ੍ਹਾਈ ਦੇ ਦਬਾਅ ਤੋਂ ਬਾਹਰ ਨਿਕਲ ਕੇ ਨਵੇਂ ਉਤਸ਼ਾਹ ਅਤੇ ਤਾਜਗੀ ਨਾਲ ਆਪਣੀਆਂ ਜ਼ਿੰਮੇਵਾਰੀਆਂ ਨਿਭਾਅ ਸਕਣ। ਉਨ੍ਹਾਂ ਨੇ ਕਿਹਾ ਕਿ ਇਸ ਤਰ੍ਹਾਂ ਦੇ ਈਵੈਂਟ ਵਿਦਿਆਰਥੀਆਂ ਵਿੱਚ ਆਤਮ ਵਿਸ਼ਵਾਸ, ਮਿਲਜੁਲ ਕੇ ਕੰਮ ਕਰਨ ਦੀ ਭਾਵਨਾ ਅਤੇ ਨਵੀਂ ਊਰਜ਼ਾ ਪੈਦਾ ਕਰਦੀਆਂ ਹਨ। ਸੰਸਥਾ ਦੇ ਚੇਅਰਮੈਨ ਡਾ. ਬਲਵਿੰਦਰ ਸਿੰਘ ਬਰਾੜ, ਮੈਨੇਜ਼ਿੰਗ ਡਾਇਰੈਕਟਰ ਕੁਲਦੀਪ ਸਿੰਘ ਖਿਆਲਾ, ਸਕੱਤਰ ਮਨਜੀਤ ਸਿੰਘ ਖਿਆਲਾ, ਵਾਇਸ ਚੇਅਰਮੈਨ ਪਰਮਜੀਤ ਸਿੰਘ ਬੁਰਜ ਹਰੀ ਅਤੇ ਆਫ਼ਿਸ ਐਡਮਨਿਸਟ੍ਰੇਟਰ ਲਵਪ੍ਰੀਤ ਕੌਰ ਵੱਲੋਂ ਭਰਪੂਰ ਸ਼ਲਾਘਾ ਕੀਤੀ ਗਈ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਭਵਿੱਖ ਵਿੱਚ ਵੀ ਅਜਿਹੇ ਰਚਨਾਤਮਕ ਅਤੇ ਮਨੋਰੰਜਕ ਪ੍ਰੋਗਰਾਮ ਕਰਵਾਏ ਜਾਂਦੇ ਰਹਿਣਗੇ ਤਾਂ ਜੋ ਬੱਚਿਆਂ ਦੀ ਪ੍ਰਤਿਭਾ ਨੂੰ ਨਿਖਾਰਿਆ ਜਾ ਸਕੇ। ਇਸ ਮੌਕੇ ਸਮੂਹ ਅਧਿਆਪਕ ਅਤੇ ਵਿਦਿਆਰਥੀ ਆਦਿ ਹਾਜ਼ਰ ਸਨ।