ਮਾਈ ਭਾਗੋ ਸਕੂਲ ਨੇ ਬਾਰ੍ਹਵੀਂ ਦੇ ਨਤੀਜਿਆਂ ’ਚ ਮਾਰੀ ਬਾਜ਼ੀ
ਮਾਈ ਭਾਗੋ ਸੀਨੀਅਰ ਸੈਕੰਡਰੀ ਸਕੂਲ ਰੱਲਾ ਵਿਖੇ
Publish Date: Thu, 14 May 2026 05:28 PM (IST)
Updated Date: Thu, 14 May 2026 05:30 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਾਨਸਾ : ਮਾਈ ਭਾਗੋ ਸੀਨੀਅਰ ਸੈਕੰਡਰੀ ਸਕੂਲ ਰੱਲਾ ਵਿਖੇ ਪ੍ਰਿੰਸੀਪਲ ਸਵਿਤਾ ਕਾਠ ਦੀ ਯੋਗ ਅਗਵਾਈ ਹੇਠ ਸੰਸਥਾ ਵੱਲੋਂ ਹਰ ਖੇਤਰ ਵਿੱਚ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਲਗਾਤਾਰ ਸਫਲ ਉਪਰਾਲੇ ਕੀਤੇ ਜਾਂਦੇ ਹਨ। ਅਕਾਦਮਿਕ ਸਿੱਖਿਆ ਦੇ ਨਾਲ ਨਾਲ ਨੈਤਿਕ ਮੁੱਲਾਂ, ਅਨੁਸ਼ਾਸਨ ਅਤੇ ਮੁਕਾਬਲੇ ਦੀ ਭਾਵਨਾ ਨੂੰ ਵੀ ਵਿਸ਼ੇਸ਼ ਤਰਜੀਹ ਦਿੱਤੀ ਜਾਂਦੀ ਹੈ। ਇਸ ਲੜੀ ਵਿੱਚ ਅਧਿਆਪਕਾਂ ਤੇ ਵਿਦਿਆਰਥੀ ਦੀ ਸਖਤ ਮਿਹਨਤ ਸਦਕਾ ਸਕੂਲ ਦੇ ਵਿਦਿਆਰਥੀਆਂ ਨੇ ਬੋਰਡ ਪ੍ਰੀਖਿਆਵਾਂ ਵਿੱਚ ਸ਼ਾਨਦਾਰ ਨਤੀਜੇ ਹਾਸਲ ਕਰਕੇ ਸੰਸਥਾ ਦਾ ਮਾਣ ਵਧਾਇਆ ਹੈ। ਪੰਜਾਬ ਸਕੂਲ ਬੋਰਡ ਵੱਲੋਂ ਐਲਾਨੇ ਬਾਰ੍ਹਵੀਂ ਜਮਾਤ ਦੇ ਨਤੀਜਿਆਂ ਵਿੱਚ ਸੰਸਥਾ ਦੇ ਨਤੀਜਿਆਂ ਦੀ ਸ਼ਾਨਦਾਰ ਪ੍ਰਾਪਤੀ ਤੇ ਖੁਸ਼ੀ ਜਾਹਰ ਕਰਦਿਆਂ ਪ੍ਰਿੰਸੀਪਲ ਸਵਿਤਾ ਕਾਠ ਨੇ ਦੱਸਿਆ ਕਿ ਸੰਸਥਾ ਦੀ ਹੋਣਹਾਰ ਵਿਦਿਆਰਥਣ ਹਰਨੂਰ ਕੌਰ ਸਪੁੱਤਰੀ ਸਕੱਤਰ ਮਨਜੀਤ ਸਿੰਘ ਖਿਆਲਾ (ਮਾਈ ਭਾਗੋ ਗਰੁੱਪ ਆਫ ਇੰਸਟੀਚਿਊਟਸ ਰੱਲਾ) ਨੇ 97.2 ਪ੍ਰਤੀਸ਼ਤ ਅੰਕ ਪ੍ਰਾਪਤ ਕਰ ਕੇ ਪੂਰੇ ਪੰਜਾਬ ਵਿੱਚੋਂ 15ਵਾਂ ਰੈਂਕ ਪ੍ਰਾਪਤ ਕਰਕੇ ਆਪਣਾ ਨਾਮ ਮੈਰਿਟ ਸੂਚੀ ਵਿੱਚ ਦਰਜ ਕੀਤਾ ਹੈ। ਵਿਦਿਆਰਥਣ ਹਰਨੂਰ ਕੌਰ ਦੀ ਇਸ ਪ੍ਰਾਪਤੀ ਨੇ ਸੰਸਥਾ ਹੀ ਨਹੀਂ ਸਗੋਂ ਪੂਰੇ ਮਾਨਸਾ ਜ਼ਿਲ੍ਹੇ ਦਾ ਨਾਮ ਰੌਸ਼ਨ ਕੀਤਾ ਹੈ। ਇਸੇ ਲੜੀ ਵਿੱਚ ਸੰਸਥਾਂ ਦੇ ਵਿਦਿਆਰਥੀ ਸਮਨਦੀਪ ਕੌਰ ਨੇ 95.4 ਫ਼ੀਸਦੀ, ਸੀਰਤ ਨੇ 94 ਫ਼ੀਸਦੀ, ਨੂਰਕਮਲ ਕੌਰ ਨੇ 93.8 ਫ਼ੀਸਦੀ, ਸ਼ੁੱਭਨੀਕ ਕੌਰ ਨੇ 93.6 ਫ਼ੀਸਦੀ, ਮਨਜੋਤ ਕੌਰ ਨੇ 92.2 ਫ਼ੀਸਦੀ, ਕਵਲਸੀਰਤ ਕੌਰ ਨੇ 91.8 ਫ਼ੀਸਦੀ, ਆਫਰੀਨ ਨੇ 91.4 ਫ਼ੀਸਦੀ, ਜਸਕਰਨਪ੍ਰੀਤ ਸਿੰਘ ਨੇ 91 ਫ਼ੀਸਦੀ ਅਤੇ ਲਵਪ੍ਰੀਤ ਕੌਰ ਨੇ ਅੰਕ ਪ੍ਰਾਪਤ ਕਰਕੇ ਪੂਰੇ ਸੂਬੇ ਵਿੱਚ ਸੰਸਥਾ ਦਾ ਮਾਣ ਵਧਾਇਆ ਹੈ। ਇੰਨ੍ਹਾ ਹੀ ਨਹੀਂ, ਸੰਸਥਾ ਦੇ 10 ਵਿਦਿਆਰਥੀਆਂ ਨੇ 90 ਫ਼ੀਸਦੀ, 16 ਵਿਦਿਆਰਥੀਆਂ ਨੇ 80 ਫ਼ੀਸਦੀ, 19 ਵਿਦਿਆਰਥੀਆਂ ਨੇ 70 ਫ਼ੀਸਦੀ ਅਤੇ 20 ਵਿਦਿਆਰਥੀਆਂ ਨੇ 60 ਫ਼ੀਸਦੀ ਤੋਂ ਵੱਧ ਅੰਕ ਪ੍ਰਾਪਤ ਕਰਕੇ ਸ਼ਾਨਦਾਰ ਸਫਲਤਾ ਹਾਸਲ ਕੀਤੀ ਹੈ। ਇਸ ਮੌਕੇ ਸੰਸਥਾ ਦੇ ਚੇਅਰਮੈਨ ਡਾ. ਬਲਵਿੰਦਰ ਸਿੰਘ ਬਰਾੜ, ਮੈਨੇਜ਼ਿੰਗ ਡਾਇਰੈਕਟਰ ਕੁਲਦੀਪ ਸਿੰਘ ਖਿਆਲਾ, ਸਕੱਤਰ ਮਨਜੀਤ ਸਿੰਘ ਖਿਆਲਾ, ਵਾਈਸ ਚੇਅਰਮੈਨ ਪਰਮਜੀਤ ਸਿੰਘ ਬੁਰਜ ਹਰੀ ਅਤੇ ਆਫ਼ਿਸ ਐਡਮਨਿਸਟ੍ਰੇਟਰ ਲਵਪ੍ਰੀਤ ਕੌਰ ਨੇ ਸਮੂਹ ਸਟਾਫ਼, ਵਿਦਿਆਰਥੀਆਂ ਤੇ ਮਾਪਿਆਂ ਨੂੰ ਮੁਬਾਰਕਬਾਦ ਦਿੱਤੀ। ਵਿਦਿਆਰਥੀ ਦੇ ਸੁਨਹਿਰੀ ਭਵਿੱਖ ਲਈ ਮਾਪੇ, ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਆਉਣ ਵਾਲੇ ਭਵਿੱਖ ਲਈ ਮਿਲ ਕੇ ਯਤਨ ਕਰਨ ਦਾ ਸੁਨੇਹਾ ਦਿੱਤਾ। ਉਨ੍ਹਾਂ ਕਿਹਾ ਕਿ ਸੰਸਥਾ ਹਰ ਦਿਨ ਵਿਦਿਆਰਥੀਆਂ ਨੂੰ ਹਰ ਕੰਪੀਟੀਸ਼ਨ ਵਾਸਤੇ ਤਿਆਰ ਕਰਨ ਲਈ ਹਮੇਸ਼ਾ ਵਚਨਬੱਧ ਹੈ। ਇਸ ਮੌਕੇ ਸਮੂਹ ਅਧਿਆਪਕ ਅਤੇ ਵਿਦਿਆਰਥੀ ਸ਼ਾਮਲ ਸਨ।