ਕੂੜੇ ਦੇ ਢੇਰਾਂ ਨੂੰ ਲੈ ਕੇ ਰੋਸ ਮੁਜ਼ਾਹਰਾ
ਕਕੂੜੇ ਦੇ ਢੇਰਾਂ ਨੂੰ ਲੈ
Publish Date: Mon, 11 May 2026 07:46 PM (IST)
Updated Date: Tue, 12 May 2026 04:12 AM (IST)
ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ, ਮਾਨਸਾ : ਸਫ਼ਾਈ ਸੇਵਕਾਂ ਦੀ ਹੜਤਾਲ ਦੇ ਚੱਲਦਿਆਂ ਲਗਾਤਾਰ ਥਾਂ-ਥਾਂ ਲੱਗੇ ਕੂੜੇ ਦੇ ਢੇਰਾਂ ਕਾਰਨ ਲੋਕ ਪਰੇਸ਼ਾਨ ਹਨ। ਇਸ ਕਾਰਨ ਹੀ ਅੱਜ ਕੱਪੜਾ ਮਾਰਕੀਟ ਅਤੇ ਖਾਲਸਾ ਸਕੂਲ ਨੇੜੇ ਪਏ ਕੂੜੇ ਦੇ ਢੇਰਾਂ ਨੂੰ ਲੈ ਕੇ ਲੋਕਾਂ ਨੇ ਰੋਸ ਮੁਜ਼ਾਹਰਾ ਕੀਤਾ ਅਤੇ ਇਸ ਗੰਦਗੀ ਤੋਂ ਛੁਟਕਾਰਾ ਦਿਵਾਉਣ ਦੀ ਪ੍ਰਸ਼ਾਸਨ ਤੋਂ ਮੰਗ ਕੀਤੀ। ਅਸ਼ੋਕ ਕੁਮਾਰ, ਪ੍ਰਮੋਦ ਕੁਮਾਰ, ਘਨਸ਼ਿਆਮ ਨਿੱਕੂ, ਸ਼ਾਮ ਲਾਲ ਗੋਇਲ, ਰਾਜ ਕੁਮਾਰ ਅਕਲੀਆ, ਵਿਜੇ ਕੁਮਾਰ, ਸੰਦੀਪ ਕੁਮਾਰ, ਸੰਜੀਵ ਕੁਮਾਰ ਪਿੰਕਾ, ਬਿੰਦਰਪਾਲ ਗਰਗ, ਕੌਂਸਲਰ ਪ੍ਰੇਮ ਸਾਗਰ ਭੋਲਾ ਨੇ ਕਿਹਾ ਕਿ ਸਫ਼ਾਈ ਸੇਵਕਾਂ ਵੱਲੋਂ ਲਗਾਤਾਰ ਛੇ ਦਿਨਾਂ ਦੀ ਹੜਤਾਲ ਕੀਤੀ ਹੋਈ ਹੈ ਤੇ ਸ਼ਹਿਰ ਦੀਆਂ ਸੜਕਾਂ ਤੋਂ ਕੂੜਾ ਨਹੀਂ ਚੁੱਕਿਆ ਜਾ ਰਿਹਾ। ਇਸ ਦੇ ਕਾਰਨ ਲੋਕ ਪਰੇਸ਼ਾਨ ਹਨ। ਉਨ੍ਹਾਂ ਕਿਹਾ ਕਿ ਜਲਦ ਤੋਂ ਜਲਦ ਸਫ਼ਾਈ ਸੇਵਕਾਂ ਦੇ ਮਸਲੇ ਹੱਲ ਕੀਤੇ ਜਾਣ ਤੇ ਉਨ੍ਹਾਂ ਦੀ ਹੜਤਾਲ ਖੁੱਲ੍ਹਵਾ ਕੇ ਆਮ ਲੋਕਾਂ ਨੂੰ ਰਾਹਤ ਦਿੱਤੀ ਜਾਵੇ।